Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਪੁਲਿਸ ਨੇ 510 ਗ੍ਰਾਮ ਹੈਰੋਇਨ ਅਤੇ ਕਰੇਟਾ ਗੱਡੀ ਸਣੇ ਇੱਕ ਨੂੰ ਕੀਤਾ ਕਾਬੂ

ਪੁਲਿਸ ਨੇ 510 ਗ੍ਰਾਮ ਹੈਰੋਇਨ ਅਤੇ ਕਰੇਟਾ ਗੱਡੀ ਸਣੇ ਇੱਕ ਨੂੰ ਕੀਤਾ ਕਾਬੂ

ਬਟਾਲਾ 29 ਮਈ (ਅਵਿਨਾਸ਼ ਸ਼ਰਮਾ )

: ਥਾਣਾ ਰੰਗਣ ਨੰਗਲ ਦੀ ਪੁਲਿਸ ਵੱਲੋਂ 510 ਗ੍ਰਾਮ ਹੈਰੋਇਨ ਅਤੇ ਕਰੇਟਾ ਗੱਡੀ ਸਣੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਥਾਣਾ ਰੰਗੜ ਨੰਗਲ ਦੇ ਐਸ ਐਚ ਓ ਗਗਨਦੀਪ ਸਿੰਘ ਢੀਂਡਸਾ ਨੇ ਜਾਣਕਾਰੀ ਵਿਚ ਦੱਸਿਆ ਕਿ ਏ ਐਸ ਆਈ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾ ਤੇ ਨਜ਼ਰ ਰੱਖਦੇ ਹੋਏ ਗਸ਼ਤ ਦੌਰਾਨ ਆਦੋਵਾਲੀ ਤੋਂ ਪਿੰਡ ਚੌਧਰੀਵਾਲ ਵੱਲ ਨੂੰ ਜਾ ਰਹੇ ਸੀ ਤਾਂ ਅਚਾਨਕ ਚੌਧਰੀਵਾਲ ਵਿਖੇ ਪੁਲਿਸ ਪਾਰਟੀ ਨੂੰ ਇੱਕ ਕਰੇਟਾ ਗੱਡੀ ਰੁਕੀ ਹੋਈ ਦਿਖਾਈ ਦਿੱਤੀ ਜਿਸ ਦੇ ਬਾਹਰ ਇੱਕ ਮੋਨਾ ਵਿਅਕਤੀ ਖੜਾ ਸੀ ਉਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਨਸ਼ੀਲਾ ਪਦਾਰਥ ਸੁੱਟਣ ਕੋਸ਼ਿਸ਼ ਕੀਤੀ ਪਰ ਪੁਲਸ ਨੇ ਬੜੀ ਹੁਸ਼ਿਆਰੀ ਨਾਲ ਨਸ਼ੀਲੇ ਪਦਾਰਥ ਸਣੇ ਵਿਆਕਤੀ ਨੂੰ ਕਾਬੂ ਕਰ ਲਿਆ । ਪੁਲਿਸ ਵੱਲੋਂ ਪੁੱਛਗਿਛ ਦੌਰਾਨ ਦੋਸ਼ੀ ਨੇ ਆਪਣਾ ਨਾਮ ਮਹਿਕਦੀਪ ਸਿੰਘ ਉਰਫ ਮਹਿਕ ਪੁੱਤਰ ਮਨਜੀਤ ਸਿੰਘ ਵਾਸੀ ਬਸਰਾਵਾਂ ਥਾਣਾ ਕਾਦੀਆਂ ਦੱਸਿਆ ਜਿਸ ਦੇ ਕਬਜ਼ੇ ਵਿੱਚੋਂ 510 ਗ੍ਰਾਮ ਹੈਰੋਇਨ ਅਤੇ ਕਰੇਟਾ ਗੱਡੀ ਕਾਬੂ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ।
ਐਸ ਐਚ ਓ ਗਗਨਦੀਪ ਸਿੰਘ ਥਾਣਾ ਰੰਗੜ ਨੰਗਲ ਨੇ ਕਿਹਾ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

error: copy content is like crime its probhihated