Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਪੁਲਿਸ ਦੀ ਵੱਡੀ ਕਾਮਯਾਬੀ : 12 ਘੰਟਿਆਂ ਵਿੱਚ ਤਿੰਨ ਲਾਪਤਾ ਨਾਬਾਲਿਗ ਲੜਕੀਆਂ ਸੁਰੱਖਿਅਤ ਬਰਾਮਦ

ਪੁਲਿਸ ਦੀ ਵੱਡੀ ਕਾਮਯਾਬੀ : 12 ਘੰਟਿਆਂ ਵਿੱਚ ਤਿੰਨ ਲਾਪਤਾ ਨਾਬਾਲਿਗ ਲੜਕੀਆਂ ਸੁਰੱਖਿਅਤ ਬਰਾਮਦ

ਬਟਾਲਾ/ਕਾਦੀਆਂ, 30 ਸਤੰਬਰ (ਅਵਿਨਾਸ ਸ਼ਰਮਾ)

:- ਕਾਦੀਆਂ ਪੁਲਿਸ ਨੇ ਸਾਵਧਾਨੀ, ਇਮਾਨਦਾਰੀ ਅਤੇ ਤੇਜ਼ ਕਾਰਵਾਈ ਨਾਲ ਭੇਦਭਰੀ ਹਾਲਤ ਵਿੱਚ ਗਾਇਬ ਹੋਈਆਂ ਤਿੰਨ ਨਾਬਾਲਿਗ ਲੜਕੀਆਂ ਨੂੰ ਕੇਵਲ 12 ਘੰਟਿਆਂ ਦੇ ਅੰਦਰ ਬਰਾਮਦ ਕਰਕੇ ਉਹਨਾਂ ਨੂੰ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ। ਇਸ ਸ਼ਾਨਦਾਰ ਕਾਮਯਾਬੀ ਨਾਲ ਸ਼ਹਿਰ ਦੇ ਲੋਕਾਂ ਨੇ ਵੀ ਚੈਨ ਦੀ ਸਾਹ ਲਿਆ।

ਥਾਣਾ ਕਾਦੀਆਂ ਦੇ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਸਥਾਨਕ ਇੱਕ ਮੁਹੱਲੇ ਦੀਆਂ 9 ਸਾਲ, 12 ਸਾਲ ਅਤੇ 17 ਸਾਲ ਦੀਆਂ ਤਿੰਨ ਲੜਕੀਆਂ ਪੇਪਰ ਦੇਣ ਵਾਸਤੇ ਇੱਕ ਨਿੱਜੀ ਸਕੂਲ ਗਈਆਂ ਸਨ। ਪੇਪਰ ਮੁਕੰਮਲ ਹੋਣ ਉਪਰੰਤ ਜਦੋਂ ਉਹ ਘਰ ਨਹੀਂ ਪਹੁੰਚੀਆਂ ਤਾਂ ਪਰਿਵਾਰਿਕ ਮੈਂਬਰਾਂ ਨੇ ਘਬਰਾਹਟ ਵਿਚ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਦਿਆਂ ਹੀ ਕਾਦੀਆਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸ਼ਹਿਰ ਦੇ ਤਕਰੀਬਨ ਸਾਰੇ CCTV ਕੈਮਰੇ ਖੰਗਾਲੇ ਅਤੇ ਆਪਣੀ ਟੀਮ ਦੀ ਮਿਹਨਤ ਨਾਲ 12 ਘੰਟਿਆਂ ਦੇ ਅੰਦਰ ਤਿੰਨੋਂ ਲਾਪਤਾ ਬੱਚੀਆਂ ਨੂੰ ਲੱਭ ਕੇ ਮਾਤਾ-ਪਿਤਾ ਦੇ ਹਵਾਲੇ ਕਰ ਦਿੱਤਾ।

ਸ਼ਹਿਰ ਵਾਸੀਆਂ ਨੇ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦਿਖਾਈ ਗਈ ਤੇਜ਼ੀ, ਇਮਾਨਦਾਰੀ ਤੇ ਜ਼ਿੰਮੇਵਾਰੀ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਘਟਨਾ ਦਰਸਾਉਂਦੀ ਹੈ ਕਿ ਜੇ ਨਿਭਾਉ ਸੱਚਾਈ ਅਤੇ ਨਿਸ਼ਠਾ ਨਾਲ ਕੀਤਾ ਜਾਵੇ ਤਾਂ ਹਰ ਮੁਸ਼ਕਲ ਨੂੰ ਜਿੱਤਿਆ ਜਾ ਸਕਦਾ ਹੈ।

ਇਹ ਖ਼ਬਰ ਨਾ ਸਿਰਫ਼ ਪਰਿਵਾਰਾਂ ਲਈ ਖੁਸ਼ੀ ਦੀ ਲਹਿਰ ਲੈ ਕੇ ਆਈ ਹੈ, ਬਲਕਿ ਸਮਾਜ ਲਈ ਵੀ ਇਕ ਸੰਦੇਸ਼ ਹੈ ਕਿ ਅਸੀਂ ਸਭ ਨੂੰ ਵੀ ਪੁਲਿਸ ਦੀ ਤਰ੍ਹਾਂ ਇਮਾਨਦਾਰ, ਜ਼ਿੰਮੇਵਾਰ ਅਤੇ ਇਕ-ਦੂਜੇ ਦੀ ਸਹਾਇਤਾ ਕਰਨ ਵਾਲਾ ਬਣਨਾ ਚਾਹੀਦਾ ਹੈ।