Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਲੂ ਤੋਂ ਬਚਾਅ ਲਈ ਵਰਤੀਆਂ ਜਾਣ ਸਾਵਧਾਨੀਆਂ : ਡਿਪਟੀ ਕਮਿਸ਼ਨਰ

ਲੂ ਤੋਂ ਬਚਾਅ ਲਈ ਵਰਤੀਆਂ ਜਾਣ ਸਾਵਧਾਨੀਆਂ : ਡਿਪਟੀ ਕਮਿਸ਼ਨਰ

ਲੂ ਤੋਂ ਬਚਾਅ ਲਈ ਵਰਤੀਆਂ ਜਾਣ ਸਾਵਧਾਨੀਆਂ : ਡਿਪਟੀ ਕਮਿਸ਼ਨਰ

ਗਰਮੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੁਚੇਤ

ਹੁਸ਼ਿਆਰਪੁਰ, 23 ਅਪ੍ਰੈਲ(ਚੌਧਰੀ) :ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਪੈ ਰਹੀ ਸਖ਼ਤ ਗਰਮੀ ਦੌਰਾਨ ਲੂ (ਗਰਮ ਹਵਾ) ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਇਸ ਮੌਸਮ ਵਿਚ ਅਸੀਂ ਕੋਵਿਡ ਦੇ ਨਾਲ-ਨਾਲ ਲੂ ਤੋਂ ਵੀ ਬਚਾਅ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੋਵਿਡ ਮਹਾਮਾਰੀ ਦੇ ਇਸ ਦੌਰ ਵਿਚ ਲੂ ਤੋਂ ਬਚਣ ਦੇ ਉਪਾਵਾਂ ਪ੍ਰਤੀ ਜਾਗਰੂਕ ਨਹੀਂ ਹੋਵਾਂਗੇ ਤਾਂ ਅਸੀਂ ਆਪਣੇ ਆਪ ਨੂੰ ਜ਼ੋਖਿਮ ਵਿਚ ਪਾ ਰਹੇ ਹੋਵਾਂਗੇ। ਉਨ੍ਹਾਂ ਕਿਹਾ ਕਿ ਲੂ ਤੋਂ ਬਚਾਅ ਲਈ ਜਿਥੇ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਇੰਤਜ਼ਾਮਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਉਥੇ ਆਮ ਲੋਕਾਂ ਨੂੰ ਵੀ ਰੋਜ਼ਾਨਾ ਮੌਸਮ ਬਾਰੇ ਰੇਡੀਓ, ਟੀ. ਵੀ, ਅਖ਼ਬਾਰਾਂ ਅਤੇ ਸੰਚਾਰ ਦੇ ਹੋਰਨਾਂ ਸਾਧਨਾਂ ਰਾਹੀਂ ਤਾਪਮਾਨ ਅਤੇ ਗਰਮ ਹਵਾਵਾਂ ਬਾਰੇ ਜਾਣਕਾਰੀ ਰੱਖਣੀ ਪਵੇਗੀ।
ਡਿਪਟੀ ਕਮਿਸ਼ਨਰ ਅਨੁਸਾਰ ਗਰਮੀ ਦੌਰਾਨ ਜੇ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਇਸੇ ਤਰ੍ਹਾਂ ਹਵਾਦਾਰ, ਹਲਕੇ ਅਤੇ ਹਲਕੇ ਰੰਗਾਂ ਦੇ ਖਾਦੀ ਕੱਪੜੇ ਪਾਉਣ ਨੂੰ ਤਰਜੀਹ ਦਿੱਤੀ ਜਾਵੇ ਅਤੇ ਧੁੱਪ ਤੋਂ ਬਚਣ ਲਈ ਐਨਕਾਂ, ਛਤਰੀ, ਜੁੱਤੇ ਆਦਿ ਪਾਉਣ ਤੋਂ ਇਲਾਵਾ ਸਿਰ ਢੱਕ ਕੇ ਹੀ ਬਾਹਰ ਨਿਕਲਿਆ ਜਾਵੇ ਅਤੇ ਪਾਣੀ ਨਾਲ ਜ਼ਰੂਰ ਰੱਖਿਆ ਜਾਵੇ। ਜੇ ਕੋਈ ਬਾਹਰ ਕੰਮ ਕਰਨ ਜਾਂਦਾ ਹੈ ਤਾਂ ਉਹ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਜਾਵੇ। ਹੋਰਨਾਂ ਲੋਕਾਂ ਤੋਂ ਘੱਟੋ-ਘੱਟ ਇਕ ਮੀਟਰ ਦੀ ਦੂਰੀ ਰੱਖੀ ਜਾਵੇ। ਹੱਥਾਂ ਨੂੰ ਵਾਰ-ਵਾਰ ਸਾਬਣ ਤੇ ਪਾਣੀ ਨਾਲ ਧੋਤਾ ਜਾਵੇ। ਜੇਕਰ ਪਾਣੀ ਤੇ ਸਾਬਣ ਉਪਲਬੱਧ ਨਾ ਹੋਣ ਤਾਂ ਹੈਂਡ ਸੈਨੇਟਾਈਜ਼ਰ ਦਾ ਇਸਤੇਮਾਲ ਕੀਤਾ ਜਾਵੇ। ਘਰ ਦੇ ਹਰੇਕ ਮੈਂਬਰ ਵੱਲੋਂ ਵੱਖਰੇ ਤੋਲੀਏ ਦੀ ਵਰਤੋਂ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਸਮੇਂ-ਸਮੇਂ ’ਤੇ ਧੋਤਾ ਜਾਵੇ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਓ. ਆਰ. ਐਸ ਘੋਲ, ਲੱਸੀ, ਤੋਰਾਨੀ (ਚੌਲਾਂ ਦਾ ਪਾਣੀ), ਨਿੰਬੂ ਪਾਣੀ, ਬਟਰ ਮਿਲਕ ਆਦਿ ਨੂੰ ਸਰੀਰਕ ਲੋੜ ਮੁਤਾਬਕ ਨਾਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੂ ਲੱਗਣ ਦੇ ਲੱਛਣਾਂ ਜਿਵੇਂ ਕਮਜ਼ੋਰੀ, ਸੁਸਤੀ, ਸਿਰ ਦਰਦ, ਨਜ਼ਲਾ, ਪਸੀਨਾ ਅਤੇ ਦੌਰਿਆਂ ਆਦਿ ਤੋਂ ਪੀੜਤ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਕੱਲੇ ਇਨਸਾਨਾਂ ਹੀ ਨਹੀਂ ਬਲਕਿ ਪਸ਼ੂਆਂ ਨੂੰ ਵੀ ਲੂ ਤੋਂ ਬਚਾਉਣਾ ਜ਼ਰੂਰੀ ਹੈ, ਜਿਸ ਲਈ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਨੂੰ ਛਾਂਵੇਂ ਰੱਖਣ ਅਤੇ ਵੱਧ ਤੋਂ ਵੱਧ ਪਾਣੀ ਲਿਆਉਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਘਰਾਂ ਨੂੰ ਠੰਡੇ ਰੱਖਣ, ਪਰਦਿਆਂ ਦੀ ਵਰਤੋਂ ਕਰਨ ਅਤੇ ਰਾਤ ਨੂੰ ਖਿੜਕਿਆਂ ਖੋਲ੍ਹਣ ਨਾਲ ਗਰਮੀ ਤੋਂ ਬਚਾਅ ਹੋ ਸਕਦਾ ਹੈ। ਇਸੇ ਤਰ੍ਹਾਂ ਪੱਖੇ ਦੀ ਵਰਤੋਂ ਅਤੇ ਠੰਡੇ ਪਾਣੀ ਨਾਲ ਦਿਨ ’ਚ ਇਕ ਤੋਂ ਵੱਧ ਵਾਰ ਨਹਾ ਕੇ ਵੀ ਲੂ ਦੇ ਆਸਰ ਤੋਂ ਬਚਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਮਕਾਜ਼ ਵਾਲੀਆਂ ਥਾਵਾਂ ’ਤੇ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਠੰਡੇ ਪਾਣੀ ਦਾ ਪ੍ਰਬੰਧ ਕਰਨ, ਕਾਮਿਆਂ ਨੂੰ ਸਿੱਧੀ ਸੂਰਜੀ ਰੋਸ਼ਨੀ ਤੋਂ  ਪ੍ਰਹੇਜ਼ ਕਰਨ, ਮੁਸ਼ੱਕਤੀ ਕੰਮ ਦਿਨ ਦੇ ਠੰਡੇ ਵੇਲੇ ’ਚ ਕਰਨ, ਆਊਟਡੋਰ ਗਤੀਵਿਧੀਆਂ ਲਈ ਅਰਾਮ ਦੇ ਪੜਾਵਾਂ ’ਚ ਵਾਧਾ ਕਰਨ ਅਤੇ ਗਰਭਵਤੀ ਮਹਿਲਾ ਕਾਮਿਆਂ ’ਤੇ ਵਧਦੇ ਤਾਪਮਾਨ ਵਿਚ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਲੂ ਤੋਂ ਬਚਣ ਲਈ ਕੁਝ ਨਾ ਕਰਨਯੋਗ ਗੱਲਾਂ ਬਾਰੇ ਵੀ ਸੁਝਾਵਾਂ ’ਤੇ ਅਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਨ੍ਹਾਂ ਵਿਚ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਖੜ੍ਹੇ ਕੀਤੇ ਵਾਹਨਾਂ ਵਿਚ ਨਾ ਛੱਡਣਾ, ਸਿਖ਼ਰਾਂ ਦੀ ਗਰਮੀ ਵਿਚ ਖਾਸ ਕਰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ, ਗੂੜ੍ਹੇ, ਭਾਰੀ ਜਾਂ ਤੰਗ ਕੱਪੜੇ ਨਾ ਪਹਿਨਣਾ, ਤਾਪਮਾਨ ਵਧੇਰੇ ਹੋਣ ’ਤੇ ਮੁਸ਼ੱਕਤੀ ਕੰਮ ਤੋਂ ਗੁਰੇਜ਼ ਕਰਨਾ, ਤਾਪਮਾਨ ਦੇ ਵਾਧੇ ਦੇ ਸਮੇਂ ਵਿਚ ਖਾਣਾ ਪਕਾਉਣ ਤੋਂ ਗੁਰੇਜ਼ ਕਰਨਾ ਅਤੇ ਖਾਣਾ ਬਣਾਉਣ ਵਾਲੀ ਥਾਂ ਹਵਾਦਾਰ ਹੋਣਾ, ਅਲਕੋਹਲ, ਚਾਹ ਕੌਫ਼ੀ ਅਤੇ ਕਾਰਬੋਨੇਟਿਡ ਸਾਫ਼ਟ ਡਰਿੰਕਸ ਤੋਂ ਪ੍ਰਹੇਜ਼ ਕਰਨਾ ਅਤੇ ਵਧੇਰੇ ਪ੍ਰੋਟੀਨ ਯੁਕਤ, ਮਸਾਲੇਦਾਰ, ਤਲਿਆ ਅਤੇ ਬੇਹਾ ਖਾਣਾ ਖਾਣ ਤੋਂ ਬਚਾਅ ਰੱਖਣਾ ਆਦਿ ਸ਼ਾਮਲ ਹਨ। ਹੱਥ ਧੋਣ ਤੋਂ ਬਗੈਰ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਛੂਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਨਾਲ ਅਸੀਂ ਜਿਥੇ ਲੂ ਤੋਂ ਬਚਾਅ ਕਰ ਸਕਦੇ ਹਾਂ ਉਥੇ ਆਪਣੇ ਆਪ ਨੂੰ ਬਿਮਾਰ ਹੋਣ ਤੋਂ ਵੀ ਬਚਾਅ ਸਕਦੇ ਹਾਂ।

ਫੋਟੋ : – ਡਿਪਟੀ ਕਮਿਸ਼ਨਰ, ਸ੍ਰੀ ਸੰਦੀਪ ਹੰਸ।

error: copy content is like crime its probhihated