Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪੁਲਿਸ ਵੱਲੋਂ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ 02 ਦੋਸ਼ੀ ਕਾਬੂ

ਪੁਲਿਸ ਵੱਲੋਂ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ 02 ਦੋਸ਼ੀ ਕਾਬੂ

ਦਸੂਹਾ 2 ਨਵੰਬਰ (ਚੌਧਰੀ)

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ ਤੇ ਪਰਮਿੰਦਰ ਸਿੰਘ ਹੀਰ ਐਸ.ਪੀ. ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ  ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ. ਰਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਕੁਲਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਕਕੋਆ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੇਪਰ ਇਕ ਲਾਈਟਰ ਅਤੇ 10/-ਰੁਪਏ ਦਾ ਨੋਟ ਬ੍ਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਨੰਬਰ 224 ਮਿਤੀ 01-11-2025 ਅ/ ਧ 27-61-85 ਐਨ ਡੀ ਪੀ ਐਸ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ।ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੇਈ ਕੀਤੀ ਜਾਵੇਗੀ ।

ਇਸੇ ਤਰਾਂ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ. ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਸੁਖਵੰਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਲੁਢਿਆਣੀ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਪਾਸੋ 95 ਨਸ਼ੀਲੀਆਂ ਖੁੱਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਨੰਬਰ 225 ਮਿਤੀ 01-11-2025 ਅ/ਧ 22-61-85 ਐਨ ਡੀ ਪੀ ਐਸ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।