Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਪ੍ਰਦੂਸ਼ਣ ਬੋਰਡ ਅਤੇ ਨਗਰ ਕੌਂਸਲ ਨੇ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕਰਕੇ ਸਮਾਨ ਕੀਤਾ ਜ਼ਬਤ

ਪ੍ਰਦੂਸ਼ਣ ਬੋਰਡ ਅਤੇ ਨਗਰ ਕੌਂਸਲ ਨੇ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕਰਕੇ ਸਮਾਨ ਕੀਤਾ ਜ਼ਬਤ

ਫ਼ਤਿਹਗੜ੍ਹ ਚੂੜੀਆਂ (ਬਟਾਲਾ) 19 ਫਰਵਰੀ ( ਅਵਿਨਾਸ਼ ਸ਼ਰਮਾ )

: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਦੀ ਚੈਕਿੰਗ ਕਰਦਿਆਂ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕਰਕੇ ਸਮਾਨ ਜ਼ਬਤ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਰਵੀ ਸੂਰੀ, ਐਸ.ਡੀ.ਓ ਪ੍ਰਦੂਸ਼ਣ ਬੋਰਡ ਬਟਾਲਾ ਨੇ ਕਿਹਾ ਕਿ ਵਿਭਾਗੀ ਹਦਾਇਤਾਂ ਅਨੁਸਾਰ ਫ਼ਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਦੀ ਚੈਕਿੰਗ ਕਰਕੇ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਦਾ ਸਮਾਨ ਵੇਚਣ ਵਾਲੇ ਤਿੰਨ ਦੁਕਾਨਦਾਰਾਂ ਦੇ ਮਿਉਂਸੀਪਲ ਨਿਯਮਾਂ ਅਨੁਸਾਰ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੁਕਾਨਦਾਰਾਂ ਦਾ ਸਮਾਨ ਵੀ ਜ਼ਬਤ ਕੀਤਾ ਗਿਆ ਹੈ, ਜੋ ਵਾਪਿਸ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਮੰਜ਼ੂਰਸ਼ੁਦਾ ਲਿਫਾਫੇ ਅਤੇ ਡਿਸਪੋਜ਼ਲ ਦਾ ਸਮਾਨ ਹੀ ਆਪਣੀਆਂ ਦੁਕਾਨਾਂ ਤੇ ਇਸਤੇਮਾਲ ਕਰਨ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕਿਸੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।

ਐਸ.ਡੀ.ਓ ਸੂਰੀ ਨੇ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਉਨ੍ਹਾਂ ਵੱਲੋਂ ਮੁੜ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਇਸ ਚੈਕਿੰਗ ਵਿੱਚ ਕੋਈ ਦੁਕਾਨਦਾਰ, ਰੇਹੜੀ ਜਾਂ ਫੜੀ ਵਾਲਾ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਸਮਾਨ ਵੇਚਦਾ ਜਾਂ ਰੱਖਦਾ ਪਾਇਆ ਗਿਆ ਤਾਂ ਉਸਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਸਮਾਨ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਕਾਰਵਾਈ ਜਾਰੀ ਰਹੇਗੀ।

ਐਸ.ਡੀ.ਓ ਰਵੀ ਸੂਰੀ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਨ ਖ਼ਰੀਦ ਕਰਨ ਸਮੇਂ ਆਪਣੇ ਘਰ ਤੋਂ ਹੀ ਕੱਪੜੇ ਦਾ ਬੈਗ/ਥੈਲਾਂ ਨਾਲ ਲੈ ਕੇ ਜਾਣ ਤਾਂ ਜੋ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਭਨਾਂ ਦੇ ਸਾਥ ਨਾਲ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦਫ਼ਤਰ ਦੇ ਕਰਮਚਾਰੀ ਮੌਜੂਦ ਸਨ।

error: copy content is like crime its probhihated