Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ

ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ

ਹੁਸ਼ਿਆਰਪੁਰ 7 ਅਗਸਤ (ਪ੍ਰਾਈਮ ਪੰਜਾਬ ਟਾਈਮਜ) 
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ’ਚ ਸੰਭਾਲਿਆ ਅਹੁਦਾ
ਅਗਲੇ ਪੰਜ ਸਾਲ ’ਚ ਹੁਸ਼ਿਆਰਪੁਰ ਵਿਕਾਸ ਪੱਖੋਂ ਸੂਬੇ ’ਚ ਬਣੇਗਾ ਮਿਸਾਲ  : ਡਾ. ਬਲਬੀਰ ਸਿੰਘ
: ਬੀਤੇ ਦਿਨੀਂ ਨਗਰ ਨਿਗਮ ਦੇ 50 ਕੌਂਸਲਰਾਂ ਦੀ ਚੋਣ ਉਪਰੰਤ ਅੱਜ ਸਥਾਨਕ ਨਿਗਮ ਕੰਪਲੈਕਸ ਵਿਖੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਈ ਜਿਸ ਵਿਚ ਪ੍ਰਵੀਨ ਸੈਣੀ ਨੂੰ ਮੇਅਰ, ਸੁਰਿੰਦਰ ਕੁਮਾਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਨੂੰ ਡਿਪਟੀ ਮੇਅਰ ਚੁਣਿਆ ਗਿਆ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਮੇਅਰ ਸੰਦੀਪ ਚੇਚੀ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਹੁਸ਼ਿਆਰਪੁਰ ਦੇ ਵਿਕਾਸ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਉਪਰੰਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇ ਤਾਂ ਜੋ ਆਉਂਦੇ ਪੰਜ ਸਾਲਾਂ ਦੌਰਾਨ ਸੂਬੇ ਵਿਚ ਹੁਸ਼ਿਆਰਪੁਰ ਵਿਕਾਸ ਪੱਖੋਂ ਨਵੀਂ ਮਿਸਾਲ ਬਣ ਕੇ ਉਭਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੇਅਰ ਅਤੇ ਬਾਕੀ ਦੋ ਅਹੁਦਿਆਂ ਦੀ ਚੋਣ ਦੌਰਾਨ ਸਾਰਿਆਂ ਦੀ ਸਹਿਮਤੀ ਉਪਰੰਤ ਮਹਿਲਾ ਵਰਗ ਅਤੇ ਨੌਜਵਾਨ ਵਰਗ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਅਹੁਦੇਦਾਰ ਨੂੰ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਤਾਂ ਜੋ ਉਹ ਹੁਸ਼ਿਆਰਪੁਰ ਦੇ ਸਮੁੱਚੇ ਵਿਕਾਸ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਗਿਆ ਹੈ ਜਿਸ ਵਿਚ ਸਿਹਤ, ਸਿੱਖਿਆ, ਮੁੱਖ ਮੰਤਰੀ ਤੀਰਥ ਯਾਤਰਾ, ਮਾਵਾਂ-ਧੀਆਂ ਸਤਿਕਾਰ ਯੋਜਨਾ ਆਦਿ ਮੁੱਖ ਤੌਰ ’ਤੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਹੁਸ਼ਿਆਰਪੁਰ ਨਗਰ ਨਿਗਮ ਦੀ ਹਦੂਦ ਅੰਦਰ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਤਾਂ ਜੋ ਹਰ ਖੇਤਰ ਵਿਚ ਲੋਕ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।
ਮੇਅਰ ਪ੍ਰਵੀਨ ਸੈਣੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਵਿਕਾਸ ਕਾਰਜਾਂ ਨੂੰ ਅਮਲੀਜਾਮਾ ਪਹਿਨਾਉਣ ਨੂੰ ਤਰਜ਼ੀਹ ਦਿੰਦਿਆਂ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦੇਣਗੇ। ਚੋਣ ਦੌਰਾਨ ਜਲੰਧਰ ਡਵੀਜ਼ਨ ਕਮਿਸ਼ਨਰ ਰਾਮਵੀਰ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਵੱਖ-ਵੱਖ ਵਾਰਡਾਂ ਦੇ ਕੌਂਸਲਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਕੈਪਸ਼ਨ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਮੇਅਰ ਸੰਦੀਪ ਚੇਚੀ ਅਹੁਦਾ ਸੰਭਾਲਦੇ ਹੋਏ।