ਹੁਸ਼ਿਆਰਪੁਰ, 07 ਫਰਵਰੀ(ਬਿਊਰੋ) : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣ ‘ਤੇ ਸਖ਼ਤ ਪਾਬੰਦੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਈ ਤਾਂ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ| ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਚਾਰ ਕਰਨ ਜਾਂ ਪ੍ਰਚਾਰ ਸਮੱਗਰੀ ਦੀ ਢੋਆ-ਢੁਆਈ ਜਾਂ ਚੋਣ ਸਬੰਧੀ ਕੰਮਾਂ ਵਿੱਚ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਇਸ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।
ਚੋਣ ਪ੍ਰਚਾਰ ਦੌਰਾਨ ਬਾਲ ਮਜ਼ਦੂਰੀ ‘ਤੇ ਪਾਬੰਦੀ,ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ : ਜ਼ਿਲ੍ਹਾ ਚੋਣ ਅਫ਼ਸਰ
- Post published:February 7, 2022
You Might Also Like
ਬਟਾਲਾ ਸ਼ਹਿਰ ਦੇ ਹਾਲਾਤ ਚੌਕਾਂਉਣ ਵਾਲੇ – ਕੂੜੇ ਦੇ ਢੇਰ, ਖੱਡਿਆਂ ਵਾਲੀਆਂ ਸੜਕਾਂ ਅਤੇ ਛੋਟੇ-ਛੋਟੇ ਹਾਦਸੇ – ਪ੍ਰਸ਼ਾਸਨ ਦੀ ਬੇਪਰਵਾਹੀ ਕਾਰਨ ਲੋਕ ਪਰੇਸ਼ਾਨ
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ
*ਸ਼ਹਿਰ ਗੜ੍ਹਦੀਵਾਲ ਦੀਆਂ ਔਰਤਾਂ ਭਾਰੀ ਗਿਣਤੀ ਵਿੱਚ ਮਨਜੀਤ ਦਸੂਹਾ ਦੇ ਹੱਕ ‘ਚ ਅੱਗੇ ਆਈਆਂ*
हिन्दू सुरक्षा निधि ने राजस्थान में 300 साल पुराने शिव मंदिर को तोड़ने के विरोध में किया प्रर्दशन







