Prime Punjab Times

Latest news
ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ “ਭਾਰਤੀ ਗਿਆਨ ਪ੍ਰਣਾਲੀ” ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ “ਭਾਰਤੀ ਗਿਆਨ ਪ੍ਰਣਾਲੀ” ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜੵਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ “ਭਾਰਤੀ ਗਿਆਨ ਪ੍ਰਣਾਲੀ” ਤਹਿਤ ‘ਗਾਂਧੀਵਾਦੀ ਦਰਸ਼ਨ ਅਤੇ ਆਧੁਨਿਕ ਭਾਰਤੀ ਰਾਜਨੀਤੀ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਗਦੀਪ ਕੁਮਾਰ ਨੇ ਲੈਕਚਰ ਦੌਰਾਨ ਗਾਂਧੀਵਾਦੀ ਵਿਚਾਰਧਾਰਾ ਦੇ ਮੂਲ ਸਿਧਾਂਤਾਂ ਅਹਿੰਸਾ, ਸਤਿਆਗ੍ਰਹਿ ਅਤੇ ਸਚਾਈ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਆਧੁਨਿਕ ਭਾਰਤੀ ਰਾਜਨੀਤੀ ਵਿੱਚ ਇਹ ਮੁੱਲ ਬਹੁਤ ਮਹੱਤਵਪੂਰਨ ਹਨ ਅਤੇ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਇਕ ਹਨ। ਇਹ ਨਾ ਸਿਰਫ਼ ਰਾਜਨੀਤੀ, ਸਗੋਂ ਸਮਾਜਿਕ ਜੀਵਨ ਨੂੰ ਵੀ ਸਹੀ ਦਿਸ਼ਾ ਦਿੰਦੇ ਹਨ। ਭਾਵੇਂ ਸਮਾਂ ਬਦਲ ਗਿਆ ਹੈ, ਪਰ ਗਾਂਧੀਵਾਦੀ ਦਰਸ਼ਨ ਅਜੇ ਵੀ ਆਧੁਨਿਕ ਭਾਰਤੀ ਰਾਜਨੀਤੀ ਲਈ ਇੱਕ ਮਾਰਗਦਰਸ਼ਕ ਤੌਰ ‘ਤੇ ਕੰਮ ਕਰਦਾ ਹੈ। ਇਸ ਮੌਕੇ ਮੈਡਮ ਡਾ. ਅਰਚਨਾ ਠਾਕੁਰ, ਮੈਡਮ ਜਸਪ੍ਰੀਤ ਕੌਰ, ਮੈਡਮ ਬਲਜਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated