Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੋਸਟ-ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

ਪੋਸਟ-ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਸਟ-ਗ੍ਰੈਜੂਏਸ਼ਨ ਕਲਾਸਾਂ (ਐੱਮ.ਐੱਸ-ਸੀ. ਕਮਿਸਟਰੀ, ਐੱਮ.ਕਾਮ., ਐੱਮ.ਏ. ਪੋਲੀਟੀਕਲ ਸਾਇੰਸ ਅਤੇ ਐੱਮ.ਏ. ਪੰਜਾਬੀ) ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਡਾਂਸ ਅਤੇ ਗੀਤ-ਸੰਗੀਤ ਦੁਆਰਾ ਪ੍ਰੋਗਰਾਮ ਨੂੰ ਮਨੋਰੰਜਕ ਬਣਾਇਆ। ਪੋਸਟ-ਗ੍ਰੈਜੂਏਸ਼ਨ ਕਲਾਸਾਂ ਪਾਸ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਰੂਪ ਵਿੱਚ ਤੋਹਫੇ ਭੇਂਟ ਕੀਤੇ ਗਏ। ਇਸ ਪਾਰਟੀ ਵਿਚ ਮਿਸਟਰ ਫੇਅਰਵੈੱਲ ਗੁਰਪ੍ਰੀਤ ( ਐੱਮ.ਐੱਸ-ਸੀ. ਕਮਿਸਟਰੀ), ਮਿਸ ਫੇਅਰਵੈੱਲ ਵਿਸ਼ਾਖਾ (ਐੱਮ.ਐੱਸ-ਸੀ.ਕਮਿਸਟਰੀ) ਤੇ ਮੋਨਿਕਾ ਚੌਧਰੀ (ਐੱਮ.ਕਾਮ.) ਨੂੰ ਚੁਣਿਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਿੱਥੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ, ਉੱਥੇ ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਸਦਕਾ ਜੀਵਨ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।