Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 16 ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 16 ਤੋਂ

ਹੁਸ਼ਿਆਰਪੁਰ(ਬਿਊਰੋ)

12 ਜਨਵਰੀ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸੀ.ਡੀ.ਆਰ. ਬਲਜਿੰਦਰ ਸਿੰਘ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 16 ਜਨਵਰੀ 2023 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟੇ੍ਰਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।