Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬਰਜਿੰਦਰ ਸਿੰਘ ਪੀਸੀਐੱਸ ਦੇ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਈਆਂ ਰਾਜਨੀਤਿਕ ਅਤੇ ਪ੍ਰਸਾਸ਼ਨਿਕ ਸਖਸ਼ੀਅਤਾਂ

ਬਰਜਿੰਦਰ ਸਿੰਘ ਪੀਸੀਐੱਸ ਦੇ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਈਆਂ ਰਾਜਨੀਤਿਕ ਅਤੇ ਪ੍ਰਸਾਸ਼ਨਿਕ ਸਖਸ਼ੀਅਤਾਂ

ਬਰਜਿੰਦਰ ਸਿੰਘ ਪੀਸੀਐੱਸ ਦੇ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਈਆਂ ਰਾਜਨੀਤਿਕ ਅਤੇ ਪ੍ਰਸਾਸ਼ਨਿਕ ਸਖਸ਼ੀਅਤਾਂ

ਹੁਸ਼ਿਆਰਪੁਰ 7 ਜੁਲਾਈ ( ਤਰਸੇਮ ਦੀਵਾਨਾ ) : ਸੀਨੀਅਰ ਪੱਤਰਕਾਰ ਸਵ. ਪ੍ਰਦੁਮਨ ਸਿੰਘ ਦੇ ਲਾਡਲੇ ਸਪੁੱਤਰ ਅਤੇ ਸੀਨੀਅਰ ਪੱਤਰਕਾਰ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਸਤਿਕਾਰਯੋਗ ਪਤੀ ਬਰਜਿੰਦਰ ਸਿੰਘ ਜੀ ਪੀਸੀਐਸ ਐੱਸਡੀਐੱਮ (ਸੇਵਾਮੁਕਤ) ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਕਰ ਦਿੱਤਾ ਗਿਆ।ਅੰਤਿਮ ਯਾਤਰਾ ਉਨਾਂ ਦੇ ਗ੍ਰਹਿ 2 ਚਰਚ ਰੋਡ ਹੁਸ਼ਿਆਰਪੁਰ ਤੋਂ ਹਰਿਆਣਾ ਰੋਡ ਸ਼ਮਸ਼ਾਨਘਾਟ ਲਈ ਰਵਾਨਾ ਹੋਈ।ਉਨ੍ਹਾਂ ਦੀ ਚਿਖਾ ਨੂੰ ਅਗਨੀ ਸਪੁੱਤਰ ਰਚਿੰਤ ਸਿੰਘ ਵਲੋਂ ਦਿਖਾਈ ਗਈ। ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਅਜੀਤ ਸਿੰਘ ਮਿੱਠਾ ਟਿਵਾਣਾ, ਚੀਫ਼ ਇਨਫਰਮੇਸ਼ਨ ਕਮਿਸ਼ਨਰ ਅਤੇ ਸਾਬਕਾ ਡੀਜੀਪੀ ਪੰਜਾਬ ਸੁਰੇਸ਼ ਅਰੋੜਾ, ਵਿੰਨੀ ਮਹਾਜਨ ਆਈ ਏ ਐੱਸ, ਵਰਿੰਦਰ ਸਿੰਘ ਧੂਤ, ਵਿਧਾਇਕ ਡਾ: ਰਾਜ ਕੁਮਾਰ, ਵਿਧਾਇਕ ਜਸਵੀਰ ਸਿੰਘ ਰਾਜਾ, ਅਵਿਨਾਸ਼ ਰਾਏ ਖੰਨਾ ਸਾਬਕਾ ਸਾਂਸਦ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਤਿੰਦਰ ਸਿੰਘ ਲਾਲੀ ਬਾਜਵਾ, ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ, ਸੁੰਦਰ ਸ਼ਾਮ ਅਰੋੜਾ ਸਾਬਕਾ ਕੈਬਨਿਟ ਮੰਤਰੀ, ਹਰਕੰਵਲਪ੍ਰੀਤ ਸਿੰਘ ਖੱਖ ਕਮਾਂਡੈਂਟ ਆਈ.ਆਰ.ਬੀ., ਦਰਬਾਰਾ ਸਿੰਘ, ਕਮਲ ਚੌਧਰੀ ਸਾਬਕਾ ਸਾਂਸਦ, ਡਾ: ਕੁਲਦੀਪ ਨੰਦਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਹਰਚਰਨਜੀਤ ਸਿੰਘ ਧਾਮੀ ਦਲ ਖ਼ਾਲਸਾ, ਐਡਵੋਕੇਟ ਮਨਿੰਦਰਪਾਲ ਸਿੰਘ, ਐਡਵੋਕੇਟ ਇੰਦਰਪਾਲ ਸਿੰਘ ਧੰਨਾ, ਸੇਵਾਮੁਕਤ ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਅਮਰਪਾਲ ਸਿੰਘ ਕਾਕਾ, ਦਲਜੀਤ ਸਿੰਘ ਖੱਖ ਡੀ.ਐਸ.ਪੀ. ਫ਼ਰੀਦਕੋਟ, ਐਸ.ਡੀ.ਐਮ. ਜਲੰਧਰ ਬਲਵੀਰ ਰਾਜ ਸਿੰਘ, ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ, ਨਿਰਮਲ ਸਿੰਘ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ, ਤਰਸੇਮ ਸਿੰਘ ਰਿਟਾ: ਤਹਿਸੀਲਦਾਰ, ਰਾਜੀਵ ਵਰਮਾ ਪੀ.ਸੀ.ਐਸ., ਅਮਰਜੀਤ ਸਿੰਘ ਚੌਹਾਨ, ਹਰਜੀਤ ਸਿੰਘ ਮਠਾਰੂ, ਅਜੇ ਕੁਮਾਰ ਡੀ.ਡੀ.ਪੀ.ਓ., ਮਹੇਸ਼ ਕੁਮਾਰ ਬੀ.ਡੀ.ਪੀ.ਓ, ਡੀ.ਐਸ.ਪੀ. ਮਨੀਸ਼ ਕੁਮਾਰ, ਡੀ.ਐਸ.ਪੀ. ਰਵਿੰਦਰਪਾਲ ਸਿੰਘ, ਵਿਜੇ ਸ਼ਰਮਾ ਸਾਬਕਾ ਤਹਿਸੀਲਦਾਰ, ਵਰਿੰਦਰਪਾਲ ਸਿੰਘ ਧੂਤ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਸੀਈਓ ਹੁਸ਼ਿਆਰਪੁਰ ਆਟੋਮੋਬਾਈਲਜ਼,ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਪੰਜਾਬ ਆਫ ਇੰਡੀਆ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਅਤੇ ਰਾਜਨੀਤਿਕ ਪ੍ਰਸ਼ਾਸਨਿਕ ਤੇ ਧਾਰਮਿਕ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ।

ਫੋਟੋ ਮੁਨੀਰ