Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸੂਬੇ ’ਚ ਉਦਯੋਗਾਂ ਨੂੰ ਪ੍ਰਫੁਲਿਤ ਕਰਨ ’ਚ ਨਹੀਂ ਛੱਡੀ ਜਾ ਰਹੀ ਹੈ ਕੋਈ ਕਮੀ : ਕੈਬਨਿਟ ਮੰਤਰੀ ਜਿੰਪਾ

ਸੂਬੇ ’ਚ ਉਦਯੋਗਾਂ ਨੂੰ ਪ੍ਰਫੁਲਿਤ ਕਰਨ ’ਚ ਨਹੀਂ ਛੱਡੀ ਜਾ ਰਹੀ ਹੈ ਕੋਈ ਕਮੀ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–1500 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ’ਚ ਹੀ ਸੋਨਾਲੀਕਾ ਇੰਡਸਟਰੀ ਕਰੇਗੀ ਆਪਣਾ ਵਿਸਥਾਰ : ਵਾਈਸ ਚੇਅਰਮੈਨ ਯੋਜਨਾ ਬੋਰਡ ਅੰਮ੍ਰਿਤ ਸਾਗਰ ਮਿੱਤਲ
–ਹੁਸ਼ਿਆਰਪੁਰ ਲਾਰਜ ਐਂਡ ਮੀਡੀਅਮ ਇੰਡਸਟਰੀ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ’ਚ ਉਦਯੋਗ ਜਗਤ ਦੀਆਂ ਹਸਤੀਆਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਸ਼ਿਰਕਤ

8 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁਲਿਤ ਕਰਨ ਅਤੇ ਉਨ੍ਹਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਸੂਬੇ ਵਿਚ ਉਦਯੋਗਾਂ ਨੂੰ ਬੜਾਵਾਂ ਦੇਣ ਲਈ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਉਦਯੋਗਾਂ ਨੂੰ ਮਿਲਣ ਵਾਲੀ ਕਲੀਅਰੈਂਸ ਨੂੰ ਕਾਫ਼ੀ ਆਸਾਨ ਕਰ ਦਿੱਤਾ ਗਿਆ ਹੈ। ਉਹ ‘ਹੁਸ਼ਿਆਰਪੁਰ ਲਾਰਜ ਐਂਡ ਮੀਡੀਅਮ ਇੰਡਸਟਰੀ ਐਸੋਸੀਏਸ਼ਨ’ ਦੀ ਸਾਲਾਨਾ ਮੀਟਿੰਗ ਦੌਰਾਨ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸੂਬਾ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅੰਮ੍ਰਿਤ ਸਾਗਰ ਮਿੱਤਲ, ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਐਡਵੋਕੇਟ ਇੰਦਰਪਾਲ ਸਿੰਘ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ, ਐਸ.ਡੀ.ਐਮ ਪ੍ਰੀਤ ਇੰਦਰ ਸਿੰਘ ਬੈਂਸ, ਐਸੋਸੀਏਸ਼ਨ ਦੇ ਪ੍ਰਧਾਨ ਆਈ.ਐਮ.ਜੇ.ਐਸ ਸਿੱਧੂ, ਜਨਰਲ ਸਕੱਤਰ ਤਰੁਣ ਚਾਵਲਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਤੇ ਹੋਰ ਸੰਸਥਾਵਾਂ ਵੱਖ-ਵੱਖ ਰੈਗੂਲੇਟਰੀ ਕਲੀਅਰੈਂਸ ਅਤੇ ਸੇਵਾਵਾਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਸਰਕਾਰ ਵਲੋਂ ਕਰੀਬ 117 ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਰੈਗੂਲੇਅਰੀ ਕਲੀਅਰੈਂਸ ਜਿਵੇਂ ਕਿ ਚੇਂਜ ਆਫ਼ ਲੈਂਡ ਯੂਜ਼, ਪ੍ਰਦੂਸ਼ਣ, ਫਾਇਰ, ਬਾਅਲਰ ਰਜਿਸਟਰੇਸ਼ਨ ਆਦਿ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਰਵਿਸਜ਼ ਜਿਵੇਂ ਕਿ ਸੋਸਾਇਟੀ ਰਜਿਸਟਰੇਸ਼ਨ, ਸ਼ਾਪ ਅਸਟੈਬਲਿਸ਼ਮੈਂਟ, ਇੰਡਸਟਰੀਲ ਪਲਾਂਟ ਅਲਾਟਮੈਂਟ, ਬਾਅਲਰ ਰੀਨਿਊ, ਪ੍ਰਦੂਸ਼ਣ ਸਰਟੀਫਿਕੇਟ ਰੀਨਿਊ, ਐਕਸਾਈਜ ਤੇ ਟੈਕਸੇਸ਼ਨ ਸਬੰਧੀ ਸਰਵਿਸਜ਼ ਆਦਿ ਇਕ ਹੀ ਪੋਰਟਲ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸੂਬਾ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅੰਮ੍ਰਿਤ ਸਾਗਰ ਮਿੱਤਲ ਨੇ ਕਿਹਾ ਕਿ 1500 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਚ ਹੀ ਸੋਨਾਲੀਕਾ ਆਪਣੇ ਉਦਯੋਗ ਦਾ ਵਿਸਥਾਰ ਕਰੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਨਵੇਂ ਉਦਯੋਗ ਸਥਾਪਿਤ ਕਰਨ ਵਾਲਿਆਂ ਨੂੰ ਕਾਫ਼ੀ ਲਾਭ ਮਿਲੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੀ ਉਦਯੋਗਿਕ ਇਕਾਈਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਇੰਡਸਟਰੀਜ ਨੇ ਬੇਹਤਰੀਨ ਭੂਮਿਕਾ ਨਿਭਾਈ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਉਦਯੋਗਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਜੀ.ਐਮ ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ, ਜੀ.ਐਨ.ਏ ਗਰੁੱਪ ਦੇ ਐਮ.ਡੀ ਗੁਰਦੀਪ ਸਿੰਘ ਸੀਹਰਾ, ਵਰਧਮਾਨ ਯਾਰਨ ਐਂਡ ਥਰੈਡ ਗਰੁੱਪ ਦੇ ਐਮ.ਡੀ ਸੰਜੀਵ ਨਰੂਲਾ, ਸੋਨਾਲੀਕਾ ਗਰੁੱਪ ਦੇ ਡਾਇਰੈਕਟਰ ਅਕਸ਼ੇ ਸਾਂਗਵਾਨ, ਵਾਸਲ ਐਜੂਕੇਸ਼ਨਲ ਗਰੁੱਪ ਦੇ ਚੇਅਰਮੈਨ ਸੰਜੀਵ ਵਾਸਲ, ਡੀ.ਏ.ਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸੋਨਾਲੀਕਾ ਗਰੁੱਪ ਦੇ ਵਾਈਸ ਪ੍ਰੈਜੀਡੈਂਟ ਅਤੁਲ ਸ਼ਰਮਾ, ਜੇ.ਐਸ ਚੌਹਾਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।