ਬਟਾਲਾ, 3 ਅਕਤੂਬਰ (ਅਵਿਨਾਸ਼ ਸ਼ਰਮਾ )
ਸ਼ਿਵ ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਵਲੋਂ ਆਯੋਜਿਤ ਰਾਮਲੀਲਾ ਦਾ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕੀਤਾ ਉਦਘਾਟਨ
– ਬਟਾਲਾ ਦੀ ਵਾਰਡ ਨੰ. 9 ਗੁਰੂ ਨਾਨਕ ਨਗਰ ਵਿਖੇ ਸ਼ਿਵ ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਸ਼੍ਰੀ ਰਾਮ ਜੀ ਨੂੰ ਸਮਰਪਿਤ ਰਾਮਲੀਲਾ ਦਾ ਸ਼ੁਭ ਆਰੰਭ ਕੀਤਾ ਗਿਆ ਜਿਸ ਦਾ ਉਦਘਾਟਨ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਕੀਤਾ ਗਿਆ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਸ਼੍ਰੀ ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਵਲੋਂ ਜੋ ਉਪਰਾਲਾ ਹਰ ਸਾਲ ਕੀਤਾ ਜਾਂਦਾ ਹੈ ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਭੂ ਸ਼੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਅੱਜੀ ਦੀ ਪੀੜ੍ਹੀ ਨੂੰ ਪ੍ਰਭੂ ਸ਼੍ਰੀ ਰਾਮ ਜੀ ਦੇ ਜੀਵਨ ਪ੍ਰਤੀ ਜਾਣੂ ਕਰਵਾਉਣ ਵਿੱਚ ਰਾਮ ਲੀਲਾ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਕਲੱਬ ਰਾਮ ਲੀਲਾ ਕਰਵਾਉਣ ਦਾ ਉਪਰਾਲਾ ਕਰਦੇ ਹਨ ਸਾਨੂੰ ਉਨ੍ਹਾਂ ਦੀ ਵਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਰਾਮ ਲੀਲਾ ਇਸੇ ਤਰ੍ਹਾਂ ਹੁੰਦੀਆਂ ਰਹਿਣ। ਇਸ ਮੌਕੇ ਸ਼੍ਰੀ ਅਸ਼ੋਕ ਕੁਮਾਰ ਸਪੁੱਤਰ ਸ਼੍ਰੀਮਤੀ ਰੇਨੂੰ ਕੌਂਸਲਰ ਸਮੇਤ ਹੋਰ ਪ੍ਰਬੰਧਕਾਂ ਵਲੋਂ ਐਡਵੋਕੇਟ ਅਮਨਦੀਪ ਜੈਂਤੀਪੁਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਾਮ ਲੀਲਾ ਵਿੱਚ ਵੱਖ ਵੱਖ ਕਲਾਕਾਰਾਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਆਨੰਦ ਮਾਣਿਆ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਜੋ ਮਾਣ ਸਤਿਕਾਰ ਕਲੱਬ ਵਲੋਂ ਮੈਨੂੰ ਦਿੱਤਾ ਗਿਆ ਹੈ ਮੈਂ ਉਸਦਾ ਹਮੇਸ਼ਾਂ ਰਿਣੀ ਰਹਾਂਗਾ।ਸ਼ਿਵ ਰਾਮਾ ਕ੍ਰਿਸ਼ਨਾ ਡਰਾਮਟਿਕ ਕਲੱਬ
ਪ੍ਰਧਾਨ ਅਸ਼ੋਕ ਕੁਮਾਰ,ਚੇਅਰਮੈਨ ਅਸ਼ੋਕ ਸ਼ਰਮਾ ਐਸਆਈ,
ਕੈਸ਼ੀਅਰ ਨੀਰਜ ਕੁਮਾਰ ਢੋਲਾ, ਸਰਪ੍ਰਸਤ ਸ਼ਮਸ਼ੇਰ ਸਿੰਘ ਗੁਛੂ,
ਸੈਕਟਰੀ ਜਗਦੀਸ਼ ਸਿੰਘ ਜੱਜ,ਮਨਜੀਤ ਸਿੰਘ ਪਠਾਨੀਆਂ,ਸਨੀ ਸੰਭਲਵਾਲ, ਡਾਇਰੈਕਟਰ ਜਤਿੰਦਰ ਸਿੰਘ ਲੱਕੀ,ਸਰਪ੍ਰਸਤ ਗੁਰਪ੍ਰੀਤ ਸਿੰਘ ਸੋਨੂ,ਸਰਪ੍ਰਸਤ ਜੋਗਿੰਦਰ ਸਿੰਘ ਕੋਹਲੀ
ਪ੍ਰਿੰਸ,ਡਾਇਰੈਕਟਰ ਸਤੀਸ਼ ਕੁਮਾਰ ਬੱਗਾ ਆਦਿ ਮੈਂਬਰ ਹਾਜਰ ਸਨ।