Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing LATEST.. ਥਾਣੇਦਾਰ ਨੇ ਰਿਕਸ਼ਾ ਚਾਲਕ ਬੱਚੇ ਨੂੰ ਜੜੇ ਥੱਪੜ, ਮੰਤਰੀ ਨੇ ਲਿਆ ਕਲਾਵੇ ‘ਚ.. ਪੜ੍ਹੋ ਕੀ ਹੈ ਮਾਮਲਾ

LATEST.. ਥਾਣੇਦਾਰ ਨੇ ਰਿਕਸ਼ਾ ਚਾਲਕ ਬੱਚੇ ਨੂੰ ਜੜੇ ਥੱਪੜ, ਮੰਤਰੀ ਨੇ ਲਿਆ ਕਲਾਵੇ ‘ਚ.. ਪੜ੍ਹੋ ਕੀ ਹੈ ਮਾਮਲਾ

ਥਾਣੇਦਾਰ ਨੇ ਰਿਕਸ਼ਾ ਚਾਲਕ ਬੱਚੇ ਨੂੰ ਜੜੇ ਥੱਪੜ, ਮੰਤਰੀ ਨੇ ਲਿਆ ਕਲਾਵੇ ‘ਚ.. ਪੜ੍ਹੋ ਕੀ ਹੈ ਮਾਮਲਾ

ਗੁਰਦਾਸਪੁਰ / ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਜ਼ਿਲ੍ਹਾ ਗੁਰਦਾਸਪੁਰ ਗੁਰਦਾਸਪੁਰ ਦੀਆਂ ਦਾਣਾ ਮੰਡੀਆਂ ਦੇ ਦੌਰੇ ਤੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਦਾ ਕਾਫ਼ਲਾ ਧਾਰੀਵਾਲ ਵਿਖੇ ਪਹੁੰਚਿਆ ਤਾਂ ਉਥੇ ਕਾਫ਼ਲੇ ਵਾਲੀ ਸੜਕ ਉੱਤੇ ਇਕ ਛੋਟਾ ਬੱਚਾ ਰਿਕਸ਼ਾ ਲੈ ਕੇ ਜਾ ਰਿਹਾ ਸੀ। ਜਿਸ ਨੂੰ ਮੌਕੇ ਉੱਤੇ ਖੜ੍ਹੇ ਇਕ ਥਾਣੇਦਾਰ ਨੇ ਸਖ਼ਤੀ ਨਾਲ ਝਿੜਕਦੇ ਹੋਏ ਥੱਪੜ ਜੜ ਦਿੱਤੇ।ਜਿਸ ਕਾਰਨ ਬੱਚਾ ਬੁਰੀ ਤਰ੍ਹਾਂ ਸਹਿਮ ਗਿਆ।

ਇਸ ਮੌਕੇ ਕੁਝ ਮੀਡੀਆ ਪੱਤਰਕਾਰਾਂ ਦੇ ਆਮ ਲੋਕਾਂ ਨੇ ਪੁਲਿਸ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਮਜ਼ੱਮਤ ਕੀਤੀ। ਇਸ ਦੌਰਾਨ ਕਾਫਲਾ ਰੁਕਿਆ ਦੇਖ ਕੇ ਕੈਬਨਿਟ ਮੰਤਰੀ ਕਟਾਰੂਚੱਕ ਵੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਛੋਟੇ ਬੱਚੇ ਨੂੰ ਪਿਆਰ ਨਾਲ ਕਲਾਵੇ ਵਿੱਚ ਲਿਆ ਅਤੇ ਉਨ੍ਹਾਂ ਨੇ ਮੀਡੀਆ ਦੀ ਹਾਜ਼ਰੀ ਵਿਚ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਛੋਟੇ ਬੱਚੇ ਨੂੰ ਅਜਿਹਾ ਵਿਵਹਾਰ ਵੇਖ ਕੇ ਉਨ੍ਹਾਂ ਦੇ ਮਨ ਨੂੰ ਠੇਸ ਲੱਗੀ ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚੋਂ ਵੀਆਈਪੀ ਸਭਿਆਚਾਰ ਖ਼ਤਮ ਕਰ ਚੁੱਕੀ ਹੈ। ਉਹ ਕਦੀ ਵੀ ਨਹੀਂ ਚਾਹੁੰਣਗੇ ਕਿ ਉਨ੍ਹਾਂ ਦੀ ਕਿਸੇ ਵੀ ਫੇਰੀ ਦੌਰਾਨ ਕਿਸੇ ਆਮ ਨਾਗਰਿਕਾਂ ਜਾਂ ਮਾਸੂਮ ਬੱਚਿਆਂ ‘ਤੇ ਪੁਲਿਸ ਵੱਲੋਂ ਕਿਸੇ ਕਿਸਮ ਦਾ ਕੋਈ ਤਸ਼ੱਦਦ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਥਾਣਾ ਮੁਖੀ ਧਾਰੀਵਾਲ ਮਨਜੀਤ ਸਿੰਘ ਅਤੇ ਹਲਕਾ ਇੰਚਾਰਜ ਕਾਦੀਆਂ ਜਗਰੂਪ ਸਿੰਘ ਨੂੰ ਸਪੈਸ਼ਲ ਤੌਰ ‘ਤੇ ਕਿਹਾ ਕਿ ਇਸ ਪੁਲਿਸ ਅਫ਼ਸਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸ ਕਾਰਵਾਈ ਬਾਰੇ ਉਨ੍ਹਾਂ ਨੂੰ ਵੀ ਸੂਚਿਤ ਕੀਤਾ ਜਾਵੇ। ਕੈਬਨਿਟ ਮੰਤਰੀ ਦੇ ਇਸ ਹੁਕਮ ਅਤੇ ਵਿਭਾਗ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਚਰਚਾ ਪਾਈ ਜਾ ਰਹੀ ਹੈ।