Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੁਲਿਸ ਦੀ ਸਖ਼ਤ ਨਿਗਰਾਨੀ: 50 ਲੱਖ ਰੁਪਏ ਦੀ ਨਗਦੀ ਬਰਾਮਦ

ਪੁਲਿਸ ਦੀ ਸਖ਼ਤ ਨਿਗਰਾਨੀ: 50 ਲੱਖ ਰੁਪਏ ਦੀ ਨਗਦੀ ਬਰਾਮਦ

ਬਟਾਲਾ(ਅਵਿਨਾਸ਼ ਸ਼ਰਮਾ) 

: ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਖ਼ਤ ਨਿਗਰਾਨੀ ਅਤੇ ਵਿਆਪਕ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਐੱਸਐੱਸਪੀ ਡਾ ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਨਵ ਨਿਯੁਕਤ ਐਸਪੀ ਹੈੱਡਕਵਾਟਰ ਸੁਖਵੰਤ ਕੌਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਜਾਂਚ ਕੀਤੀ।

ਇਸ ਦੌਰਾਨ, ਐਸਪੀ ਸੁਖਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਹਨਾਂ ਦੀ ਰੁਟੀਨ ਚੈਕਿੰਗ ਦੌਰਾਨ ਇਕ ਪ੍ਰਾਈਵੇਟ ਕਾਰ ਵਿੱਚੋਂ ਲਗਭਗ 50 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਕਾਰ ਚਾਲਕਾਂ ਅਤੇ ਨਗਦੀ ਦੇ ਸਰੋਤ ਬਾਰੇ ਬਸ ਸਟੈਂਡ ਚੌਂਕੀ ਵਿੱਚ ਗਹਿਰਾਈ ਨਾਲ ਜਾਂਚ ਜਾਰੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਸਵੇਰੇ ਤੋਂ ਲੈ ਕੇ ਰਾਤ ਦੇ ਸਮੇਂ ਤੱਕ ਵੱਖ-ਵੱਖ ਥਾਵਾਂ ‘ਤੇ ਅਚਾਨਕ ਚੈਕਿੰਗ ਕਰਕੇ ਹਾਲਾਤਾਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਦੀ ਇਹ ਮੁਹਿੰਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਚਲਾਈ ਜਾ ਰਹੀ ਹੈ।

ਐਸਪੀ ਸੁਖਵੰਤ ਕੌਰ ਨੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਹੁੱਲੜਬਾਜ ਜਾਂ ਸਰਾਰਤੀ ਅਨਸਰ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ‘ਤੇ ਡੀਐੱਸਪੀ ਅਤੇ ਵੱਖ-ਵੱਖ ਥਾਣਿਆਂ ਦੇ ਐੱਸਐੱਚਓਜ਼ ਸਮੇਤ ਭਾਰੀ ਪੁਲਿਸ ਬਲ ਤਾਇਨਾਤ ਸੀ। ਪੁਲਿਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।

ਅੰਤ ਵਿੱਚ, ਐਸਪੀ ਸੁਖਵੰਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸ਼ਹਿਰ ਵਿੱਚ ਅਮਨ-ਚੈਨ ਬਣਿਆ ਰਹੇ।