Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਰੰਗੋਲੀ ਮੇਕਿੰਗ ‘ਚ ਮੰਨਤ ਠਾਕੁਰ ਅਤੇ ਚਾਹਤ ਨੇ ਪਹਿਲਾ ਸਥਾਨ ਕੀਤਾ ਹਾਸਿਲ

ਰੰਗੋਲੀ ਮੇਕਿੰਗ ‘ਚ ਮੰਨਤ ਠਾਕੁਰ ਅਤੇ ਚਾਹਤ ਨੇ ਪਹਿਲਾ ਸਥਾਨ ਕੀਤਾ ਹਾਸਿਲ

ਗੜ੍ਹਦੀਵਾਲਾ 14 ਅਗਸਤ (ਚੌਧਰੀ) 

: ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ ਨਸ਼ਾ ਮੁਕਤ ਬਾਰਤ ਵਿਸ਼ੇ ਤੇ ਪੋਸਟਰ ਮੇਕਿੰਗ ਅਤੇ ਰਮਗੋਲੀ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆ ਨੇ ਇਹਨਾਂ ਮੁਕਾਬਲਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪ੍ਰਭਲੀਨ ਕੌਰ ਨੇ ਪਹਿਲਾ, ਅਰਸ਼ਦੀਪ ਕੌਰ ਨੇ ਦੂਜਾ ਅਤੇ ਬਲਵੀਰ ਕੌਰ ਤੇ ਭੂਮਿਕਾ ਨੇ ਤੀਜਾ ਸਥਾਨ ਹਾਸਲ ਕੀਤਾ। ਰੰਗੋਲੀ ਮੇਕਿੰਗ ਵਿੱਚ ਮੰਨਤ ਠਾਕੁਰ ਅਤੇ ਚਾਹਤ ਨੇ ਪਹਿਲਾ ਸਥਾਨ, ਅਕਸ਼ਿਤ ਅਤੇ ਅਦਿੱਤੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਸੰਜੀਵ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਨਸ਼ਿਆ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੋਕੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਸ੍ਰੀ ਸੁਖਵਿੰਦਰ ਕੁਮਾਰ, ਮੈਡਮ ਸੀਮਾ ਕੁਮਾਰੀ ਅਤੇ ਹੋਰ ਵੀ ਟੀਚਰ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।