Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ

ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ

ਹੁਸ਼ਿਆਰਪੁਰ, 19 ਫਰਵਰੀ (PPT NEWS) 

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਲਾਜਵੰਤੀ ਸਟੇਡੀਅਮ ‘ਚ ਕੀਤੀ ਸਮੀਖਿਆ, ਲੋਕਾਂ ਲਈ ਹੋਵੇਗਾ ਖੁੱਲ੍ਹਾ ਪ੍ਰਵੇਸ਼ 

ਪਹਿਲੇ ਦਿਨ ਅਲਾਪ ਸਿਕੰਦਰ, 25 ਨੂੰ ਕੰਵਰ ਗਰੇਵਾਲ ਬੰਨਣਗੇ ਸਮਾਂ

ਨਾਈਟ ਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਜੰਗਲ ਸਫਾਰੀ ਰਹੇਗੀ ਖਿੱਚ ਦਾ ਕੇਂਦਰ

ਲਾਜਵੰਤੀ ਸਪੋਰਟਸ ਸਟੇਡੀਅਮ ’ਚ 100 ਦੇ ਕਰੀਬ ਵੱਖ-ਵੱਖ ਚੀਜਾਂ ਦੀ ਪੇਸ਼ਕਾਰੀ ਲਈ ਲੱਗਣਗੇ ਸਟਾਲ

: ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵਲੋਂ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਨੂੰ ਦਿੱਤੇ ਜਾਂ ਰਹੇ ਅੰਤਮ ਰੂਪ ਦੀ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਬੰਧਤ ਅਧਿਕਾਰੀਆਂ ਸਮੇਤ ਸਟੇਡੀਅਮ ਵਿਖੇ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਪ੍ਰਵੇਸ਼ ਰਹੇਗਾ ਅਤੇ ਸਟੇਡੀਅਮ ਵਿਖੇ ਵੱਖ-ਵੱਖ ਚੀਜਾਂ, ਕਲਾਕ੍ਰਿਤੀਆਂ ਅਤੇ ਸਾਜੋ-ਸਾਮਾਨ ਦੀ ਪੇਸ਼ਕਾਰੀ ਕਰਦਟ 100 ਦੇ ਕਰੀਬ ਸਟਾਲ ਲੱਗਣਗੇ । ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ 25 ਫਰਵਰੀ ਨੂੰ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਰੰਗ ਬੰਨਣਗੇ। ਪੰਜ ਦਿਨਾਂ ਨੇਚਰ ਫੈਸਟ ਦੀ ਸੁਰੂਆਤ ਲ21 ਫਰਵਰੀ ਨੂੰ ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਫੈਸ ਦੀ ਸ਼ੁਰੂਆਤ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਫੈਸਟ ਦੀ ਰੌਣਕ ਵਧਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਲਈ ਇਹ ਫੈਸਟ ਬਹੁਤ ਹੀ ਮਨੋਰੰਜਕ ਰਹੇਗਾ । ਉਨ੍ਹਾਂ ਦੱਸਿਆ ਕਿ ਸੋਲਿਸ ਅਤੇ ਥਰੋਲੀ ਵਿਖੇ ਨਾਈਟ ਕੈਂਪਿੰਗ ਅਤੇ ਲਾਜਵੰਤੀ ਸਟੇਡੀਅਮ ਵਿਖੇ ਸਾਈਕਲੋਥੋਨ ਤੋਂ ਇਲਾਵਾ ਵਨ ਚੇਤਨਾਪਾਰਕ ਵਿਖੇ ਕਿਡਜ਼ ਕਾਰਨੀਵਾਲ ਹੋਵੇਗਾ। ਇਸੇ ਤਰ੍ਹਾਂ ਲ 23 ਫਰਵਰੀ ਨੂੰ ਸਟੇਡੀਅਮ ਵਿਖੇ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੂਕਾਨੇਟ ਵਿਖੇ ਆਫ਼ ਰੋਡਿੰਗਹੋਵੇਗੀ, ਜਿਸ ਵਿੱਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਨੇਚਰ ਰੀਟ੍ਰੀਟ, ਚੌਹਾਲਵਿਖੇ ਲੋਕ ਬੂਟਿੰਗ ਅਤੇ ਜੰਗਲ ਸਫਾਰੀ ਦਾ ਆਨੰਦ ਮਾਨਣਗੇ। ਇਸੇ ਤਰ੍ਹਾਂ 25 ਫਰਵਰੀ ਦੀ ਸ਼ਾਮ ਨੂੰ ਗਾਇਕ ਕੰਵਰ ਗਰੇਵਾਲ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ ਜਿਸ ਉਪਰੰਤ ਨੇਚਰ ਫੈਸਟ ਦੀ ਸਮਾਪਤੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ।

ਕੈਪਸ਼ਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਨੇਚਰ ਫੈਸਟ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ।