Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਵਾਹਨ ਦੀ ਵਰਤੋਂ ਕਰਨ ’ਤੇ ਪਾਬੰਦੀ

ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਵਾਹਨ ਦੀ ਵਰਤੋਂ ਕਰਨ ’ਤੇ ਪਾਬੰਦੀ

ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਵਾਹਨ ਦੀ ਵਰਤੋਂ ਕਰਨ ’ਤੇ ਪਾਬੰਦੀ

ਹੁਸ਼ਿਆਰਪੁਰ, 13 ਜੁਲਾਈ(ਬਿਊਰੋ) :ਜ਼ਿਲ੍ਹਾ ਮੈਜਿਸਟ੍ਰੇਟ  ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਫੌਜਦਾਰੀ ਜ਼ਾਬਤਾ ਸੰਘ ਦੀ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 23 ਅਗਸਤ ਤੱਕ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਨਹੀਂ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਈ ਵੀ ਦੁਕਾਨਦਾਰ ਜਾਂ ਦਰਜੀ ਕਿਸੇ ਵੀ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਦੀ ਵਰਦੀ ਮੁਹੱਈਆ ਨਹੀਂ ਕਰਵਾਏਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਜ ਕੱਲ ਦੇ ਮਾਹੌਲ ਨੂੰ ਦੇਖਦੇ ਹੋਏ ਕੋਈ ਵੀ ਸ਼ਰਾਰਤੀ ਅਨਸਰ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।