Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟੇ੍ਰਸ਼ਨ : ਡੀ.ਸੀ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟੇ੍ਰਸ਼ਨ : ਡੀ.ਸੀ

ਹੁਸ਼ਿਆਰਪੁਰ, 18 ਜੂਨ (PPT NEWS) 

: ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ, 2024 ਤੱਕ ਆਨਲਾਈਨ ਪੋਰਟਲ ਰਾਹੀਂ ਰਜਿਸਟੇ੍ਰਸ਼ਨ ਕਰਵਾਈ ਜਾ ਸਕਦੀ ਹੈ।  ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰੇਕ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਇਸੇ ਤਰ੍ਹਾਂ ਉਹ ਅਸਾਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਨ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 5 ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ’ਤੇ 31 ਜੁਲਾਈ 2024 ਤੱਕ ਆਨਲਾਈਨ ਪੋਰਟਲ https://awards.gov.in ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।