Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪ੍ਰਿੰਟ ਮੀਡੀਆ ’ਚ 19 ਤੇ 20 ਫਰਵਰੀ ਨੂੰ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ : ਜ਼ਿਲ੍ਹਾ ਚੋਣ ਅਫ਼ਸਰ

ਪ੍ਰਿੰਟ ਮੀਡੀਆ ’ਚ 19 ਤੇ 20 ਫਰਵਰੀ ਨੂੰ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 17 ਫਰਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 19 ਅਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿਚ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ ਹੁਸ਼ਿਆਰਪੁਰ ਤੋਂ ਪ੍ਰੀ-ਸਰਟੀਫਿਕੇਸ਼ਨ ਲੈਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵਲੋਂ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਪ੍ਰਿੰਟ ਮੀਡੀਆ ਵਿਚ ਵਿਗਿਆਪਨ ਪ੍ਰਕਾਸ਼ਿਤ ਕਰਵਾਇਆ ਜਾ ਸਕੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਦੀ ਮੁਕੰਮਲਤਾ ਦੇ 48 ਘੰਟੇ ਪਹਿਲਾਂ (18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟ ਪ੍ਰਕਿਰਿਆ  ਮੁਕੰਮਲ ਹੋਣ ਤੱਕ) ਇਲੈਕਟ੍ਰੋਨਿਕ ਮੀਡੀਆ (ਟੀ.ਵੀ. ਚੈਨਲ, ਸੋਸ਼ਲ ਮੀਡੀਆ, ਮੋਬਾਇਲ ਐਸ.ਐਮ.ਐਸ. ਜਾਂ ਪ੍ਰੀ-ਰਿਕਾਰਡਡ ਸੁਨੇਹੇ) ਆਦਿ ’ਤੇ ਸਿਆਸੀ ਇਸ਼ਤਿਹਾਰ/ਪ੍ਰਚਾਰ ’ਤੇ ਪਾਬੰਦੀ ਰਹੇਗੀ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੇਵਲ ਪ੍ਰਿੰਟ ਮੀਡੀਆ ਵਿਚ 19 ਅਤੇ 20 ਫਰਵਰੀ ਨੂੰ (ਵੋਟਾਂ ਵਾਲੇ ਦਿਨ ਅਤੇ ਵੋਟਾਂ ਤੋਂ ਇਕ ਦਿਨ ਪਹਿਲਾਂ) ਪ੍ਰਕਾਸ਼ਿਤ ਹੋਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਅਗਾਊਂ ਪ੍ਰਵਾਨਗੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮਨਜ਼ੂਰੀ ਲਈ ਕਮਰਾ ਨੰਬਰ 312, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪ੍ਰਿੰਟ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ ਕਿ 19 ਅਤੇ 20 ਫਰਵਰੀ ਨੂੰ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਐਮ.ਸੀ.ਐਮ.ਸੀ. ਵਲੋਂ ਜਾਰੀ ਪ੍ਰੀ-ਸਰਟੀਫਿਕੇਸ਼ਨ ਜ਼ਰੂਰ ਚੈਕ ਕਰ ਲਈ ਜਾਵੇ ਅਤੇ ਬਿਨ੍ਹਾਂ ਪ੍ਰੀ-ਸਰਟੀਫਿਕੇਸ਼ਨ ਤੋਂ ਵਿਗਿਆਪਨ ਪ੍ਰਕਾਸ਼ਿਤ ਨਾ ਕੀਤਾ ਜਾਵੇ।