Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਥਾਣਾ ਗੜ੍ਹਦੀਵਾਲਾ ਪੁਲਿਸ ਵਲੋਂ ਪਿੰਡ ਮੱਲ਼ੇਵਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ

ਥਾਣਾ ਗੜ੍ਹਦੀਵਾਲਾ ਪੁਲਿਸ ਵਲੋਂ ਪਿੰਡ ਮੱਲ਼ੇਵਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ

ਗੜ੍ਹਦੀਵਾਲਾ 8 ਅਪ੍ਰੈਲ (ਚੌਧਰੀ) 

: ਮਾਨਯੋਗ ਸੁਲੇਂਦਰ ਲਾਂਬਾ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ  ਸਰਬਜੀਤ ਸਿੰਘ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੌਜਵਾਨਾ ਵਿਚ ਨਸ਼ੇ ਦੇ ਵਧਦੇ ਰੁਝਾਨਾਂ ਨੂੰ ਮੱਦ-ਏ-ਨਜਰ ਰੱਖਦੇ ਹੋਏ ਨਸ਼ਿਆਂ ਦੇ ਪ੍ਰਭਾਵ ਨੂੰ ਖਤਮ ਕਰਨ ਦੀ ਮੁਹਿਮ ਪੰਜਾਬ ਪੁਲਿਸ ਵਲੋਂ ਅਰੰਭ ਕੀਤੀ ਗਈ।ਇਸੇ ਮੁਹਿੰਮ ਤਹਿਤ ਸ੍ਰੀ ਹਰਜੀਤ ਸਿੰਘ ਸਿੰਘ ਰੰਧਾਵਾ ਡੀਐਸਪੀ ਸਬ-ਡਵੀਜ਼ਨ ਟਾਂਡਾ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵਲੋਂ ਉੱਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ- ਬਿੰਨ ਪਾਲਣਾ ਕਰਦਿਆਂ ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਮੱਲ੍ਹਵਾਲ ਦੇ ਸਹਿਯੋਗ ਨਾਲ ਅੱਜ ਗੜ੍ਹਦੀਵਾਲਾ ਦੇ ਨਜਦੀਕੀ ਪਿੰਡ ਮੱਲ੍ਹੇਵਾਲ਼ ਵਿਖੇ ਵਾਲੀਬਾਲ ਦੇ ਮੈਚ ਕਰਵਾਏ ਗਏ।ਇਸ ਮੌਕੇ ਉੱਕਤ ਟੂਰਨਾਮੈਂਟ ਵਿੱਚ ਵੱਖ-ਵੱਖ ਮੱਲ੍ਹੇਵਾਲ਼, ਕੁੱਲੀਆਂ,ਥਿੰਦਾਂ ਚਿਪੜਾ, ਅਰਗੋਵਾਲ,ਮਸਤੀਵਾਲ,ਭੀਖੋਵਾਲ ,ਬਾਹਲਾ, ਨੰਗਲ, ਫਹਤਿਪੁਰ ਆਦਿ ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ।ਪਿੰਡਾਂ ਦੇ ਨੌਜਵਾਨ ਖਿਡਾਰੀਆਂ ਨੇ ਭਾਗ ਲਿਆ।ਇਸ ਟੂਰਨਾਮੈਂਟ ਦਾ ਉਦਘਾਟਨ ਐਸ ਐਚ ਓ ਥਾਣਾ ਗੜ੍ਹਦੀਵਾਲਾ ਹਰਦੇਵਪ੍ਰੀਤ ਸਿੰਘ, ਸਰਪੰਚ ਗੁਰਿੰਦਰ ਕੌਰ ,ਮੈਂਬਰ ਪ੍ਰਿਥੀਪਾਲ ਸਿੰਘ ਵਲੋਂ ਸਾਂਝੇ ਤੌਰ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਉਪਰੰਤ ਕੀਤਾ ਗਿਆ।ਇਸ ਮੌਕੇ ਸਰਪੰਚ ਗੁਰਿੰਦਰ ਕੌਰ ਨੇ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ਉਪਰਾਲੇ ਸਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਨਿਵੇਕਲੀ ਮੁਹਿੰਮ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋ ਦੂਰ ਰੱਖਣ ਵਿੱਚ ਅਹਿਮ ਰੋਲ ਅਦਾ ਕਰੇਗੀ।ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਵਲੋਂ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਇਲਾਕਾ ਦੇ ਨੌਜਵਾਨਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਖੇਡਾਂ ਵਿਚ ਹਿਸਾ ਲੈਣ ਲਈ ਉਤਸਾਹਿਤ ਕੀਤਾ। ਇਸ ਮੌਕੇ ਏ ਐਸ ਆਈ ਬਲਵੀਰ ਸਿੰਘ, ਏ ਐਸ ਆਈ ਮਦਨ ਲਾਲ,ਹੌਲਦਾਰ ਮਨਵੀਰ ਸਿੰਘ,ਸ਼ੇਰ ਸਿੰਘ,ਪਰਮਿੰਦਰ ਸਿੰਘ,ਮਨਿੰਦਰਜੀਤ ਸਿੰਘ ,ਹਰਜੀਤ ਸਿੰਘ,ਅਮਨ,ਕਮਲਪ੍ਰੀਤ ਸਿੰਘ,ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ,ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਹਾਜਰ ਸਨ।

error: copy content is like crime its probhihated