Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਵਾਰ, 2.199 ਕਿਲੋ ਹੈਰੋਇਨ ਅਤੇ ਪਿਸਟਲ ਸਮੇਤ ਮੁਲਜ਼ਮ ਕਾਬੂ

ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਵਾਰ, 2.199 ਕਿਲੋ ਹੈਰੋਇਨ ਅਤੇ ਪਿਸਟਲ ਸਮੇਤ ਮੁਲਜ਼ਮ ਕਾਬੂ

ਬਟਾਲਾ, (ਅਵਿਨਾਸ਼ ਸ਼ਰਮਾ )

: ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਵਿੱਚ ਬਟਾਲਾ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰਾਂ ਸਮੇਤ ਇੱਕ ਮੁੱਖ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੀ ਕਾਰਵਾਈ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਦੀ ਦ੍ਰਿੜ੍ਹ ਨਿਗਰਾਨੀ ਅਤੇ ਐੱਸ ਪੀ ਡੀ ਸੰਦੀਪ ਵਡੇਰਾ.ਡੀ.ਐੱਸ.ਪੀ. ਸਿਟੀ ਸੁਖਇੰਦਰ ਸਿੰਘ ਦੀ ਸਰਗਰਮ ਮੈਦਾਨੀ ਅਗਵਾਈ ਹੇਠ ਅੰਜਾਮ ਦਿੱਤੀ ਗਈ, ਜਿਸ ਨਾਲ ਪੁਲਿਸ ਦੀ ਟੀਮ ਨੇ ਸ਼ਾਨਦਾਰ ਤਾਲਮੇਲ ਦਿਖਾਇਆ।

ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਿਵਲ ਲਾਈਨ ਵਿੱਚ ਦਰਜ ਮੁਕੱਦਮਾ ਨੰਬਰ 103 (ਐਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ) ਦੀ ਗਹਿਰਾਈ ਨਾਲ ਜਾਂਚ ਜਾਰੀ ਹੈ। ਇਸ ਕੇਸ ਵਿੱਚ ਹੁਣ ਤੱਕ 11 ਮੁਲਜ਼ਮਾਂ ਨੂੰ ਲਗਭਗ ਸਾਢੇ 6 ਕਿਲੋ ਹੈਰੋਇਨ ਅਤੇ ਕਈ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਐਸ ਪੀ ਡੀ ਸੰਦੀਪ ਵਡੇਰਾ, ਡੀ.ਐੱਸ.ਪੀ. ਸਿਟੀ ਸੁਖਇੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਰਾਹੁਲ ਵਾਸੀ ਰਾਮਪੁਰਾ (ਥਾਣਾ ਕੰਬੋਹ, ਅੰਮ੍ਰਿਤਸਰ ਦਿਹਾਤੀ) ਨੂੰ ਅੰਮ੍ਰਿਤਸਰ ਰੋਡ ਬਾਈਪਾਸ ਬਟਾਲਾ ਤੋਂ ਕਾਬੂ ਕੀਤਾ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ 2 ਕਿਲੋ 199 ਗ੍ਰਾਮ ਹੈਰੋਇਨ, ਇਕ ਪਿਸਟਲ, ਮੈਗਜ਼ੀਨ ਅਤੇ 2 ਜ਼ਿੰਦਾ ਰੋਂਦ ਬਰਾਮਦ ਕੀਤੇ ਗਏ।

ਐੱਸ.ਐੱਸ.ਪੀ. ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਡੀ.ਐੱਸ.ਪੀ. ਸਿਟੀ ਦੀ ਅਗਵਾਈ ਹੇਠ ਚੱਲ ਰਹੀ ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਟਾਲਾ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜੋਂ ਸਮੇਤ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਐੱਸ.ਐੱਚ.ਓ. ਗੁਰਮੀਤ ਸਿੰਘ ਅਤੇ ਐਮ.ਐੱਚ.ਸੀ. ਅਰਸ਼ਪ੍ਰੀਤ ਸਿੰਘ ਭਾਗੋਵਾਲ ਸਮੇਤ ਹੋਰ ਵੀ ਮੌਜੂਦ ਸਨ।