Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਨੇ ਚੋਰੀ ਦੇ ਸਮਾਨ ਸਮੇਤ 7 ਔਰਤਾਂ ਅਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪੁਲਿਸ ਨੇ ਚੋਰੀ ਦੇ ਸਮਾਨ ਸਮੇਤ 7 ਔਰਤਾਂ ਅਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਫਗਵਾੜਾ 18 ਸਤੰਬਰ(ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜਨ ਫਗਵਾੜਾ ਪੁਲਿਸ ਟੀਮ ਵੱਲੋਂ ਚੋਰੀ ਦੇ ਸਮਾਨ ਸਮੇਤ 09 ਦੋਸ਼ੀਆਨ (07 ਔਰਤਾਂ ਤੇ 02 ਵਿਅਕਤੀਆਂ) ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਉੱਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਤਿੰਦਰ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਟੀਮ ਜੋ ਮਿਤੀ 16.09.24 ਨੂੰ ਪੇਪਰ ਚੌਂਕ ਮੋਜੂਦ ਤਾਂ ਪੁਲਿਸ ਟੀਮ ਨੂੰ ਸੂਚਨਾ ਮਿਲੀ ਕਿ ਸ਼ਿੰਦੋ ਪਤਨੀ ਕਿੰਦਰ, ਮੀਨਾ ਪਤਨੀ ਕੁੱਕੂ, ਮੀਤਾ ਪਤਨੀ ਰਾਜੀਵ, ਮੀਨਾ ਪਤਨੀ ਕੁੱਕੂ ਸੀਤਾ ਪਤਨੀ ਨੇਪਾਲ, ਮੁਸਲੀ ਪਤਨੀ ਸਲੀਮ, ਸ਼ਾਲਨੀ ਪਤਨੀ ਗਾਂਧੀ, ਰਾਧਾ ਪਤਨੀ ਵਿਕਾਸ ਵਾਸੀਆਂਨ ਵਾਸੀ ਪਹਿਚਾਣ ਨਗਰ ਥਾਣਾ ਸਤਨਾਮਪੁਰਾ ਫਗਵਾੜਾ, ਸੁਰਿੰਦਰ ਯਾਦਵ ਪੁੱਤਰ ਸੁਧੀਰ ਯਾਦਵ ਵਾਸੀ ਅਰਬਨ ਅਸਟੇਟ ਸੀ.ਆਰ.ਪੀ. ਕਲੋਨੀ, ਜਸਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਸ਼ੰਕਰ ਥਾਣਾ ਡੇਹਲ ਲੁਧਿਆਣਾ ਜੋ ਚੋਰੀ ਕਰਨ ਦੇ ਆਦੀ ਹਨ ਤੇ ਅੱਜ ਵੀ ਚੋਰੀ ਦਾ ਸਮਾਨ ਲੈ ਕੇ ਸ਼ਹਿਰ ਫਗਵਾੜਾ ਵੱਲ ਨੂੰ ਆ ਰਹੇ ਹਨ।ਜਿਸ ‘ਤੇ ਮੁਕੱਦਮਾ ਨੰਬਰ 207 ਮਿਤੀ 16.09.2024 ਅ/ਧ 303(2), 317(2)BNS (379,411 ਭ: ਦ) ਥਾਣਾ मिटी ਫਗਵਾੜਾ ਜ਼ਿਲ੍ਹਾ ਕਪੂਰਥਲਾ ਦਰਜ ਰਜਿਸਟਰ ਕਰਕੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸ਼ਿੰਦੋ, ਮੀਨਾ, ਮੀਤਾ, ਸੀਤਾ, ਮੁਸਲੀ, ਸ਼ਾਲਨੀ, ਰਾਧਾ, ਸੁਰਿੰਦਰ ਯਾਦਵ ਅਤੇ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜਾ ਵਿੱਚ 01 ਮੋਟਰ,01 ਏ.ਸੀ ਅਤੇ ਸਕਰੈਪ ਜੋ ਕਿ ਇੱਕ ਗੱਡੀ ਛੋਟਾ ਹਾਥੀ ਅਤੇ ਇੱਕ ਆਟੋ ਰਿਕਸ਼ਾ ਵਿੱਚ ਸੀ, ਬ੍ਰਾਮਦ ਕੀਤਾ ਗਿਆ। ਜਿਹਨਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਕਤਾਨ ਪਾਸੋਂ ਹੋਰ ਵੀ ਚੋਰੀ ਦੀਆਂ ਵਾਰਦਾਤਾਂ ਸਬੰਧੀ ਸਨਸਨੀਖੇਜ ਖੁਲਾਸੇ ਹੋ ਸਕਣ।