Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ ਪੁਲਿਸ ਵਲੋਂ ਸ਼ਹਿਰ ਅਤੇ ਇਲਾਕੇ ਚ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਬਹਾਲ ਰੱਖਣ ਲਈ ਕੱਢਿਆ ਫਲੈਗ ਮਾਰਚ ਤੇ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਚੈਕਿੰਗ

ਗੜ੍ਹਦੀਵਾਲਾ ਪੁਲਿਸ ਵਲੋਂ ਸ਼ਹਿਰ ਅਤੇ ਇਲਾਕੇ ਚ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਬਹਾਲ ਰੱਖਣ ਲਈ ਕੱਢਿਆ ਫਲੈਗ ਮਾਰਚ ਤੇ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਚੈਕਿੰਗ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ )

18 ਮਾਰਚ  : ਜਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾ ਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ -ਡਵੀਜਨ ਟਾਂਡਾ ਵਲੋਂ ਦਿੱਤੀਆ ਹਦਾਇਤਾਂ ਮੁਤਾਬਿਕ ਸ਼ਹਿਰ ਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮੈਂਟੇਨੈਂਸ  ਰੱਖਣ ਲਈ ਚਲਾਈ ਸਪੈਸਲ ਚੈਕਿੰਗ ਮੁਹਿੰਮ ਤਹਿਤ  ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਗੜ੍ਹਦੀਵਾਲਾ ਸ਼ਹਿਰ ਚ ਫਲੈਗ ਮਾਰਚ ਅਤੇ ਇਲਾਕੇ ਅੰਦਰ ਵੱਖ ਵੱਖ ਥਾਂਵਾਂ ਤੇ ਨਾਕਾਬੰਦੀ ਕਰਕੇ ਵੱਖ ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੜ੍ਹਦੀਵਾਲਾ  ਜਸਵੀਰ ਸਿੰਘ ਬਰਾੜ ਨੇ ਲੋਕਾਂ ਨੂੰ ਇਲਾਕੇ ਵਿੱਚ ਅੱਜਕਲ ਪੰਜਾਬ ਵਿਚ ਚੱਲ ਰਹੇ ਮਾਹੌਲ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧਾ ਨੂੰ ਸੁਚਾਰੂ ਢੰਗ ਨਾਲ ਬਹਾਲ ਰੱਖਣ ਤੇ ਸ਼ਾਤੀ ਬਣਾਏ ਰੱਖਣ ਲਈ ਇਹ ਫਲੈਗ ਮਾਰਚ ਅਤੇ ਇਲਾਕੇ ਅੰਦਰ ਵੱਖ ਵੱਖ ਥਾਂਵਾਂ ਤੇ ਨਾਕਾਬੰਦੀ ਕਰਕੇ ਵੱਖ ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ ਤਾਂਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਲਾਕੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਨ ਤੌਰ ਤੇ ਸਹਿਯੋਗ ਦੇਣ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਪੂਰੀ ਤਰ੍ਹਾਂ ਨਕੇਲ ਕੱਸੀ ਜਾ ਸਕੇ ।ਇਸ ਮੌਕੇ ਐਸ ਆਈ ਸਰਬਜੀਤ ਸਿੰਘ,ਏ ਐਸ ਆਈ ਜਸਵੀਰ ਸਿੰਘ, ਏ ਐਸ ਆਈ ਨਾਮਦੇਵ ਸਿੰਘ , ਏ ਐਸ ਆਈ ਜਗਦੇਵ ਸਿੰਘ ,ਏ ਐਸ ਆਈ ਮਨਜਿੰਦਰ ਸਿੰਘ, ਹੈਡ ਕਾਂਸਟੇਬਲ ਤਲਵਿੰਦਰ ਸਿੰਘ, ਹੇਠ ਕਾਂਸਟੇਬਲ ਜਗਦੇਵ ਸਿੰਘ, ਹੈਡ ਕਾਂਸਟੇਬਲ ਸੁਖਦੇਵ ਸਿੰਘ, ਐਮ ਐਚ ਸੀ ਵਿਕਾਸ ਮਹਿਤਾ, ਸੀ ਟੀ ਸੁਖਜਿੰਦਰ ਸਿੰਘ ਸਮੇਤ ਹੋਰ ਮੁਲਾਜ਼ਮ ਹਾਜਰ ਸਨ।