ਬਟਾਲਾ, 13 ਅਕਤੂਬਰ (ਅਵਿਨਾਸ਼ ਸ਼ਰਮਾ)
: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ, ਜ਼ਿਲ੍ਹਾ ਗੁਰਦਾਸਪੁਰ ਵਿਖੇ ਬਦਲੀ ਉਪਰੰਤ ਪਹੁੰਚੀ ਸ਼੍ਰੀਮਤੀ ਸੁਖਵੰਤ ਕੌਰ ਨੇ ਸਕੂਲ ਦੇ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਸਕੂਲ ਵਿਖੇ ਪਹੁੰਚਣ ’ਤੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਵਾਗਤੀ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਲੈਕਚਰਾਰਾਂ ਅਤੇ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਦਿਆਂ ਸ਼੍ਰੀਮਤੀ ਸੁਖਵੰਤ ਕੌਰ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ। ਸਮਾਗਮ ਦਾ ਮੰਚ ਸੰਚਾਲਨ ਅੰਗਰੇਜ਼ੀ ਦੇ ਲੈਕਚਰਾਰ ਪਵਨ ਕੁਮਾਰ ਨੇ ਬਾਖੂਬੀ ਕੀਤਾ।
ਸਮਾਗਮ ਦੌਰਾਨ ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਰਾਮ ਲਾਲ, ਪ੍ਰਿੰਸੀਪਲ ਰਵਿੰਦਰਪਾਲ ਸਿੰਘ, ਪ੍ਰਿੰਸੀਪਲ ਲਖਵਿੰਦਰ ਸਿੰਘ ਹਰਚੋਵਾਲ, ਪ੍ਰਿੰਸੀਪਲ ਕੰਵਲਜੀਤ ਕੌਰ ਸਕੂਲ ਡੱਲਾ, ਪ੍ਰਿੰਸੀਪਲ ਜਤਿੰਦਰ ਮਹਾਜਨ, ਲੈਕਚਰਾਰ ਰਾਜਿੰਦਰ ਸਿੰਘ, ਲੈਕਚਰਾਰ ਬਲਰਾਜ ਸਿੰਘ ਬਾਜਵਾ, ਲੈਕਚਰਾਰ ਮਨਜੋਤਪਾਲ ਕੌਰ, ਲੈਕਚਰਾਰ ਪਵਨ ਕੁਮਾਰ, ਲੈਕਚਰਾਰ ਜਤਿੰਦਰ ਸਿੰਘ, ਡੀ.ਟੀ.ਐੱਫ. ਦੇ ਪ੍ਰਧਾਨ ਹਰਜਿੰਦਰ ਸਿੰਘ, ਪ੍ਰਧਾਨ ਤਰਸੇਮ ਪਾਲ, ਪ੍ਰਧਾਨ ਮਨਪ੍ਰੀਤ ਸਿੰਘ, ਲੈਕਚਰਾਰ ਰਾਜਵਿੰਦਰ ਸਿੰਘ, ਲੈਕਚਰਾਰ ਕੰਸ ਰਾਜ, ਤੇਜਿੰਦਰ ਸਿੰਘ ਚੀਮਾ, ਲੈਕਚਰਾਰ ਵਰਿੰਦਰ ਸਿੰਘ, ਨਵਦੀਪ ਸਿੰਘ ਅਤੇ ਲੈਕਚਰਾਰ ਸੁਖਦੇਵ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਮੰਚ ਤੋਂ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸ਼੍ਰੀਮਤੀ ਸੁਖਵੰਤ ਕੌਰ ਦੀ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਸਕੂਲ ਸਿੱਖਿਆ ਦੇ ਖੇਤਰ ਵਿੱਚ ਹੋਰ ਤਰੱਕੀ ਕਰੇਗਾ।
ਇਸ ਮੌਕੇ ਨਵ-ਨਿਯੁਕਤ ਪ੍ਰਿੰਸੀਪਲ ਸ਼੍ਰੀਮਤੀ ਸੁਖਵੰਤ ਕੌਰ ਨੇ ਸਮੂਹ ਸਟਾਫ਼ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ, ਅਨੁਸ਼ਾਸਨ ਨੂੰ ਮਜ਼ਬੂਤ ਬਣਾਉਣ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ, ਤਾਂ ਜੋ ਸਕੂਲ ਨੂੰ ਸਿੱਖਿਆ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਨਵੀਆਂ ਬੁਲੰਦੀਆਂ ਤੱਕ ਪਹੁੰਚਾਇਆ ਜਾ ਸਕੇ।
ਸਮਾਗਮ ਦੌਰਾਨ ਬਲਜੀਤ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਜਗਰੂਪ ਕੌਰ, ਕਿੰਦਰਜੀਤ ਕੌਰ, ਅਮਨਦੀਪ ਕੌਰ, ਨਿਸ਼ਾ ਦੇਵੀ, ਜਗਦੀਪ ਕੌਰ, ਗੁਰਪਿੰਦਰ ਸਿੰਘ, ਗਗਨਦੀਪ ਸਿੰਘ, ਜੋਗਿੰਦਰ ਸਿੰਘ, ਰਾਜਵਿੰਦਰ ਸਿੰਘ, ਨਰਿੰਦਰ ਪਾਲ ਅਤੇ ਬਲਵਿੰਦਰ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।







