Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ

ਗੜ੍ਹਦੀਵਾਲਾ 23 ਸਤੰਬਰ (ਚੌਧਰੀ) 

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 
ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ

: ਪੰਜਾਬ ਸਰਕਾਰ ਅਤੇ ਕਾਰਜਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੀਮਾ ਗਰਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ, ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਵਿਚ ਸੀ.ਐਚ.ਸੀ.ਭੂੰਗਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾ ਦਾ ਚੈਕਅੱਪ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ.ਸੁਦੇਸ਼ ਰਾਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਗਰਭਵਤੀ ਮਹਿਲਾਵਾਂ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ, ਚੰਗੀ ਸਿਹਤ ਲਈ ਸੰਤੁਲਿਤ ਭੋਜਨ ਸੰਬੰਧੀ ਜਾਂਣਕਾਰੀ ਦਿੱਤੀ।ਇਸ ਮੌਕੇ ਡਾ. ਸ਼੍ਰਿਸ਼ਟੀ ਨਾਗਪਾਲ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ ।ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ,ਪਰਦੀਪ ਕੌਰ ਐਲ.ਐਚ.ਵੀ,ਮੋਨਿਕਾ, ਆਸ਼ਾ ਵਰਕਰ ਅਤੇ ਆਮ ਲੋਗ ਹਾਜਰ ਸਨ।