Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, ਪੰਜ ਕਿਲੋ ਅਫੀਮ ਸਮੇਤ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ

ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, ਪੰਜ ਕਿਲੋ ਅਫੀਮ ਸਮੇਤ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ

ਪਠਾਨਕੋਟ (ਬਿਊਰੋ ਰਿਪੋਰਟ) 

ਤਸਕਰਾਂ ਦੁਆਰਾ ਮੱਧ ਪ੍ਰਦੇਸ਼ ਤੋਂ ਲਿਆਇਆ ਗਿਆ ਡਰੱਗ, ਕਿੰਗਪਿਨ ਨੇ ਮੱਧ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਪੰਜਾਬ ਤੱਕ ਵੈਲਾਇਆ ਹੋਇਆ ਸੀ ਆਪਣਾ ਡਰੱਗ ਦਾ ਨੈਟਵਰਕ

31 ਜਨਵਰੀ : ਪੰਜਾਬ ਸੂਬੇ ਵਿੱਚੋਂ ਨਸ਼ਿਆਂ ਦੀ ਤਸਕਰੀ ਦਾ ਮੁਕੰਮਲ ਸਫਾਇਆ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਪਠਾਨਕੋਟ ਪੁਲਿਸ ਨੇ ਤਿੰਨ ਅੰਤਰਰਾਜੀ ਅਫੀਮ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੱਧ ਪ੍ਰਦੇਸ਼ ਤੋਂ ਲਿਆਂਦੀ ਗਈ 05 ਕਿਲੋ ਅਫੀਮ ਜ਼ਬਤ ਕੀਤੀ ਹੈ।

ਤਿੰਨਾਂ ਮੁਲਜ਼ਮਾਂ ਦੀ ਪਛਾਣ ਗੁਰਦੱਤ ਸਿੰਘ, ਗੀਤੂ, ਨਰਵੇਲ ਸਿੰਘ ਅਤੇ ਕਸ਼ਮੀਰ ਸਿੰਘ ਵਾਸੀ ਸੈਚਾਂ, ਸੁਲਤਾਨਪੁਰ ਲੋਧੀ, ਕਪੂਰਥਲਾ ਵਜੋਂ ਹੋਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਠਾਨਕੋਟ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ਾ ਤਸਕਰੀ ਦੀ ਅਲਾਮਤ ਨੂੰ ਨੱਥ ਪਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਤਿੰਨ ਤਸਕਰ ਮੱਧ ਪ੍ਰਦੇਸ਼ ਤੋਂ ਅਫ਼ੀਮ ਲਿਆ ਕੇ ਪਠਾਨਕੋਟ ਵਿਖੇ ਪਠਾਨਕੋਟ ਦੇ ਸੁੰਦਰ ਚੱਕ ਮੋਹਰ ਨੇੜੇ ਆਪਣੇ ਗਾਹਕਾਂ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ | ਤੁਰੰਤ ਕਾਰਵਾਈ ਕਰਦੇ ਹੋਏ ਉਪ ਪੁਲਿਸ ਕਪਤਾਨ ਰਵਿੰਦਰ ਕੁਮਾਰ ਰੂਬੀ ਦੀ ਨਿਗਰਾਨੀ ਹੇਠ ਸੀ.ਆਈ.ਏ ਪਠਾਨਕੋਟ ਦੇ ਇੰਚਾਰਜ ਸਬ-ਇੰਸਪੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਸਮੱਗਲਰਾਂ ਨੂੰ ਦਬੋਚ ਲਿਆ। ਅਤੇ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ ਪੰਜ ਕਿਲੋ ਅਫੀਮ ਬਰਾਮਦ ਹੋੲ ਹੈ।

ਐਸਐਸਪੀ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਦੇ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀ ਧਾਰਾ 18-61-85 ਤਹਿਤ ਮੁਕੱਦਮਾ ਥਾਣਾ ਸੁਜਾਨਪੁਰ, ਪਠਾਨਕੋਟ ਵਿਖੇ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਗੁਰਦੱਤ ਸਿੰਘ ਉਰਫ਼ ਗੀਤੂ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਇੱਕ ਬਦਨਾਮ ਵਿਅਕਤੀ ਹੈ ਜੋ ਮੱਧ ਪ੍ਰਦੇਸ਼ ਤੋਂ ਡਰੱਗ ਲਿਆਕੇ ਵੇਚ ਰਿਹਾ ਸੀ। ਉਸ ਵਿਰੁੱਧ ਪਹਿਲਾਂ ਹੀ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਈ ਐਫਆਈਆਰ ਦਰਜ ਹਨ। ਪਹਿਲਾਂ, ਉਹ ਭੁੱਕੀ ਵੇਚਣ ਦੇ ਨਾਜਾਇਜ਼ ਕਾਰੋਬਾਰ ਵਿੱਚ ਸ਼ਾਮਲ ਸੀ, ਜਿਸਨੂੰ ਉਹ ਜੰਮੂ-ਕਸ਼ਮੀਰ ਅਤੇ ਮੱਧ ਪ੍ਰਦੇਸ਼ ਤੋਂ ਲਿਆਉਂਦਾ ਸੀ। ਹਾਲਾਂਕਿ ਪਠਾਨਕੋਟ ਪੁਲਿਸ ਨੇ ਉਸ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ।

ਖੱਖ ਨੇ ਅੱਗੇ ਕਿਹਾ ਕਿ ਫੜੇ ਗਏ ਵਿਅਕਤੀਆਂ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਸਪਲਾਈ ਚੇਨ ਨੂੰ ਤੋੜਨ ਲਈ ਉਨ੍ਹਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਪੁਲਿਸ ਨਸ਼ਿਆਂ ਦੇ ਇਸ ਕਾਰੋਬਾਰ ਵਿਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਫੜਨ ਲਈ ਉਨ੍ਹਾਂ ਦੇ ਅੱਗਲੇ ਅਤੇ ਪਿੱਛਲੇ ਸਬੰਧਾਂ ਦਾ ਪਤਾ ਵੀ ਲਗਾਏਗੀ। ਉਨ੍ਹਾਂ ਕਿਹਾ ਕਿ ਪਠਾਨਕੋਟ ਪੁਲਿਸ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਐਸਐਸਪੀ ਖੱਖ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ “ਯੂ ਸ਼ੇਅਰ ਐਂਡ, ਵੀ ਕੇਅਰ” ਮੁਹਿੰਮ ਦੇ ਹਿੱਸੇ ਵਜੋਂ ਪੋਸਟਰਾਂ ਵਿੱਚ ਦਿੱਤੇ ਨੰਬਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਵੀ ਕੀਤੀ ਹੈ।