Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਪ੍ਰਧਾਨ ਮੰਤਰੀ ਦੀ ਸੋਚ ਸਦਕਾ ਤੇਜ਼ੀ ਨਾਲ  ਤਰੱਕੀ ਵੱਲ ਵੱਧ ਰਿਹੈ ਭਾਰਤ – ਸੋਮ ਪ੍ਰਕਾਸ਼

ਪ੍ਰਧਾਨ ਮੰਤਰੀ ਦੀ ਸੋਚ ਸਦਕਾ ਤੇਜ਼ੀ ਨਾਲ  ਤਰੱਕੀ ਵੱਲ ਵੱਧ ਰਿਹੈ ਭਾਰਤ – ਸੋਮ ਪ੍ਰਕਾਸ਼

ਟਾਂਡਾ/ ਹੁਸ਼ਿਆਰਪੁਰ(ਚੌਧਰੀ) 9 ਦਸੰਬਰ:
ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਵਿਚ ਹੋਏ ਸ਼ਾਮਲ 
ਲੋਕਾਂ ਨੂੰ ਦੇਸ਼ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੇ ਅਹਿਦ ਦਾ ਦਿੱਤਾ ਸੱਦਾ 
: ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੀਆਂ ਨੀਤੀਆਂ ਦੇ ਪਿੱਛੇ ਇੱਕ ਪ੍ਰੇਰਕ ਸ਼ਕਤੀ ਹਨ ਜੋ ਨਾਗਰਿਕਾਂ ਨੂੰ ਸ਼ਕਤੀ ਪ੍ਰਦਾਨ ਕਰਦੀਆਂ ਹਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸ਼ਿਤ ਭਾਰਤ ਬਣਾਉਣਾ ਉਨ੍ਹਾਂ ਦਾ ਵਿਜ਼ਨ ਹੈ ਪਰੰਤੂ ਉਨ੍ਹਾਂ ਦੀ ਅਗਵਾਈ ਅਤੇ ਨੀਤੀਆਂ ਸਦਕਾ ਭਾਰਤ ਇਸ ਮੀਲ ਪੱਥਰ ਨੂੰ ਬਹੁਤ ਪਹਿਲਾਂ ਹਾਸਲ ਕਰ ਸਕਦਾ ਹੈ।
ਕੇਂਦਰੀ ਰਾਜ ਮੰਤਰੀ ਅੱਜ ਹੁਸ਼ਿਆਰਪੁਰ ਦੇ ਪਿੰਡ ਓਹੜਪੁਰ ਵਿਖੇ ਭਾਰਤ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦੇ ਕੁਝ ਲਾਭਪਾਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਹਿੱਸਾ ਬਣਨ ਅਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਹੋਏ ਸਨ। ਵਿਸ਼ੇਸ਼ ਜਾਗਰੂਕਤਾ ਵੈਨਾਂ ਰਾਹੀਂ ਇਹ ਯਾਤਰਾ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਚੱਲ ਰਹੀ ਹੈ।
ਦੇਸ਼ ਦੀ ਸਮੁੱਚੀ ਪ੍ਰਗਤੀ ਬਾਰੇ ਪ੍ਰਧਾਨ ਮੰਤਰੀ ਦੇ ਰਿਕਾਰਡ ਕੀਤੇ ਭਾਸ਼ਣ ਅਤੇ ਲਾਭਪਾਤਰੀਆਂ ਦੀਆਂ ਕਹਾਣੀਆਂ, ਪੈਂਫਲੇਟਾਂ, ਕੈਲੰਡਰਾਂ ਅਤੇ ਛੋਟੀਆਂ ਕਿਤਾਬਾਂ ਦੇ ਰੂਪ ਵਿਚ ਜਾਗਰੂਕਤਾ ਸਮੱਗਰੀ ਨੂੰ ਦਰਸਾਉਂਦੀ ਐਲ.ਈ.ਡੀ ਸਕ੍ਰੀਨ ਵਾਲੀ ਵੈਨ ਵੀ ਸਮਾਗਮ ਵਾਲੇ ਸਥਾਨ ‘ਤੇ ਮੌਜੂਦ ਸੀ।
ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਲੋਕਾਂ ਨੂੰ ਵਿਕਸ਼ਿਤ ਭਾਰਤ ਦਾ ਪ੍ਰਣ ਦਿਵਾਇਆ ਅਤੇ ਦੇਸ਼ ਦੀ ਸਰਬਪੱਖੀ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਪੰਜਾਬ ਵਿਚ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਨੇ ਜੀਵਨ ਅਤੇ ਸਮੁਦਾਇਆਂ ਨੂੰ ਬਦਲਣ ਵਿਚ ਕਮਾਲ ਦਾ  ਕੰਮ ਕੀਤਾ ਹੈ। ਅੱਜ ਤੱਕ ਯਾਤਰਾ ਨੇ 1.25 ਲੱਖ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਵਾਲੀਆਂ ਲੱਗਭਗ 1300 ਗ੍ਰਾਮ ਪੰਚਾਇਤਾਂ ਨੂੰ ਕਵਰ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਵਿਕਸ਼ਿਤ ਭਾਰਤ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਿਚ ਔਰਤਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ ਹੈ ਜੋ ਕਿ ਜੀਵਨ ਦੇ ਹਰ ਖੇਤਰ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰ ਰਿਹਾ ਹੈ।
