Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪਿੰਡ ਸੂਸਾ ਵਿੱਚ ਹੋਣ ਵਾਲੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ

ਪਿੰਡ ਸੂਸਾ ਵਿੱਚ ਹੋਣ ਵਾਲੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ

ਪਿੰਡ ਸੂਸਾ ਵਿੱਚ ਹੋਣ ਵਾਲੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ
 ਵਿਧਾਇਕ ਡਾ: ਰਵਜੋਤ ਸਿੰਘ ਦੀ ਹਾਜ਼ਰੀ ‘ਚ ਸਿਵਲ, ਪੁਲਿਸ ਅਤੇ ਮੇਲਾ ਪ੍ਰਬੰਧਕਾਂ ਦੀ ਮੀਟਿੰਗ ਵਿਚ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ
 –  ਬਾਬਾ ਜਵਾਹਰ ਦਾਸ ਜੀ ਦੀ ਯਾਦ ਵਿੱਚ ਪਿੰਡ ਸੂਸਾ ਵਿਖੇ 13 ਤੋਂ 15 ਮਈ ਤੱਕ ਕਰਵਾਇਆ ਜਾਵੇਗਾ ਮੇਲਾ 
ਹੁਸ਼ਿਆਰਪੁਰ, 8 ਮਈ (ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਿੰਡ ਸੂਸਾ ਵਿਖੇ ਸੰਤ ਬਾਬਾ ਜਵਾਹਰ ਦਾਸ ਦੀ ਯਾਦ ਵਿੱਚ 13 ਤੋਂ 15 ਮਈ ਤੱਕ ਲੱਗਣ ਵਾਲੇ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਲਕਾ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਦੀ ਹਾਜ਼ਰੀ ਵਿਚ ਮੇਲਾ ਪ੍ਰਬੰਧਕਾਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਕਾਰਨ ਪਿਛਲੇ ਦੋ ਸਾਲਾਂ ਤੋਂ ਇਹ ਮੇਲਾ ਨਹੀਂ ਲਗਾਇਆ ਜਾ ਸਕਿਆ ਸੀ ਪਰ ਇਸ ਸਾਲ ਇਹ ਮੇਲਾ ਪਿੰਡ ਸੂਸਾ ਵਿਖੇ ਸ਼ਰਧਾ ਨਾਲ ਲਗਾਇਆ ਜਾ ਰਿਹਾ ਹੈ, ਜਿਸ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਦੇ ਪੁਖ਼ਤਾ ਇੰਤਜ਼ਾਮ ਕਰ ਲਏ ਗਏ ਹਨ। ਉਨ੍ਹਾਂ ਮੇਲਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੇਲੇ ਵਿਚ ਸ਼ਰਧਾ ਨਾਲ ਹਾਜ਼ਰੀ ਭਰ ਕੇ ਸੰਤ ਬਾਬਾ ਜਵਾਹਰ ਦਾਸ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ।ਇਸ ਮੌਕੇ ਐਸ.ਪੀ.(ਡੀ) ਮੁਖਤਿਆਰ ਰਾਏ,ਐਸ.ਡੀ.ਐਮ.ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।