Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀਜ਼ 2022-23 ਦਾ….

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀਜ਼ 2022-23 ਦਾ….

ਹੁਸ਼ਿਆਰਪੁਰ( ਬਿਊਰੋ) 

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀਜ਼ 2022-23 ਦਾ ਐਕਟੀਵਿਟੀ ਸ਼ਡਿਊਲ ਜਾਰੀ

–ਵਿੱਦਿਅਕ ਸੰਸਥਾਵਾਂ ਲਈ 15 ਅਕਤੂਬਰ ਤੱਕ, ਸੈਕਸ਼ਨਿੰਗ ਅਥਾਰਟੀ ਲਈ 31 ਅਕਤੂਬਰ ਤੱਕ ਤੇ ਲਾਗੂਕਰਤਾ ਵਿਭਾਗ ਲਈ 10 ਨਵੰਬਰ ਤੱਕ ਖੁੱਲ੍ਹਾ ਰਹੇਗਾ ਪੋਰਟਲ

26 ਅਗਸਤ : ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਸਮਾਜਿਕ ਨਿਆ ਤੇ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀਜ਼ ਤਹਿਤ ਐਕਟੀਵਿਟੀ ਸ਼ਡਿਊਲ ਸਾਲ 2022-23 ਪੋਰਟਲ ਦੁਆਰਾ ਖੋਲਿ੍ਹਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਵਿੱਦਿਅਕ ਸੰਸਥਾਵਾਂ ਲਈ 15 ਅਕਤੂਬਰ ਤੱਕ, ਸੈਂਕਸ਼ਨਿੰਗ ਅਥਾਰਟੀ ਲਈ 31 ਅਕਤੂਬਰ ਤੱਕ ਅਤੇ ਲਾਗੂਕਰਤਾ ਵਿਭਾਗ ਲਈ 10 ਨਵੰਬਰ ਤੱਕ ਖੋਲਿ੍ਹਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਵਲੋਂ ਵੱਧ ਤੋਂ ਵੱਧ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਪਲਾਈ ਕਰਕੇ ਲਾਭ ਪ੍ਰਾਪਤ ਕੀਤਾ ਜਾ ਸਕੇ।
ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀਜ਼ ਤਹਿਤ ਵਿਦਿਆਰਥੀਆਂ ਵਲੋਂ ਫ੍ਰੀਸ਼ਿਪ ਕਾਰਡ ਅਪਲਾਈ ਕਰਨ ਲਈ ਪੋਰਟਲ ਲਗਾਤਾਰ ਖੁੱਲ੍ਹਾ ਰਹੇਗਾ।