Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ‘ਚ ਸ਼ਾਮਲ 2 ਮਹਿਲਾਵਾਂ ਸਮੇਤ ਡਰਾਈਵਰ ਕਾਬੂ,ਗੱਡੀ ਤੇ ਡਰੱਗ ਮਨੀ ਬਰਾਮਦ

ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ‘ਚ ਸ਼ਾਮਲ 2 ਮਹਿਲਾਵਾਂ ਸਮੇਤ ਡਰਾਈਵਰ ਕਾਬੂ,ਗੱਡੀ ਤੇ ਡਰੱਗ ਮਨੀ ਬਰਾਮਦ

ਬਟਾਲਾ, 8 ਅਪ੍ਰੈਲ (ਅਵਿਨਾਸ਼ ਸ਼ਰਮਾ )

: ਨਸ਼ਾ ਤਸਕਰੀ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਟਾਲਾ ਪੁਲਿਸ ਨੂੰ ਇੱਕ ਮਹੱਤਵਪੂਰਨ ਸਫਲਤਾ ਹਾਸਲ ਹੋਈ ਹੈ। ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ ਐੱਸ ਪੀ ਹਰੀਸ਼ ਬਹਿਲ ਦੀ ਯੋਗ ਰਹਿਨੁਮਾਈ ਹੇਠ ਥਾਣਾ ਰੰਗੜਨੰਗਲ ਦੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਨਸ਼ੇ ਦੇ ਕਾਰੋਬਾਰ ਨਾਲ ਜੁੜੀਆਂ ਦੋ ਮਹਿਲਾਵਾਂ ਅਤੇ ਉਨ੍ਹਾਂ ਦੇ ਡਰਾਈਵਰ ਨੂੰ ਗਿਰਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਰੰਗੜਨੰਗਲ ਦੇ ਮੁੱਖੀ ਐੱਸ ਐਚ ਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੁਕੱਦਮਾ ਨੰਬਰ 61 ਐਨ ਡੀ ਪੀ ਐੱਸ ਐਕਟ ਤਹਿਤ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੀਆਂ ਗਈਆਂ ਦੋ ਮਹਿਲਾਵਾਂ ਦੀ ਪਹਿਚਾਣ ਕੰਵਲਜੀਤ ਕੌਰ ਅਤੇ ਗੁਰਜੀਤ ਕੌਰ ਵਾਸੀਆਂ ਪਿੰਡ ਵੇਰੋਨੰਗਲ ਵਜੋਂ ਹੋਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਪੁਲਿਸ ਨੇ ਕਾਰਵਾਈ ਦੌਰਾਨ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਆਰਟਿਗਾ ਗੱਡੀ ਨੂੰ ਵੀ ਕਬਜ਼ੇ ਵਿੱਚ ਲਿਆ ਹੈ ਅਤੇ 2000 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਮਹਿਲਾਵਾਂ ਦੇ ਡਰਾਈਵਰ ਮਲਕੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਮਹਿਸਮਪੁਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਐੱਸ ਐਚ ਓ ਗੁਰਇਕਬਾਲ ਸਿੰਘ ਨੇ ਕਿਹਾ ਕਿ ਤਿੰਨਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਮਹੱਤਵਪੂਰਨ ਖੁਲਾਸਿਆਂ ਦੀ ਸੰਭਾਵਨਾ ਹੈ, ਜਿਸ ਨਾਲ ਨਸ਼ਾ ਤਸਕਰੀ ਦੇ ਵੱਡੇ ਜਾਲ ਦਾ ਪਰਦਾਫਾਸ਼ ਹੋ ਸਕਦਾ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਬਟਾਲਾ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।