Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੁਲਿਸ ਨੇ ਵਿਦੇਸ਼ੀ ਪਿਸਟਲ,ਦੋ ਮੈਗਜ਼ੀਨ ਅਤੇ ਦਸ ਰੌਂਦ ਜਿੰਦਾ ਸਮੇਤ 1 ਦੋਸ਼ੀ ਨੂੰ ਕੀਤਾ ਕਾਬੂ

ਪੁਲਿਸ ਨੇ ਵਿਦੇਸ਼ੀ ਪਿਸਟਲ,ਦੋ ਮੈਗਜ਼ੀਨ ਅਤੇ ਦਸ ਰੌਂਦ ਜਿੰਦਾ ਸਮੇਤ 1 ਦੋਸ਼ੀ ਨੂੰ ਕੀਤਾ ਕਾਬੂ

ਫਗਵਾੜਾ 4 ਅਕਤੂਬਰ (ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜਨ ਫਗਵਾੜਾ ਪੁਲਿਸ ਟੀਮ ਵੱਲੋਂ 01 ਪਿਸਟਲ GLOCK 43 AUSTRIA 9×19, 02 ਮੈਗਜ਼ੀਨ, 10 ਜਿੰਦਾ ਰੌਂਦ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ l

ਇਸ ਮੌਕੇ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਭੂਸ਼ਣ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਨਿਗਰਾਨੀ ਹੇਠ ਐੱਸ.ਆਈ. ਬਿਸ਼ਮਨ ਸਾਹੀ ਇੰਚਾਰਜ ਸੀ.ਆਈ.ਏ. ਸਟਾਫ ਫਗਵਾੜਾ ਦੀ ਪੁਲਿਸ ਪਾਰਟੀ ਨੇ ਮੁਖਬਰ ਖਾਸ ਦੀ ਇਤਲਾਹ ‘ਤੇ ਹਰਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਜਗੀਰ ਸਿੰਘ ਵਾਸੀ ਬੋਹਾਨੀ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਜੋ ਕਾਰ ਨੰਬਰੀ PB 09 CE 2581 ਮਾਰਕਾ ਇੰਡੀਕਾ ਵਿੱਚ ਸਵਾਰ ਹੈ ਜਿਸ ਪਾਸ ਨਾਜਾਇਜ ਅਸਲਾ ਹੈ ਜਿਸ ‘ਤੇ ਪੁਲਿਸ ਪਾਰਟੀ ਨੇ ਡਰੇਨ ਪੁਲ ਬੋਹਾਨੀ ਤੋਂ ਥੋੜਾ ਪਿੱਛੇ ਨਾਕਾਬੰਦੀ ਕੀਤੀ ਤਾਂ ਦੌਰਾਨੇ ਚੈਕਿੰਗ ਇੱਕ ਇੰਡੀਕਾ ਕਾਰ ਆਉਂਦੀ ਦਿਖਾਈ ਦਿੱਤੀ ਜਿਸਨੂੰ ਪੁਲਿਸ ਪਾਰਟੀ ਨੇ ਰੋਕਿਆ ਤਾਂ ਹਰਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਜਗੀਰ ਸਿੰਘ ਵਾਸੀ ਬੋਹਾਨੀ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਦੀ ਤਲਾਸ਼ੀ ਕਰਨ ਤੇ ਉਸ ਡੱਬ ਵਿੱਚੋਂ ਇੱਕ ਪਿਸਟਲ GLOCK 43 AUSTRIA 9×19, 02 ਮੈਗਜ਼ੀਨ 10 ਜਿੰਦਾ ਰੋਦ ਬਰਾਮਦ ਹੋਏ 59 ਮਿਤੀ 01-10-2024 ਅ/ਧ 25- 54-59 ਆਰਮਜ ਐਕਟ ਤਹਿਤ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਵਿਖੇ ਦਰਜ ਰਜਿਸਟਰ ਕਰਵਾਇਆ ਗਿਆ ਹੈ l ਦੋਸ਼ੀ ਨੂੰ ਇਹ ਪਿਸਟਲ, ਮੈਗਜੀਨ,10 ਜਿੰਦਾ ਰੌਂਦ ਹਰਪ੍ਰੀਤ ਸਿੰਘ ਉਰਫ ਹੈਪੋ ਪੁੱਤਰ ਗੁਰਦਿਆਲ ਸਿੰਘ ਵਾਸੀ ਬੋਹਾਨੀ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਜੋ ਵਿਦੇਸ਼ ਵਿੱਚ ਬੈਠੇ ਨੇ ਇਹ ਪਿਸਟਲ ਹਰਜਿੰਦਰ ਸਿੰਘ ਉਰਫ ਜਿੰਦਾ ਨੂੰ ਟਾਰਗੇਟ ਕਲਿੰਗ ਲਈ ਮੁਹੱਈਆ ਕਰਵਾਇਆ ਸੀ ਇਸ ਦੇ ਹੋਰ ਏ ਕੈਟਾਗਿਰੀ ਗੈਂਗਸਟਰਾ ਨਾਲ ਲਿੰਕ ਹੋਣ ਦੀ ਸੰਭਾਵਨਾ ਹੈ ਸੀ.ਆਈ.ਏ. ਸਟਾਫ ਫਗਵਾੜਾ ਦੀ ਪੁਲਿਸ ਪਾਰਟੀ ਨੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਲਿੰਗ ਹੋਣ ਤੋਂ ਰੋਕਣ ਵਿੱਚ ਸਫਲਤਾ ਹਾਸਲ ਕੀਤੀ ਹੈ l ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ, ਜਿਸ ਪਾਸੋਂ ਹੋਰ ਵੀ ਅਹਿਮ ਸਨਸਨੀਖੇਜ ਖੁਲਾਸੇ ਹੋਣ ਦੀ ਸੰਭਾਵਨਾ ਹੈ l