Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 28 ਮਾਰਚ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ : ਮਾਨ

28 ਮਾਰਚ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ : ਮਾਨ

28 ਮਾਰਚ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ : ਮਾਨ

“ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਹੋਣਗੇ ਸ਼ਾਮਲ”

ਨਵਾਂ ਸ਼ਹਿਰ,27 ਮਾਰਚ( ਜਤਿੰਦਰ ਪਾਲ ਸਿੰਘ ਕਲੇਰ ) : ਰਾਸ਼ਟਰੀ ਪੱਧਰ ਤੇ ਕੰਮ ਕਰ ਰਹੀ ਜੱਥੇਬੰਦੀ ,ਅਖਿਲ ਭਾਰਤੀ ਪੈਨਸ਼ਨ ਬਹਾਲੀ ਸੰਯੁਕਤ ਮੋਰਚਾ, ਵੱਲੋਂ ਪੁਰਾਣੀ ਪੈਂਨਸਨ ਬਹਾਲ ਕਰਾਉਣ ਲਈ ਅਤੇ ਐਨ ਪੀ ਐਸ ਦੇ ਵਿਰੋਧ ਵਿੱਚ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਸੰਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੁਲਾਜਮਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਈ।ਇਸ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਗੁਰਦਿਆਲ ਮਾਨ ਜਿਲ੍ਹਾ ਕਨਵੀਨਰ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਮੁੱਦਾ ਮੁਲਾਜਮਾਂ ਦਾ ਅਹਿਮ ਮੁੱਦਾ ਬਣ ਚੁੱਕਾ ਹੈ। ਇਸ ਸਬੰਧੀ ਰਾਸ਼ਟਰੀ ਜੱਥੇਬੰਦੀ ਵੱਲੋਂ 28 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਮੁੱਦੇ ਤੇ ਪੰਜਾਬ ਵਿੱਚ ਲਗਾਤਾਰ ਸੰਘਰਸ਼ ਕਰ ਰਹੀ ਜੱਥੇਬੰਦੀ ‘ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ’ ਨੇ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਿਲ੍ਹੇ ਅੰਦਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਵੇਂ ਕਿ ਇਹ ਹੜਤਾਲ ਦੇਸ਼ ਵਿਆਪੀ ਹੈ ਪਰ ਇਸ ਹੜਤਾਲ ਰਾਹੀਂ ਅਸੀਂ ਪੰਜਾਬ ਦੀ ਆਪ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਜੇ ਮੁਲਾਜ਼ਮ ਵਰਗ ਨੇ ਆਪ ਸਰਕਾਰ ਤੇ ਭਰੋਸਾ ਜਤਾਇਆ ਹੈ ਤਾਂ ਸਰਕਾਰ ਦਾ ਵੀ ਫਰਜ ਬਣਦਾ ਹੈ ਕਿ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲੇ ਲਵੇ ਤੇ ਪੁਰਾਣੀ ਪੈਂਨਸ਼ਨ ਬਹਾਲ ਕੀਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ ਹਲਕਾ ਪੱਧਰ ਤੇ ਵਿਧਾਇਕਾਂ / ਸੰਸਦ ਮੈਂਬਰਾਂ ਨੂੰ ਪੁਰਾਣੀ ਪੈਂਨਸ਼ਨ ਬਹਾਲ ਕਰਾਉਣ ਲਈ ਮੰਗ ਪੱਤਰ ਦਿੱਤੇ ਜਾਣਗੇ ਅਤੇ 22 ਮਈ ਨੂੰ ਜੰਤਰ ਮੰਤਰ ਦਿੱਲੀ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਜਿੱਥੇ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਨੇ ਪੁਰਾਣੀ ਪੈਂਨਸ਼ਨ ਬਹਾਲ ਕਰਨ ਦਾ ਐਲਾਨ ਕੀਤਾ ਹੈ ਹੁਣ ਆਪ ਸਰਕਾਰ ਵੀ ਪਹਿਲ ਦੇ ਅਧਾਰ ਤੇ ਪੰਜਾਬ ਵਿੱਚ ਇਹ ਐਲਾਨ ਕਰੇ। ਇਸ ਮੰਗ ਨੂੰ ਲੈ ਕੇ ਪੂਰਾ ਦੇਸ਼ ਅਤੇ ਹੋਰ ਰਾਜ ਪੰਜਾਬ ਵੱਲ ਦੇਖ ਰਹੇ ਹਨ ਕਿ ਆਪ ਸਰਕਾਰ ਜਰੂਰ ਐਲਾਨ ਕਰੇਗੀ। ਇਸ ਲਈ ਮਾਨਯੋਗ ਮੁੱਖ ਮੰਤਰੀ ਜੀ ਨੂੰ ਅਪੀਲ ਹੈ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਪਹਿਲ ਕਰਦਿਆਂ ਮੁਲਾਜਮਾਂ ਦਾ ਬੁਢਾਪਾ ਸੁਰੱਖਿਅਤ ਕਰੇ। ਮੀਟਿੰਗ ਵਿੱਚ ਕੱਲ ਨੂੰ ਕੀਤੇ ਜਾ ਰੋਸ ਮਾਰਚ ਸੰਬੰਧੀ ਵਿਚਾਰਾਂ ਕੀਤੀਆਂ ਗਈਆ। ਕੱਲ ਦੇ ਰੋਸ ਮਾਰਚ ਵਿੱਚ ਬੀ ਐਡ ਅਧਿਆਪਕ ਫਰੰਟ,ਈ ਟੀ ਟੀ ਯੂਨੀਅਨ,ਬੈਂਕ ਮੁਲਾਜਮ, ਪਟਵਾਰ ਯੂਨੀਅਨ,ਹੈਲਥ ਵਿਭਾਗ,ਐਸ ਸੀ/ਬੀ ਸੀ ਗਜਟਿਡ ਨਾਨ ਗਜਟਿਡ ਫੈਡਰੇਸਨ,ਮਾਸਟਰ ਕੇਡਰ ਯੂਨੀਅਨ,ਐਸ ਸੀ ਅਤੇ ਲੋਕ ਭਲਾਈ ਅਧਿਆਪਕ ਫਰੰਟ, ਰੋਡਵੇਜ਼ ਵਿਭਾਗ,ਵਾਟਰ ਸਪਲਾਈ ਵਿਭਾਗ, ਪੈਨਸ਼ਨਰ ਕਰਮਚਾਰੀ ਯੂਨੀਅਨ ਅਤੇ ਸਾਂਝਾ ਮੋਰਚਾ ਸ਼ਾਮਿਲ ਹੋਵੇਗਾ।ਇਸ ਮੌਕੇ ਗੁਰਦੀਪ ਸਿੰਘ, ਸੰਜੀਵ ਕੁਮਾਰ,ਕਮਲ,ਭੁਪਿੰਦਰ ਸਿੰਘ,ਬਲਕਾਰ ਚੰਦ,ਰਜਿੰਦਰ ਕੁਮਾਰ,ਸ਼ੁਦੇਸ ਕੁਮਾਰ,ਰਵਿੰਦਰ ਲਾਲੀ,ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।
ਕੈਪਸ਼ਨ: ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਰੋਸ ਮਾਰਚ ਸੰਬੰਧੀ ਤਿਆਰੀਆਂ ਦਾ ਜ਼ਾਇਜਾ ਲੈਦੇ ਹੋਏ।