Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਖ਼ਾਲਸਾ ਕਾਲਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ KMS ਕਾਲਜ ਵਿਖੇ ਸਾਇਬਰ ਕ੍ਰਾਈਮ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ - ਪ੍ਰਿੰਸੀਪਲ ਡਾ.ਮਾਨਵ ਸੈਣੀ ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਲਹਿਰਾਇਆ ਪਰਚਮ, 600 ਵਿੱਚੋਂ 588 ਅੰਕ ਹਾਸਲ *ਸਬ ਕਮੇਟੀ ਦੀ ਵਾਅਦਾ ਖਿਲਾਫੀ ਖਿਲਾਫ ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ...
ADVERTISEMENT
You are currently viewing ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ : ਡਾ.ਮਾਨ

ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ : ਡਾ.ਮਾਨ

ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ : ਡਾ.ਮਾਨ

ਯੋਗ ਜੋੜਿਆਂ ਨਾਲ ਸੰਪਰਕ ਕਰਕੇ ਪਰਿਵਾਰ ਨਿਯੋਜਨ ਲਈ ਜਾਗਰੂਕ ਕਰਨ ਦੀ ਹਦਾਇਤ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਮਾਣਯੋਗ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਅਾਉਣ ਵਾਲੀ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੇ ਸੰਦਰਭ ਵਿਚ ਵੱਖ-ਵੱਖ ਗਤੀਵਿਧੀਆਂ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਨੂੰ ਦੋ ਹਿੱਸਿਆਂ ਵਿਚ ਮਨਾਇਆ ਜਾ ਰਿਹਾ ਹੈ। ਪਹਿਲੇ ਹਿੱਸੇ ਤਹਿਤ 27 ਜੂਨ ਤੋਂ 10 ਜੁਲਾਈ ਤੱਕ “ਦੰਪਤੀ ਸੰਪਰਕ ਪੰਦਰਵਾੜਾ” ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਦੇ ਨਾਲ-ਨਾਲ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ, ਜਦੋਂਕਿ ਦੂਜੇ ਹਿੱਸੇ ਤਹਿਤ 11 ਤੋਂ 24 ਜੁਲਾਈ ਤੱਕ “ਆਬਾਦੀ ਸਥਿਰਤਾ ਪੰਦਰਵਾੜਾ” ਮਨਾਇਆ ਜਾਵੇਗਾ, ਜਿਸ ਤਹਿਤ ਨਲਬੰਦੀ ਤੇ ਨਸਬੰਦੀ ਦੇ ਅਪਰੇਸ਼ਨ ਕੀਤੇ ਜਾਣਗੇ। ਉਨ੍ਹਾਂ ਸਮੂਹ ਐੱਲਐੱਚਵੀਜ, ਆਸ਼ਾ ਫੈਸਲੀਟੇਟਰਜ ਤੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਯੋਗ ਵਿਅਕਤੀਆਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਖ਼ਾਸ ਤੇ ਪੱਕੇ ਸਾਧਨਾਂ ਨੂੰ ਅਪਣਾਉਣ‌ ਸਬੰਧੀ ਪ੍ਰੇਰਿਤ ਕੀਤਾ ਜਾਵੇ।

ਡਾ. ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਹਤ ਕੇਂਦਰਾਂ ਵਿੱੱਚ ਪਰਿਵਾਰ ਨਿਯੋਜਨ ਦੇ ਵੱਖ-ਵੱਖ ਢੰਗ-ਤਰੀਕੇ ਅਤੇ ਸਾਧਨ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਤੇ ਪੱਕੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਪੀ.ਪੀ.ਆਈ.ਯੂ.ਸੀ.ਡੀ, ਓਰਲ ਪਿੱਲਸ ਅਤੇ ਕੰਡੋਮ ਆਦਿ ਅਪਣਾਉਣ ਲਈ ਆਪਣੇ ਨਜ਼ਦੀਕੀ ਸਿਹਤ ਕੇਂਦਰਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

