Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪ੍ਰੋਫੈਸਰ ਆਰ.ਕੇ ਕੱਕੜ ਪਟਿਆਲਾ ਨੂੰ ਫੈਡਸਨ ਪੰਜਾਬ ਦਾ ਪ੍ਰਧਾਨ ਅਤੇ ਐਸ.ਪੀ ਕਰਕਰਾ ਨੂੰ ਫੈਡਸਨ ਪੰਜਾਬ ਦਾ ਲਾਈਫ ਟਾਈਮ ਚੇਅਰਮੈਨ ਚੁਣਿਆ ਗਿਆ – ਚੌਧਰੀ ਕੁਮਾਰ ਸੈਣੀ

ਪ੍ਰੋਫੈਸਰ ਆਰ.ਕੇ ਕੱਕੜ ਪਟਿਆਲਾ ਨੂੰ ਫੈਡਸਨ ਪੰਜਾਬ ਦਾ ਪ੍ਰਧਾਨ ਅਤੇ ਐਸ.ਪੀ ਕਰਕਰਾ ਨੂੰ ਫੈਡਸਨ ਪੰਜਾਬ ਦਾ ਲਾਈਫ ਟਾਈਮ ਚੇਅਰਮੈਨ ਚੁਣਿਆ ਗਿਆ – ਚੌਧਰੀ ਕੁਮਾਰ ਸੈਣੀ

ਦਸੂਹਾ 23 ਅਪ੍ਰੈਲ (ਚੌਧਰੀ) 

: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੇ ਪ੍ਰਧਾਨ ਕਰਨਲ ਜੋਗਿੰਦਰ ਲਾਲ ਸ਼ਰਮਾ,ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਅਤੇ ਡਾ. ਦਿਲਬਾਗ ਸਿੰਘ ਹੁੰਦਲ ਸਕੱਤਰ ਦਾ ਵਫ਼ਦ ਫੈਡਰੇਸ਼ਨਸ ਆਫ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨਸ ਪੰਜਾਬ (ਫੈਡਸਨ ਪੰਜਾਬ) ਦੀ ਗਵਰਨਿੰਗ ਬਾਡੀ ਦੀ ਵਿਸ਼ੇਸ਼ ਮੀਟਿੰਗ ਵਿੱਚ ਰੋਟਰੀ ਕਲੱਬ, ਸਰਾਭਾ ਨਗਰ, ਲੁਧਿਆਣਾ ਵਿਖੇ ਸ਼ਾਮਲ ਹੋਇਆ। ਗਵਰਨਿੰਗ ਬਾਡੀ ਦੀ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਪ੍ਰੋਫੈਸਰ ਆਰ.ਕੇ ਕੱਕੜ ਪਟਿਆਲਾ ਨੂੰ ਸਾਲ 2024-26 ਲਈ ਫੈਡਸਨ ਪੰਜਾਬ ਦਾ ਪ੍ਰਧਾਨ ਅਤੇ ਐਸ.ਪੀ ਕਰਕਰਾ ਰਿਟਾਇਰਡ ਆਈ.ਏ.ਐਸ ਨੂੰ ਫੈਡਸਨ ਪੰਜਾਬ ਦਾ ਲਾਈਫ ਟਾਈਮ ਚੇਅਰਮੈਨ ਚੁਣਿਆ ਗਿਆ। ਇਸ ਤੋਂ ਇਲਾਵਾ ਫੈਡਸਨ ਦਾ ਲੇਖਾ ਜੋਖਾ ਇੰਦਰਜੀਤ ਸਿੰਘ ਸਿੱਧੂ ਜਰਨਲ ਸਕੱਤਰ ਵੱਲੋਂ ਪੇਸ਼ ਕੀਤਾ ਗਿਆ। ਫੈਡਸਨ ਪੰਜਾਬ ਵੱਲੋਂ ਗਵਰਨਿੰਗ ਬਾਡੀ ਦੇ ਮੈਂਬਰਾਂ ਨੂੰ ਫੈਡਸਨ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਦਾਨ ਦੇਣ ਲਈ ਅਪੀਲ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਐਮ.ਐਸ ਮੰਡ ਪ੍ਰਧਾਨ ਨੇ ਕੀਤੀ। ਅੰਤ ਵਿੱਚ ਦਸੂਹਾ ਦੇ ਵਫ਼ਦ ਨੇ ਕਰਨਲ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ ਦੀ ਅਗਵਾਈ ਵਿੱਚ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਅਤੇ ਡਾ. ਦਿਲਬਾਗ ਸਿੰਘ ਹੁੰਦਲ ਸਕੱਤਰ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਫੈਡਸਨ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਸ਼੍ਰੀ ਆਰ.ਕੇ ਕੱਕੜ ਪਟਿਆਲਾ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ।

ਕੈਪਸ਼ਨ : ਤਸਵੀਰ ਵਿੱਚ ਪ੍ਰੋਫੈਸਰ ਆਰ.ਕੇ ਕੱਕੜ ਪਟਿਆਲਾ ਨੂੰ ਫੁੱਲਾਂ ਦਾ ਗੁਲਦਸਤਾ ਦਿੰਦੇ ਹੋਏ ਕਰਨਲ ਜੋਗਿੰਦਰ ਲਾਲ ਸ਼ਰਮਾ ,ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਅਤੇ ਡਾ.ਦਿਲਬਾਗ ਸਿੰਘ ਹੁੰਦਲ।