Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਨੇ ਬਿਨ੍ਹਾਂ ਨੰਬਰ ਪਲੇਟ ਵਾਲੇ ਵਾਹਨ ਜ਼ਬਤ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ

ਪੁਲਿਸ ਨੇ ਬਿਨ੍ਹਾਂ ਨੰਬਰ ਪਲੇਟ ਵਾਲੇ ਵਾਹਨ ਜ਼ਬਤ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ

ਗੜ੍ਹਦੀਵਾਲਾ 27 ਜੂਨ (ਚੌਧਰੀ /  ਪ੍ਰਦੀਪ ਕੁਮਾਰ ) 

 : ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਡਾ ਮੁਕੇਸ਼ ਕੁਮਾਰ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਦਵਿੰਦਰ ਸਿੰਘ ਸਿੰਘ ਬਾਜਵਾ ਡੀ.ਐਸ.ਪੀ ਮਸਬ-ਡਵੀਜ਼ਨ ਟਾਂਡਾ ਦੀ ਰਹਿਨੁਮਾਈ ਹੇਠ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵਲੋਂ ਪੁਲਿਸ ਫੋਰਸ ਸਮੇਤ ਗੜ੍ਹਦੀਵਾਲਾ ਸ਼ਹਿਰ ਅਤੇ ਇਲਾਕੇ ਅੰਦਰ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਉੱਕਤ ਚੈਕਿੰਗ ਮੁਹਿੰਮ ਦੌਰਾਨ ਜਿੱਥੇ ਵਾਹਨਾਂ ਦੀ ਚੈਕਿੰਗ ਕਰਦਿਆਂ ਕਾਗਜ਼ਾਤ ਚੈਕ ਕੀਤੇ ਗਏ।ਉੱਥੇ ਬਿਨ੍ਹਾਂ ਨੰਬਰ ਪਲੇਟ ਵਾਲੇ ਵਾਹਨ ਜ਼ਬਤ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਹਨਾਂ ਦੇ ਕਾਗਜ਼ਾਤ ਪੂਰੇ ਨਹੀਂ ਸੀ।ਉਨ੍ਹਾਂ ਦੇ ਚਲਾਨ ਕੀਤੇ ਗਏ।ਇਸ ਮੌਕੇ ਥਾਣਾ ਮੁੱਖੀ ਗੜ੍ਹਦੀਵਾਲਾ ਸਤਪਾਲ ਸਿੰਘ ਬਾਜਵਾ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਇੰਨਬਿਨ ਪਾਲਣਾ ਕਰਦਿਆਂ ਸਮਾਜ ਵਿਰੋਧੀ ਅਨਸਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ।ਜਿਹੜੇ ਨੌਜਵਾਨ ਬਿਨ੍ਹਾਂ ਬੇਵੱਜਾਂ ਸ਼ਹਿਰ ਅੰਦਰ ਮੋਟਰਸਾਈਕਲਾਂ ਤੇ ਘੁੰਮਦੇ ਜਾ ਫਿਰ ਟਰੈਕਟਰਾਂ ਤੇ ਵੱਡੇ ਵੱਡੇ ਸਪੀਕਰ ਬੋਕਸ ਲਗਾਕੇ ਅਵਾਜ਼ ਉਂਚੀ ਛੱਡਕੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੇ ਉਨ੍ਹਾਂ ਖਿਲਾਫ਼ ਵੀ ਸਖਤ ਐਕਸ਼ਨ ਲਿਆ ਜਾਵੇ।ਉਨ੍ਹਾਂ ਚੇਤਾਵਨੀ ਦਿੰਦਿਆ ਕਿਹਾ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖੋ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ।ਜੇਕਰ ਕੋਈ ਵੀ ਵਿਅਕਤੀ ਆਪਣੇ ਵਾਹਨ ਦੇ ਬਿਨ੍ਹਾਂ ਕਾਗਜਾਤ ਫੜਿਆ ਗਿਆ।ਉਸਨੂੰ ਬਖਸ਼ਿਆਂ ਨਹੀਂ ਜਾਵੇਗਾ।ਕਿਸੇ ਦੀ ਸ਼ਿਫਾਰਸ਼ ਨਹੀਂ ਚੱਲੇਗੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।