ਡਾ. ਮਾਨ ਨੇ “ਛੋਟਾ ਪਰਿਵਾਰ ਸੁੱਖੀ ਪਰਿਵਾਰ” ਦੇ ਮਹੱਤਵ ਬਾਰੇ ਗੱਲ ਕਰਦਿਆਂ ਦੱਸਿਆ ਕਿ ਵਧਦੀ ਆਬਾਦੀ ਨੂੰ ਠੱਲ੍ਹ ਪਾਉਣ ਲਈ ਸਾਰੇ ਸੰਸਾਰ ਵਿਚ ਵਿਸ਼ਵ ਅਬਾਦੀ ਦਿਵਸ ਮਨਾਇਆ ਜਾਦਾ ਹੈ, ਕਿਉਂਕਿ ਜੇਕਰ ਇਕ ਪਰਿਵਾਰ ਸੀਮਤ ਹੋਵੇਗਾ ਤਾਂ ਉਸ ਪਰਿਵਾਰ ਨੂੰ ਤਰੱਕੀ ਦੇ ਜ਼ਿਆਦਾ ਮੌਕੇ ਮਿਲਣਗੇ ਅਤੇ ਸਮਾਜ ਵਿਚ ਚੰਗਾ ਸਥਾਨ ਵੀ ਪ੍ਰਾਪਤ ਹੋਵੇਗਾ। ਵਧਦੀ ਆਬਾਦੀ ਦੇਸ਼ ਦੀ ਸਮੱਸਿਆ ਨਹੀਂ, ਬਲਕਿ ਸਮਾਜ ਦੀ ਹਰੇਕ ਸਮੱਸਿਆ ਦੀ ਜੜ੍ਹ ਹੈ।

ਡਾ. ਮਾਨ ਨੇ ਦੱਸਿਆ ਕਿ ਕੁਦਰਤ ਦੇ ਵਿਨਾਸ਼ ਨੂੰ ਰੋਕਣ ਲਈ ਆਬਾਦੀ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ ਅਤੇ ਵਿਸ਼ਵ ਦੀ ਲਗਾਤਾਰ ਵਧ ਰਹੀ ਆਬਾਦੀ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਆਉਣ ਵਾਲੇ ਸਮੇਂ ਵਿਚ ਬਹੁਤ ਹੀ ਮਾੜੇ ਨਤੀਜੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਚੰਗੇ ਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਆਬਾਦੀ ‘ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ ਤੇ ਸਾਰਿਆਂ ਨੂੰ ਇਕੱਠਿਆਂ ਮਿਲ ਕੇ ਵਧਦੀ ਆਬਾਦੀ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਸਾਡੇ ਦੇਸ਼ ਦੀ ਆਬਾਦੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਅਤੇ ਜਿਵੇਂ-ਜਿਵੇਂ ਦੇਸ਼ ਦੀ ਆਬਾਦੀ ਵਧਦੀ ਜਾਵੇਗੀ, ਉਸੇ ਤਰ੍ਹਾਂ ਕੁਦਰਤੀ ਸੋਮੇ ਪਾਣੀ, ਅਨਾਜ ਅਤੇ ਹੋਰ ਰੋਜ਼ਮਰਾ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਵਧ ਰਹੀ ਆਬਾਦੀ ‘ਤੇ ਕਾਬੂ ਪਾਉਣ ਲਈ ਲੜਕੇ ਤੇ ਲੜਕੀ ਦਾ ਸਹੀ ਉਮਰ ਵਿੱਚ ਵਿਆਹ, ਪਹਿਲਾ ਬੱਚਾ ਦੇਰੀ ਨਾਲ ਕਰਨਾ, ਪਰਿਵਾਰ ਨਿਯੋਜਨ ਵਿਚ ਪੁਰਸ਼ਾਂ ਦੀ ਭਾਗੀਦਾਰੀ, ਬੱਚਿਆਂ ਵਿੱਚ ਘੱਟੋ-ਘੱਟ ਤਿੰਨ ਸਾਲ ਦਾ ਅੰਤਰ ਰੱਖਣਾ ਚਾਹੀਦਾ ਹੈ। ਲੜਕੇ ਅਤੇ ਲੜਕੀ ਵਿੱਚ ਫਰਕ ਨਾ ਸਮਝ ਕੇ ਸਿਰਫ ਦੋ ਹੀ ਬੱਚਿਆਂ ਨੂੰ ਜਨਮ ਦੇਣਾ ਚਾਹੀਦਾ ਹੈ ਤਾਂ ਜੋ ਆਬਾਦੀ ‘ਤੇ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਉੱਜਵਲ ਭਵਿੱਖ ਲਈ ਕੇਵਲ ਦੋ ਬੱਚਿਆਂ ਨੂੰ ਹੀ ਜਨਮ ਦੇਣਾ ਚਾਹੀਦਾ ਹੈ।

ਇਸ ਮੌਕੇ ਮੈਡੀਕਲ ਅਫ਼ਸਰ ਡਾ. ਚਰਨਦੀਪ ਮੌਜੀ, ਡਾ. ਜਤਿੰਦਰ ਪਾਲ, ਡਾ. ਸੰਦੀਪ ਗਿੱਲ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਤੇ ਰਣਜੀਤ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

error: copy content is like crime its probhihated