वਜਲੰਧਰ (PPT NEWS)
: ਜਲੰਧਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਪੁਲਿਸ ਅਤੇ ਦੋ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਦੋ ਗੈਂਗਸਟਰਾਂ ਦੇ ਗੋਲੀ ਲੱਗਣ ਦੀ ਸੂਚਨਾ ਹੈ। ਇਸ ਮੁਕਾਬਲੇ ‘ਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਗੈਂਗਸਟਰ ਲੰਡਾ ਦੇ ਸਮਰਥਕ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਪੁਲੀਸ ਕਮਿਸ਼ਨਰ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੰਗਣੀਵਾਲ ਵਿੱਚ ਕੁਝ ਸ਼ਰਾਰਤੀ ਅਨਸਰ ਲੁਕੇ ਹੋਏ ਹਨ ਅਤੇ ਹਥਿਆਰਾਂ ਦਾ ਸੌਦਾ ਹੋਣ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਿਰਦੇਸ਼ਾਂ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਕੰਗਣੀਵਾਲ ‘ਚ ਸ਼ਰਾਰਤੀ ਅਨਸਰਾਂ ਨੂੰ ਘੇਰ ਲਿਆ। ਬਦਮਾਸ਼ਾਂ ਨੇ ਸਾਹਮਣੇ ਤੋਂ ਗੋਲੀਬਾਰੀ ਕੀਤੀ, ਜਿਸ ‘ਤੇ ਪੁਲਸ ਨੇ ਜਵਾਬੀ ਕਾਰਵਾਈ ਕੀਤੀ।
ਇਸ ਕਰਾਸ ਫਾਇਰਿੰਗ ‘ਚ ਇਕ ਬਦਮਾਸ਼ ਨੂੰ ਗੋਲੀ ਲੱਗ ਗਈ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਉਸ ਦੇ ਸਾਥੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਬਦਮਾਸ਼ਾਂ ਵਿਚ ਇਕ ਨੌਜਵਾਨ ਦੀ ਉਮਰ 17 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।








