Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਵੱਲੋਂ 02 ਥਾਵਾਂ ਪਰ ਫਾਇਰ ਕਰਨ ਵਾਲੇ ਦੋਸ਼ੀਆਂ ਨੂੰ 18 ਘੰਟੇ ਦੇ ਅੰਦਰ-ਅੰਦਰ ਕੀਤਾ ਕਾਬੂ

ਪੁਲਿਸ ਵੱਲੋਂ 02 ਥਾਵਾਂ ਪਰ ਫਾਇਰ ਕਰਨ ਵਾਲੇ ਦੋਸ਼ੀਆਂ ਨੂੰ 18 ਘੰਟੇ ਦੇ ਅੰਦਰ-ਅੰਦਰ ਕੀਤਾ ਕਾਬੂ

ਗੁਰਦਾਸਪੁਰ / ਬਟਾਲਾ,12 ਅਗਸਤ (ਅਵਿਨਾਸ਼ ਸ਼ਰਮਾ )

– ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ।ਸ੍ਰੀ ਆਦਿੱਤਯ, ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 11.08.2025 ਨੂੰ ਸਵੇਰੇ 09 ਵਜੇ ਦੇ ਕਰੀਬ ਮੈਡੀਕਲ ਸਟੋਰ, ਵਡਾਲਾ ਬਾਂਗਰ ਵਿਖੇ ਅਣਪਛਾਤੇ ਵਿਅਕਤੀ ਵੱਲੋਂ 02 ਹਵਾਈ ਫਾਇਰ ਕੀਤੇ ਸਨ। ਜਿਸ ਤੇ ਨਾ-ਮਾਲੂਮ ਦੇ ਖ਼ਿਲਾਫ਼ ਮੁਕੱਦਮਾ ਨੰਬਰ 108, ਮਿਤੀ 11.08.2025 ਜੁਰਮ 125, 308(2), 351(3), 324(4) ਬੀ.ਐੱਨ.ਐੱਸ 25-54-59 ਅਸਲਾ ਐਕਟ ਥਾਣਾ ਕਲਾਨੌਰ ਵਿਖੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਦੀ ਭਾਲ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ, ਉਪ ਕਪਤਾਨ ਪੁਲਿਸ ਕਲਾਨੌਰ ਦੀ ਨਿਗਰਾਨੀ ਅਧੀਨ ਸਪੈਸ਼ਲ ਬਰਾਂਚ, ਸੀ.ਆਈ.ਏ. ਸਟਾਫ਼ ਅਤੇ ਮੁੱਖ ਅਫ਼ਸਰ ਥਾਣਾ ਕਲਾਨੌਰ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਟੈਕਨੀਕਲ/ਖ਼ੁਫ਼ੀਆ ਸੂਤਰਾਂ ਰਾਹੀਂ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਮੁਕੱਦਮਾ ਦੇ 02 ਦੋਸ਼ੀਆਂ ਨੂੰ 18 ਘੰਟੇ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਵਾਰਦਾਤ ਵਿੱਚ ਵਰਤੇ ਗਏ 02 ਪਿਸਟਲ ਸਮੇਤ ਮੈਗਜ਼ੀਨ ਤੇ 08 ਰੋਂਦ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦੀ ਸਖ਼ਤੀ ਨਾਲ ਪੁੱਛ-ਗਿੱਛ ਤੇ ਉਨ੍ਹਾਂ ਨੇ ਦੱਸਿਆ ਕਿ ਮਿਤੀ 11.08.2025 ਨੂੰ ਮੈਡੀਕਲ ਸਟੋਰ, ਅੱਡਾ ਦਾਲਮ (ਪੁਲਿਸ ਜ਼ਿਲ੍ਹਾ ਬਟਾਲਾ) ਵਿਖੇ ਵੀ ਮੈਡੀਕਲ ਸਟੋਰ ਦੇ ਮਾਲਕ ਨੂੰ ਮਾਰ ਦੇਣ ਦੀ ਨਿਯਤ ਨਾਲ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ, ਜਿਸ ਦੇ ਸਬੰਧ ਵਿੱਚ ਇਹਨਾਂ ਦੋਸ਼ੀਆਂ ਦੇ ਖ਼ਿਲਾਫ਼ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਵੱਖ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਦਾ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਇਹਨਾਂ ਦੇ ਬੈਕਵਰਡ ਲਿੰਕਜ਼ ਨੂੰ ਵੈਰੀਫਾਈ ਕੀਤਾ ਜਾਵੇਗਾ। ਮੁਕੱਦਮਾ ਦੀ ਤਫ਼ਤੀਸ਼ ਜਾਰੀ ਹੈ।ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

ਆਰੋਪੀਆਂ ਦਾ ਵੇਰਵਾ :

ਸਰਬਜੀਤ ਸਿੰਘ ਉਰਫ਼ ਸਾਬੀ ਪੁੱਤਰ ਸੁੱਚਾ ਸਿੰਘ ਵਾਸੀ ਪੱਬਾਂਰਾਲੀ ਥਾਣਾ ਡੇਰਾ ਬਾਬਾ ਨਾਨਕ

ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਹਰਦੇਵ ਸਿੰਘ ਵਾਸੀ ਰੋਡ ਖੈਹਿਰਾ ਥਾਣਾ ਕਿਲ੍ਹਾ ਲਾਲ ਸਿੰਘ