ਸੋਮ ਪ੍ਰਕਾਸ਼ ਨੇ ਡਰੋਨ ਸਕੀਮ ਦੀ ਵਕਾਲਤ ਕਰਦਿਆਂ ਇਸ ਬਾਰੇ ਵਿਸਥਾਰ ਨਾਲ ਦੱਸਿਆ ਜੋ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਪੁਰਾਣੇ ਅਭਿਆਸ ਦੇ ਮੁਕਾਬਲੇ ਬਹੁਤ ਘੱਟ ਪੈਸੇ ਵਿਚ ਸੰਤੁਲਿਤ ਅਨੁਪਾਤ ਵਿਚ ਨੈਨੋ ਖਾਦ ਦਾ ਛਿੜਕਾਅ ਵੀ ਕਰੇਗੀ। ਇਸ ਦੌਰਾਨ ਉਨ੍ਹਾਂ ਨੇੜੇ ਦੇ ਖੇਤ ਵਿਚ ਡਰੋਨ ਉਡਾਉਣ ਲਈ ਵੀ ਹੱਥ ਅਜ਼ਮਾਏ।
ਉਨ੍ਹਾਂ ਕਿਹਾ ਕਿ ਯਾਤਰਾ ‘ਹਮਾਰਾ ਸੰਕਲਪ ਵਿਕਸਿਤ ਭਾਰਤ’ ਮੁਹਿੰਮ ਦਾ ਇਕ ਅਨਿੱਖੜਵਾਂ ਅੰਗ ਹੈ ਜੋ ਦੇਸ਼ ਦੀ ਸਾਰੀ ਯੋਗ ਆਬਾਦੀ ਨੂੰ ਲਾਭ ਪ੍ਰਦਾਨ ਕਰਨ ਲਈ ਖੜ੍ਹੇ ਆਖਰੀ ਵਿਅਕਤੀ ਤੱਕ ਪਹੁੰਚਣ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ੍ਹ ਯੋਜਨਾ ਤਹਿਤ ਪੰਜਾਬ ਦੇ 1.50 ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 4 ਕਰੋੜ ਤੋਂ ਵੱਧ ਲੋਕ ਲਾਭ ਲੈ ਚੁੱਕੇ ਹਨ।
ਇਸ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਕੁਝ ਲਾਭਪਾਤਰੀਆਂ ਨੇ ਇਨ੍ਹਾਂ ਸਕੀਮਾਂ ਅਧੀਨ ਲਾਭ ਪ੍ਰਾਪਤ ਕਰਨ ਤੋਂ ਬਾਅਦ ‘ਮੇਰੀ ਕਹਾਨੀ ਮੇਰੀ ਜੁਬਾਨੀ’ ਤਹਿਤ ਆਪਣੀਆਂ ਕਹਾਣੀਆਂ ਵੀ ਸੁਣਾਈਆਂ। ਮੰਤਰੀ ਨੇ ਉਨ੍ਹਾਂ ਵਿਚੋਂ ਕੁਝ ਨਾਲ ਗੱਲਬਾਤ ਕੀਤੀ ਅਤੇ ਲਾਭਪਾਤਰੀਆਂ ਨੂੰ ਉੱਜਵਲਾ ਕੁਨੈਕਸ਼ਨ ਵੀ ਸੌਂਪਿਆ। ਰਾਜ ਵਿਚ, ਹੁਣ ਤੱਕ ਅਜਿਹੇ 4000 ਤੋਂ ਵੱਧ ਲਾਭਪਾਤਰੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਹਨ।
ਇਸ ਮੌਕੇ ਕੇਂਦਰ ਸਰਕਾਰ ਦੇ ਕਈ ਵਿਭਾਗਾਂ ਨੇ ਫਾਰਮ ਭਰ ਕੇ ਅਤੇ ਆਧਾਰ ਕਾਰਡ ਅੱਪਡੇਟ ਕਰਕੇ ਮੌਕੇ ‘ਤੇ ਹੀ ਲਾਭ ਦੇਣ ਲਈ ਸਟਾਲ ਵੀ ਲਗਾਏ ਹੋਏ ਸਨ।
ਮੰਤਰੀ ਨੇ ਸਾਰਿਆਂ ਨੂੰ ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਆਯੁਸ਼ਮਾਨ ਭਾਰਤ ਅਤੇ ਵਿਸ਼ਵਕਰਮਾ ਯੋਜਨਾ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਯੋਜਨਾਵਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।
ਬਾਅਦ ਵਿਚ ਸੋਮ ਪ੍ਰਕਾਸ਼ ਨੇ ਪਿੰਡ ਰਸੂਲਪੁਰ ਵਿਖੇ ਇਕ ਹੋਰ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਵਿਚ ਵੀ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ, ਏ.ਡੀ.ਸੀ (ਡੀ) ਬਲਰਾਜ ਸਿੰਘ, ਐਸ.ਡੀ.ਐਮ ਟਾਂਡਾ ਗਗਨਦੀਪ ਸਿੰਘ, ਬੀ.ਡੀ.ਪੀ.ਓ ਡਾ. ਧਾਰਾ ਕੱਕੜ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਫੀਲਡ ਪਬਲੀਸਿਟੀ ਅਫ਼ਸਰ ਰਾਜੇਸ਼ ਬਾਲੀ, ਜਵਾਹਰ ਖੁਰਾਣਾ, ਵਿਜੇ ਕੌਸ਼ਲ, ਜੰਗਵੀਰ ਸਿੰਘ, ਅਰਵਿੰਦਰ ਸਿੰਘ ਰਸੂਲਪੁਰ, ਚਰਨਜੀਤ ਸਿੰਘ, ਅੰਮ੍ਰਿਤਪਾਲ, ਸੁਖਜੀਤ ਕੌਰ ਆਦਿ ਹਾਜ਼ਰ ਸਨ।
error: copy content is like crime its probhihated