ਕਾਠਗੜ(ਜਤਿੰਦਰ ਪਾਲ ਸਿੰਘ ਕਲੇਰ )
ਪੁਲੀਸ ਨੇ 5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਨੂੰ ਕੀਤਾ ਕਾਬੂ
8 ਅਗਸਤ : ਥਾਣਾ ਕਾਠਗੜ੍ਹ ਦੀ ਪੁਲਿਸ ਨੇ ਗਸ਼ਤ/ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ 5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਾਠਗੜ੍ਹ ਦੇ ਸਬ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਪ੍ਰੇਮ ਲਾਲ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ/ਗਸ਼ਤ ਲਈ ਜਦੋਂ ਕਾਠਗਡ਼੍ਹ ਤੋਂ ਕਾਠਗੜ੍ਹ ਮੋੜ ਵੱਲ ਜਾ ਰਹੇ ਸਨ ਤਾਂ ਪਿੰਡ ਚਾਹਲਾਂ ਦੇ ਨੇੜੇ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਨਜ਼ਰ ਆਇਆ ਜਿਸ ਨੇ ਪੁਲਿਸ ਨੂੰ ਦੇਖਦਿਆਂ ਹੀ ਆਪਣੇ ਹੱਥ ਵਿੱਚ ਫੜਿਆ ਪਲਾਸਟਿਕ ਦਾ ਲਿਫਾਫਾ ਸੜਕ ਤੋਂ ਦੂਰ ਸੁੱਟ ਦਿੱਤਾ । ਪੁਲਿਸ ਪਾਰਟੀ ਨੇ ਨੌਜਵਾਨ ਨੂੰ ਤੁਰੰਤ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਨੂੰ ਲੱਭ ਕੇ ਉਸ ਨੂੰ ਖੋਲ੍ਹਿਆ ਤਾਂ ਉਸ ਵਿਚੋਂ ਪੰਜ ਗਰਾਮ ਦੇ ਕਰੀਬ ਨਸ਼ੀਲਾ ਪਦਾਰਥ (ਹੈਰੋਇਨ) ਬਰਾਮਦ ਹੋਈ । ਪੁੱਛੇ ਜਾਣ ‘ਤੇ ਆਰੋਪੀ ਨੇ ਆਪਣਾ ਨਾਂ ਹਰਪ੍ਰੀਤ ਪੁੱਤਰ ਸੰਤੋਖ ਰਾਮ ਵਾਸੀ ਟੌਸਾ ਦੱਸਿਆ । ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।