Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 18 ਜੂਨ ਨੂੰ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 18 ਜੂਨ ਨੂੰ

ਗੜ੍ਹਦੀਵਾਲਾ, 16 ਜੂਨ: (ਚੌਧਰੀ )

: ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ, ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਅਮਿਤ ਨੇਗੀ ਦੁਆਬਾ (ਸੈਕਟਰੀ), ਦਰਿਪਨ ਸੈਣੀ (ਪੰਜਾਬ ਪ੍ਰਧਾਨ), ਪ੍ਰੇਮ ਕੁਮਾਰ ਜੈਨ (ਚੇਅਰਮੈਨ, ਹਲਕਾ ਉੜਮੁੜ) ਅਤੇ ਹੋਰ ਸੂਬਾਈ ਤੇ ਹਲਕਾ ਆਗੂਆਂ ਦੀ ਅਗਵਾਈ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ “ਵਪਾਰੀਆਂ ਨਾਲ ਗੱਲਬਾਤ” (Interaction with Traders)  ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ 18 ਜੂਨ 2026 ਨੂੰ ਦੁਪਹਿਰ 3 ਵਜੇ ਦੇਵੀ ਮੰਦਰ, ਜੰਜ ਘਰ, ਮੇਨ ਬਾਜ਼ਾਰ, ਗੜ੍ਹਦੀਵਾਲਾ ਵਿਖੇ ਕੀਤਾ ਜਾ ਰਿਹਾ ਹੈ। ਇਸ ਮੌਕੇ ਵਪਾਰ ਨਾਲ ਸਬੰਧਿਤ ਸਾਰੇ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹਿਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਦੇ ਮੈਂਬਰ ਵਿਵੇਕ ਗੁਪਤਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਰਾਹੀਂ ਵਪਾਰੀਆਂ ਨੂੰ ਇੱਕ ਅਜਿਹਾ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ, ਜਿੱਥੇ ਉਹ ਆਪਣੇ ਕਾਰੋਬਾਰ ਨਾਲ ਸਬੰਧਤ ਮੁੱਦੇ, ਸੁਝਾਅ ਅਤੇ ਸਮੱਸਿਆਵਾਂ ਬਿਨਾਂ ਕਿਸੇ ਰੁਕਾਵਟ ਦੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਅੱਗੇ ਰੱਖ ਸਕਣ। ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਪਾਰੀ ਕਮਿਸ਼ਨ ਨੂੰ ਇੱਕ ਮਹੱਤਵਪੂਰਨ ਸਾਧਨ ਵਜੋਂ ਮਜ਼ਬੂਤ ਕਰ ਰਹੀ ਹੈ।

ਵਿਵੇਕ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਦੇਸ਼ ਅਨੁਸਾਰ ਵੀ ਵਪਾਰੀਆਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਰਕਾਰ ਉਨ੍ਹਾਂ ਦੀ ਭਲਾਈ ਅਤੇ ਕਾਰੋਬਾਰੀ ਸੁਵਿਧਾਵਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਸਰਕਾਰ ਅਤੇ ਵਪਾਰਕ ਭਾਈਚਾਰੇ ਵਿਚਕਾਰ ਸਿੱਧਾ ਸੰਪਰਕ ਹੋਰ ਮਜ਼ਬੂਤ ਹੋਵੇਗਾ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਹੱਲ ਤੇਜ਼ੀ ਨਾਲ ਸੰਭਵ ਹੋ ਸਕੇਗਾ।

ਅੰਤ ਵਿੱਚ ਉਨ੍ਹਾਂ ਨੇ ਸਮੂਹ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਆਪਣੇ ਸੁਝਾਅ ਅਤੇ ਮੁੱਦੇ ਖੁੱਲ੍ਹ ਕੇ ਰੱਖਣ, ਤਾਂ ਜੋ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।