Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਬਟਾਲਾ, 25 ਅਗਸਤ (ਅਵਿਨਾਸ਼ ਸ਼ਰਮਾ) 

ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋੜੀਆਂ ਦੇ ਨਿਰਦੇਸ਼ਾਂ ‘ਤੇ ਰੱਖੀ ਗਈ ਸੀ

ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਦੂਜੇ ਫਰਾਰ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ

ਨਿਸ਼ਾਨ ਜੋੜੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਨ ਦੀਆਂ ਕੋਸ਼ਿਸ਼ਾਂ ਜਾਰੀ: ਐਸਐਸਪੀ ਸੁਹੇਲ ਕਾਸਿਮ ਮੀ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) – ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ – ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। ਇਹ ਜਾਣਕਾਰੀ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਪੁਲਿਸ ਲਾਈਨ ਬਟਾਲਾ ਵਿਖੇ ਪਰੈੱਸ ਕਾਨਫੰਰਸ ਦੌਰਾਨ ਦਿੱਤੀ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ ‘ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ।

ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋੜੀਆਂ, ਜੋ ਕਿ ਪਾਕਿ ਆਈਐਸਆਈ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ, ਦੇ ਨਿਰਦੇਸ਼ਾਂ ‘ਤੇ ਰੱਖੀ ਗਈ ਸੀ।

ਉਨ੍ਹਾਂ ਨੇ ਦੱਸਿਆ ਕਿ ਇੱਕ ਦੋਸ਼ੀ, ਜਿਸਦੀ ਪਛਾਣ ਰਵਿੰਦਰ ਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਪੂਰੀਆ ਕਲਾਂ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਗੈਂਗਸਟਰ-ਅੱਤਵਾਦੀ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੋੜੀਆਂ, ਜਿਸਨੇ ਵਿਸਫੋਟਕ ਛੁਪਾਉਣ ਅਤੇ ਪ੍ਰਾਪਤ ਕਰਨ ਦਾ ਪ੍ਰਬੰਧ ਕੀਤਾ ਸੀ, ਦੇ ਨਿਰਦੇਸ਼ਾਂ ‘ਤੇ ਇੱਕ ਡੈੱਡ ਲੈਟਰਬਾਕਸ ਤਕਨੀਕ ਜ਼ਰੀਏ ਖੇਪ ਇਕੱਠੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਖੇਪ ਦੀ ਬਰਾਮਦਗੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਦੇ ਉਦੇਸ਼ ਨਾਲ ਸਰਹੱਦ ਪਾਰੋਂ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਐਸਐਸਪੀ ਨੇ ਦੱਸਿਆ ਕਿ ਨਿਸ਼ਾਨ ਜੋੜੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ, ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਪੱਤਰ ਵਿਹਾਰ ਸ਼ੁਰੂ ਕੀਤਾ ਹੈ ਅਤੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 129 ਮਿਤੀ 21.08.2025 ਨੂੰ ਥਾਣਾ ਸਦਰ ਬਟਾਲਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ 4 ਤਹਿਤ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਜਿਵੇਂ ਜਿਵੇਂ ਅੱਤਵਾਦੀ ਨੈੱਟਵਰਕਾਂ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਗਈ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਸੰਬੰਧਿਤ ਧਾਰਾਵਾਂ ਵੀ ਕੇਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ।