Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੋਸਤ ਦੇ ਹਰੇ ਬੂਟੇ ਅਤੇ ਲਾਹਣ ਸਮੇਤ ਦੋ ਕਾਬੂ,ਇੱਕ ਫ਼ਰਾਰ

ਪੋਸਤ ਦੇ ਹਰੇ ਬੂਟੇ ਅਤੇ ਲਾਹਣ ਸਮੇਤ ਦੋ ਕਾਬੂ,ਇੱਕ ਫ਼ਰਾਰ

ਗੁਰਦਾਸਪੁਰ (ਅਸ਼ਵਨੀ) 

3 ਅਪ੍ਰੈਲ  – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ 22 ਕਿਲੋ ਪੋਸਤ ਦੇ ਹਰੇ ਬੂਟੇ ਅਤੇ 350 ਕਿਲੋ ਲਾਹਣ ਸਮੇਤ ਕਾਬੂ ਕਰਨ ਅਤੇ ਇਕ ਦੇ ਫ਼ਰਾਰ ਹੋ ਜਾਣ ਦਾ ਦਾਅਵਾ ਕੀਤਾ ਗਿਆ ।
ਹੈਡ ਕਾਂਸਟੇਬਲ ਸੁਖਪ੍ਰੀਤ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੂੰ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਰੋਬਿਨ ਮਸੀਹ ਵਾਸੀ ਚੱਘੂਵਾਲ ਨੇ ਨਹਿਰੀ ਖਾਲ ਜੋ ਅਜੀਤ ਸਿੰਘ ਅਤੇ ਲਖਵਿੰਦਰ ਸਿੰਘ ਦੀ ਜ਼ਮੀਨ ਦੇ ਨਾਲ ਲੱਗਦਾ ਹੈ ਉਸ ਵਿੱਚ ਲਾਹਣ ਪਾਈ ਹੋਈ ਹੈ ਇਸ ਸੂਚਨਾ ਦੇ ਅਧਾਰ ਤੇ ਦੱਸੀ ਹੋਈ ਜਗ੍ਹਾ ਤੇ ਰੇਡ ਕੀਤਾ ਤਾਂ ਰੋਬਿਨ ਮਸੀਹ ਭੱਜ ਗਿਆ ਮੋਕਾ ਤੋਂ 150 ਕਿਲੋ ਲਾਹਣ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾਂ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਸਤਨਾਮ ਸਿੰਘ ਉਰਫ ਬਾਉ ਵਾਸੀ ਵੜੈਚ ਦੇ ਘਰ ਰੇਡ ਕਰਕੇ ਨੂੰ 200 ਕਿਲੋ ਲਾਹਣ ਸਮੇਤ ਕਾਬੂ ਕੀਤਾ ।
ਸਬ ਇੰਸਪੈਕਟਰ ਗੁਰਮੁੱਖ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਬੁੱਚੇਨੰਗਲ ਫੋਕਲ ਪੁਆਇੰਟ ਪੁੱਜੇ ਤਾਂ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਬਲਵੀਰ ਸਿੰਘ ਵਾਸੀ ਅਟਾਰੀ ਨੇ ਆਪਣੇ ਘਰ ਦੇ ਨੇੜੇ ਬਰਸੀਮ ਦੀ ਨੁੱਕਰ ਵਿੱਚ ਪੋਸਤ ਦੇ ਬੂਟੇ ਉਗਾਏ ਹੋਏ ਹਨ । ਇਸ ਬਾਰੇ ਸੂਚਨਾ ਮਿਲਣ ਤੇ ਮੋਕਾ ਤੇ ਗਏ ਤਾਂ 22 ਕਿਲੋ ਪੋਸਤ ਦੇ ਹਰੇ ਬੂਟੇ ਬਰਾਮਦ ਹੋਏ ।