Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing ਸੰਭਾਵੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਸੰਭਾਵੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ 6 ਜੂਨ (ਚੌਧਰੀ) 

– ਐਮਰਜੈਂਸੀ ਸਥਿਤੀ ਵਿੱਚ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01882-220412 ‘ਤੇ ਕੀਤਾ ਜਾਵੇ ਸੰਪਰਕ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਿਵਾਸੀਆਂ ਨਾਲ ਅਪੀਲ ਕੀਤੀ ਹੈ ਕਿ ਉਹ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਰਕੇ ਪੈਦਾ ਹੋਈ ਸੰਭਾਵੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਪਾਣੀ ਦੇ ਵੱਧਦੇ ਪੱਧਰ ਕਾਰਨ ਖ਼ਤਰੇ ਦੀ ਸੰਭਾਵਨਾ ਬਣੀ ਹੋਈ ਹੈ, ਇਸ ਲਈ ਨਾਗਰਿਕਾਂ ਦੀ ਸੁਰੱਖਿਆ ਲਈ ਇਹ ਲਾਜ਼ਮੀ ਹੈ ਕਿ ਉਹ ਇਨ੍ਹਾਂ ਸਥਾਨਾਂ ਤੋਂ ਦੂਰ ਰਹਿਣ ਅਤੇ ਸਾਵਧਾਨੀ ਵਰਤਣ।

ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਸ਼ ਦੇ ਕਾਰਨ ਜ਼ਿਲ੍ਹੇ ਤੋਂ ਲੰਘਣ ਵਾਲੇ ਦਰਿਆ, ਚੋਅ ਅਤੇ ਖੱਡਾਂ ਵਿੱਚ ਕਾਫੀ ਪਾਣੀ ਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਬਹੁਤ ਹੀ ਜ਼ਰੂਰੀ ਹੋਣ ‘ਤੇ ਹੀ ਹਿਮਾਚਲ ਪ੍ਰਦੇਸ਼ ਜਾਣ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ‘ਤੇ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਕਿ 7 ਦਿਨ, 24 ਘੰਟੇ ਕੰਮ ਕਰ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਰਾਹੀਂ ਹੜ੍ਹ ਸਬੰਧੀ ਸਾਰੀਆਂ ਸੂਚਨਾਵਾਂ ਦਾ ਤੁਰੰਤ ਅਦਾਨ-ਪ੍ਰਦਾਨ ਕੀਤਾ ਜਾਵੇਗਾ ਅਤੇ ਲੋੜਵੰਦ ਲੋਕਾਂ ਤਕ ਫੌਰੀ ਰਾਹਤ ਪਹੁੰਚਾਈ ਜਾਵੇਗੀ। ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਇਸ ਕੰਟਰੋਲ ਰੂਮ ਦਾ ਟੈਲੀਫ਼ੋਨ ਨੰਬਰ 01882-220412 ਹੈ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਆਫਤ ਦੀ ਸਥਿਤੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤਤਕਾਲ ਮਦਦ ਲਈ ਤਤਪਰ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਲਗਾਤਾਰ ਪ੍ਰਭਾਵਿਤ ਹੋ ਰਹੇ ਇਲਾਕਿਆਂ ‘ਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਥੇ ਰਾਹਤ ਪਹੁੰਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਆਸ਼ਿਕਾ ਜੈਨ ਨੇ ਕਿਹਾ ਕਿ ਬਾਰਸ਼ ਦੇ ਪਾਣੀ ਕਰਕੇ ਪ੍ਰਭਾਵਿਤ ਲੋਕਾਂ ਤਕ ਰਾਹਤ ਸਮਗਰੀ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਪ੍ਰਸ਼ਾਸਨ ਪੂਰੀ ਗੰਭੀਰਤਾ ਅਤੇ ਤਤਪਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਜ਼ਿਲ੍ਹਾ ਕੰਟਰੋਲ ਰੂਮ ਨਾਲ ਸੰਪਰਕ ਕਰਨ।