ਹਾਜੀਪੁਰ, 1 ਮਾਰਚ (ਚੌਧਰੀ)
: ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਕਾਦਮਿਕ ਸੈਸ਼ਨ 2022-23 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰਿੰ. ਸੰਜੀਵ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਨੁੰ ਸਨਮਾਨਿਤ ਕੀਤਾ ਗਿਆ। ਸਿੱਖਿਆ ਮੰਤਰੀ ਵੱਲੋਂ ਇਹ ਪ੍ਰਸੰਸਾ ਪੱਤਰ ਡਾ. ਗੁਰਿੰਦਰਜੀਤ ਕੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਨੇ ਪ੍ਰਿੰ. ਸੰਜੀਵ ਕੁਮਾਰ ਨੂੰ ਭੇਟ ਕੀਤਾ। ਇਸ ਮੌਕੇ ਧੀਰਜ ਵਸਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹਾਜਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰ. ਸੰਜੀਵ ਕੁਮਾਰ ਨੇ ਦੱਸਿਆ ਕਿ ਮਿਸ਼ਨ 100% ਤਹਿਤ ਸਕੂਲ ਦੀ ਬੋਰਡ ਦੀ 12ਵੀਂ ਜਮਾਤ ਦੇ ਸਾਇੰਸ ਸਟ੍ਰੀਮ ਦੇ 164/164 ਵਿਦਿਆਰਥੀਆਂ ਦਾ ਸਲਾਨਾ ਨਤੀਜਾ ਸੌ ਫ਼ੀਸਦੀ ਰਿਹਾ ਅਤੇ ਸਮੂਹ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਰਿਕਾਰਡ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਸਟਾਫ਼ ਦੀ ਅਣਥੱਕ ਮਿਹਨਤ, ਸਮਰਪਣ, ਵਚਨਬੱਧਤਾ, ਦ੍ਰਿੜ ਇਰਾਦਾ ਅਤੇ ਕਾਬਲੀਅਤ ਦੇ ਨਾਲ਼ ਨਾਲ਼ ਵਿਦਿਆਰਥੀਆਂ ਦੀ ਮਿਹਨਤ ਅਤੇ ਮਾਪਿਆਂ ਦਾ ਸਹਿਯੋਗ ਬੇਹੱਦ ਸ਼ਲਾਘਾਯੋਗ ਰਿਹਾ ਹੈ।
ਫੋਟੋ : ਪ੍ਰਿੰ.ਸੰਜੀਵ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਨੂੰ ਸ਼ਾਨਦਾਰ ਅਕਾਦਮਿਕ ਨਤੀਜਿਆਂ ਲਈ ਸਿੱਖਿਆ ਮੰਤਰੀ ਵੱਲੋਂ ਪ੍ਰਸੰਸਾ ਪੱਤਰ ਦਿੰਦੇ ਹੋਏ ਡਾ. ਗੁਰਿੰਦਰਜੀਤ ਕੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ, ਨਾਲ਼ ਖੜ੍ਹੇ ਹਨ ਧੀਰਜ ਵਸਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ।