ਗੜ੍ਹਦੀਵਾਲਾ 9 ਜੂਨ (ਚੌਧਰੀ)
: ਪੰਜਾਬ ਸਰਕਾਰ ਅਤੇ ਕਾਰਜਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ, ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਵਿਚ ਸੀ.ਐਚ. ਸੀ. ਭੂੰਗਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ 10 ਸਾਲ ਪੂਰੇ ਹੋਣ ਤਹਿਤ ਗਰਭਵਤੀ ਮਹਿਲਾਵਾ ਦਾ ਚੈਕਅੱਪ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ.ਸੁਦੇਸ਼ ਰਾਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਗਰਭਵਤੀ ਮਹਿਲਾਵਾਂ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ, ਚੰਗੀ ਸਿਹਤ ਲਈ ਸੰਤੁਲਿਤ ਭੋਜਨ ਸੰਬੰਧੀ ਜਾਂਣਕਾਰੀ ਦਿੱਤੀ।ਇਸ ਮੌਕੇ ਡਾ. ਕਿਰਨ ਕੌਰ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ ।
ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ,ਪਰਦੀਪ ਕੌਰ ਐਲ.ਐਚ.ਵੀ,ਮੋਨਿਕਾ, ਆਸ਼ਾ ਵਰਕਰ ਅਤੇ ਆਮ ਲੋਗ ਹਾਜਰ ਸਨ।








