Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪ੍ਰਦੂਸ਼ਿਤ ਹਵਾ ਅਤੇ ਵਾਤਾਵਰਣ ਤਬਦੀਲੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਅੱਜ ਤੋਂ ਹੀ ਸਾਵਧਾਨ ਰਹਿਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਪ੍ਰਦੂਸ਼ਿਤ ਹਵਾ ਅਤੇ ਵਾਤਾਵਰਣ ਤਬਦੀਲੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਅੱਜ ਤੋਂ ਹੀ ਸਾਵਧਾਨ ਰਹਿਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

28 ਸਤੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸੜਕ ’ਤੇ ਚੱਲਣ ਵਾਲੇ ਵਾਹਨਾਂ ਦੀ ਵੱਧ ਰਹੀ ਗਿਣਤੀ, ਉਦਯੋਗਾਂ ਤੋਂ ਪੈਦਾ ਹੋ ਰਹੇ ਧੂੰਏ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ ਪਲਾਸਟਿਕ ਨੂੰ ਜਲਾਉਣ ਤੋਂ ਬਾਅਦ ਪੈਦਾ ਹੋਣ ਵਾਲੀ ਜ਼ਹਿਰੀਲੀਆਂ ਗੈਸਾਂ ਸਾਡੇ ਵਾਤਾਵਰਣ ਨੂੰ ਦੂਸ਼ਿਤ ਕਰਨ ਦੇ ਮੁੱਖ ਕਾਰਨ ਹਨ, ਜਿਸ ਦਾ ਸਿੱਧਾ ਅਸਰ ਮਨੁੱਖੀ ਸਿਹਤ ਅਤੇ ਬਨਸਪਤੀ ’ਤੇ ਪੈਂਦਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਦੂਸ਼ਿਤ ਹਵਾ ਅਤੇ ਵਾਤਾਵਰਣ ਤਬਦੀਲੀ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਨਾਲ-ਨਾਲ ਬਾਕੀ ਵਿਭਾਗਾਂ ਨੂੰ ਵੀ ਹਵਾ ਪ੍ਰਦੂਸ਼ਿਤ ਨੂੰ ਰੋਕਣ ਅਤੇ ਘੱਟ ਕਰਨ ਲਈ ਯੋਗ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਵਿਭਾਗ ਨੂੰ ਸਿੱਧੇ ਤੌਰ ’ਤੇ ਧੂੰਆਂ ਛੱਡਣ ਵਾਲੇ ਵਾਹਨਾਂ ਦੇ ਚਾਲਾਨ ਕੱਟਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜਲਾਉਣ ਤੋਂ ਰੋਕਣ ਲਈ ਪੈਟਰੋÇਲੰਗ ਕਰਨ ਲਈ ਕਿਹਾ। ਉਨ੍ਹਾਂ ਬਾਗਬਾਨੀ ਅਤੇ ਵਣ ਵਿਭਾਗ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਨਗਰ ਨਿਗਮ ਨੂੰ ਸਾਲਿਡ ਵੇਸਟ ਮੈਨੇਜਮੈਂਟ ਨੂੰ ਸੁਚਾਰੂ ਢੰਗ ਨਾਲ ਨਜਿੱਠਣ ਲਈ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਕਿਹਾ, ਤਾਂ ਜੋ ਆਉਣ ਵਾਲੇ ਸਮੇਂ ਵਿਚ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਹੋ ਸਕੇ।
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਜਗਦੀਪ ਸਿੰਘ ਨੇ ਇਕ ਪੀ.ਪੀ.ਟੀ ਰਾਹੀਂ ਹਵਾ ਦੇ ਵੱਧ ਰਹੇ ਪ੍ਰਦੂਸ਼ਣ ਦੇ ਕਾਰਨਾਂ, ਮਾੜੇ ਪ੍ਰਭਾਵਾਂ ਅਤੇ ਰੋਕਥਾਮ ਦੇ ਬਚਾਅ ਲਈ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਇਕ ਆਮ ਆਦਮੀ ਔਸਤਨ ਹਰ ਹਫ਼ਤੇ ਪਾਣੀ, ਭੋਜਨ ਅਤੇ ਹਵਾ ਰਾਹੀਂ ਕਰੀਬ ਪੰਜ ਗਰਾਮ ਪਲਾਸਟਿਕ ਕਿਸੇ ਨੇ ਕਿਸੇ ਰੂਪ ਵਿਚ ਖਾ ਰਿਹਾ ਹੈ ਜਾਂ ਸਾਹ ਨਾਲ ਅੰਦਰ ਲਿਜਾ ਰਿਹਾ ਹੈ, ਜਿਸ ਨਾਲ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਫੈਲ ਰਹੀਆਂ ਹਨ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪ੍ਰਤੀਨਿੱਧੀ ਵੀ ਮੌਜੂਦ ਸਨ।