ਗੜ੍ਹਸ਼ੰਕਰ 27 ਜਨਵਰੀ (ਅਸ਼ਵਨੀ ਸ਼ਰਮਾ) : ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਜਿੱਥੇ ਚੋਣ ਕਮਿਸ਼ਨ ਵੱਲੋਂ ਗਤੀਵਿਧੀਆਂ ਪੂਰੇ ਜ਼ੋਰਾਂ ’ਤੇ ਹਨ ਉਥੇ ਹੀ ਗੜ੍ਹਸ਼ੰਕਰ ਦੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤੇ ਡੀ.ਐਸ.ਪੀ ਨਰਿੰਦਰ ਸਿੰਘ ਔਜਲਾ ਦੀ ਅਗਵਾਈ ਹੇਠ ਪੁਲਿਸ ’ਤੇ ਅਰਧਸੈਨਿਕਾਂ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਨਜਿੱਠਣ ਲਈ ਪੂਰੇ ਗੜ੍ਹਸ਼ੰਕਰ ਹਲਕੇ ਵਿੱਚ ਫਲੈਗ ਮਾਰਚ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸੰਵੇਦਨਸ਼ੀਲ ਥਾਵਾਂ ਉੱਪਰ ਫਲੈਗ ਮਾਰਚ ਕੱਢਿਆ ਗਿਆ ਹੈ।
ਪੁਲਿਸ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ
- Post published:January 27, 2022
You Might Also Like
ਵਿਸ਼ੇਸ਼ ਬੱਚਿਆਂ ਦੀ ਪ੍ਰਤਿਭਾ ਸਮਾਜ ਦੀ ਇੱਕ ਕੀਮਤੀ ਵਿਰਾਸਤ : ਅਮਨ ਅਰੋੜਾ
ਚੋਰੀ ਕੀਤੀਆਂ ਮੋਟਰਾਂ ਦੀਆਂ ਤਾਰਾਂ, ਤਾਰਾਂ ਕੱਟਣ ਵਾਲਾ ਪਲਾਸ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ
ਗੜਸ਼ੰਕਰ-ਨੰਗਲ ਸੜਕ ਬਣਾਉਣ ਦੀ ਮੰਗ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤਾ ਚੱਕਾ ਜਾਮ
ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਸਾਲ 2022 ਦੀ ਮੈਰਿਟ ਸੂਚੀ ਵਿੱਚ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਅੱਠ ਸਥਾਨ ਹਾਸਲ ਕੀਤੇ – ਪ੍ਰਿੰਸੀਪਲ ਡਾ. ਸ਼ਬਨਮ ਕੌਰ







