Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਝੋਨੇ ਦੀ ਸਿੱਧੀ ਬਿਜਾਈ ਕਰਕੇ ਵੱਧ ਝਾੜ ਪ੍ਰਾਪਤ ਕਰ ਰਿਹੈ ਅਗਾਂਹਵਧੂ ਕਿਸਾਨ ਬੂਟਾ ਸਿੰਘ

ਝੋਨੇ ਦੀ ਸਿੱਧੀ ਬਿਜਾਈ ਕਰਕੇ ਵੱਧ ਝਾੜ ਪ੍ਰਾਪਤ ਕਰ ਰਿਹੈ ਅਗਾਂਹਵਧੂ ਕਿਸਾਨ ਬੂਟਾ ਸਿੰਘ

ਝੋਨੇ ਦੀ ਸਿੱਧੀ ਬਿਜਾਈ ਕਰਕੇ ਵੱਧ ਝਾੜ ਪ੍ਰਾਪਤ ਕਰ ਰਿਹੈ ਅਗਾਂਹਵਧੂ ਕਿਸਾਨ ਬੂਟਾ ਸਿੰਘ
–ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ
–ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੀ ਕੀਤੀ ਸ਼ਲਾਘਾ

ਹੁਸ਼ਿਆਰਪੁਰ, 4 ਮਈ(ਬਿਊਰੋ) : ਝੋਨੇ ਦੀ ਸਿੱਧੀ ਬਿਜਾਈ ਕਰਕੇ ਪਿੰਡ ਲਾਲੋਵਾਲ ਹੁਸੈਨਪੁਰ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਅੱਜ ਦੇ ਸਮੇਂ ਦੀ ਨਿਵੇਕਲੀ ਮਿਸਾਲ ਬਣਿਆ ਹੋਇਆ ਹੈ। ਉਹ ਪਿਛਲੇ 4 ਸਾਲ ਤੋਂ ਕਣਕ ਦੇ ਨਾੜ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਪੁਰਾਣੇ ਖੇਤੀ ਢੰਗਾਂ ਤੋਂ ਵੱਖਰਾ ਕਰਨ ਦਾ ਯਤਨ ਕਰ ਰਿਹਾ ਹੈ, ਤਾਂ ਜੋ ਆਧੁਨਿਕ ਤਕਨੀਕਾਂ ਅਪਨਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਇਸ ਕਿਸਾਨ ਵਾਂਗ ਬਾਕੀ ਕਿਸਾਨਾਂ ਨੂੰ ਵੀ ਆਧੁਨਿਕ ਖੇਤੀ ਦਾ ਰਾਹ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਵਾਤਾਵਰਣ ਦੂਸ਼ਿਤ ਨਹੀਂ ਹੁੰਦਾ, ਉਥੇ ਖੇਤੀ ਖਰਚੇ ਘੱਟਣ ਦੇ ਨਾਲ-ਨਾਲ ਪਾਣੀ ਦੀ ਬੱਚਤ ਵੀ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਡੀ.ਐਸ.ਆਰ. ਡਰਿੱਲ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਦੀ ਵਰਤੋਂ ਕੀਤੀ ਜਾ ਸਕਦੀ ਹੈ।। ਇਹ ਆਧੁਨਿਕ ਤਕਨੀਕ ਵਾਲੀ ਮਸ਼ੀਨ ਖੇਤੀਬਾੜੀ ਵਿਭਾਗ ਕੋਲ ਵੀ ਉਪਲਬੱਧ ਹੈ।।ਇਸ ਤੋਂ ਇਲਾਵਾ ਸਵੈ-ਸਹਾਇਤਾ ਗਰੁੱਪ ਅਤੇ ਕਿਸਾਨਾਂ ਤੋਂ ਕਿਰਾਏ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ.ਐਸ.ਆਰ. ਡਰਿੱਲ ਕਿਰਾਏ ’ਤੇ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।।
ਅਗਾਂਹਵਧੂ ਕਿਸਾਨ ਬੂਟਾ ਸਿੰਘ ਦਾ ਕਹਿਣਾ ਹੈ ਕਿ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਉਸ ਵਲੋਂ ਪਿਛਲੇ 4 ਸਾਲ ਤੋਂ ਕਣਕ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤ ਵਿਚ ਹੀ ਪ੍ਰਬੰਧਨ ਕੀਤਾ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵੀ ਉਸ ਦਾ ਉਤਸ਼ਾਹ ਵਧਾਉਂਦਿਆਂ ਉਸ ਦੇ ਖੇਤ ਵਿਚ ਪ੍ਰਦਰਸ਼ਨੀ ਪਲਾਂਟ ਲਗਾਏ ਜਾਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਉਹ 2.5 ਏਕੜ ਝੋਨੇ ਦੀ ਸਿੱਧੀ ਬਿਜਾਈ ਕਰਕੇ 24 ਕੁਇੰਟਲ ਪ੍ਰਤੀ ਏਕੜ ਔਸਤਨ ਝਾੜ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਬਾਕੀ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਦਿਆਂ ਅਪੀਲ ਕੀਤੀ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਹੈ।
—