Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪ੍ਰੋਜੈਕਟ ਅੰਮ੍ਰਿਤ” ਸਵੱਛ ਜਲ ਸਵੱਛ ਮਨ ਤਹਿਤ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਚਲਾਇਆ ਗਿਆ ਮੈਗਾ ਸਫਾਈ ਅਭਿਆਨ

ਪ੍ਰੋਜੈਕਟ ਅੰਮ੍ਰਿਤ” ਸਵੱਛ ਜਲ ਸਵੱਛ ਮਨ ਤਹਿਤ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਚਲਾਇਆ ਗਿਆ ਮੈਗਾ ਸਫਾਈ ਅਭਿਆਨ

ਦਸੂਹਾ, 22 ਫਰਵਰੀ (ਚੌਧਰੀ )

300 ਦੇ ਕਰੀਬ ਸ਼ਰਧਾਲੂਆਂ ਨੇ ਲਿਆ ਭਾਗ

:  ਨਿਰੰਕਾਰੀ ਮਿਸ਼ਨ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ 2023 ਵਿੱਚ ਪ੍ਰੋਜੈਕਟ ਅੰਮ੍ਰਿਤ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਦੇ ਤਹਿਤ ਪ੍ਰੋਜੈਕਟ ਅੰਮ੍ਰਿਤ “ਸਵੱਛ ਜਲ ਸਵੱਛ ਮਨ” ਤਹਿਤ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੇ ਮਾਰਗਦਰਸ਼ਨ ਵਿੱਚ ਸੰਪੂਰਨ ਭਾਰਤ ਅੰਦਰ ਲਗਭਗ 25 ਰਾਜਾਂ, 1600 ਤੋਂ ਵੱਧ ਥਾਵਾਂ, ਕਰੀਬ 930 ਸ਼ਹਿਰਾਂ ਅੰਦਰ ਬਾਬਾ ਹਰਦੇਵ ਸਿੰਘ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਮੈਗਾ ਸਫਾਈ ਅਭਿਆਨ ਚਲਾਇਆ ਗਿਆ। ਜਿਸ ਵਿੱਚ ਲਗਭਗ 12 ਲੱਖ ਸ਼ਰਧਾਲੂਆਂ ਸ਼ਾਮਿਲ ਹੋਏ। ਇਸੇ ਲੜੀ ਤਹਿਤ ਦਸੂਹਾ ਵਿਖੇ ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਦੇ ਸੰਯੋਜਕ ਡਾ. ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਦਸੂਹਾ ਦੇ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਸਫਾਈ ਅਭਿਆਨ ਵੱਡੇ ਪੱਧਰ ਤੇ ਚਲਾਇਆ ਗਿਆ। ਇਸ ਮੌਕੇ ਖੇਤਰੀ ਸੰਚਾਲਕ ਦਲਜੀਤ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਪ੍ਰਾਚੀਨ ਪਾਂਡਵ ਸਰੋਵਰ ਵਿਖੇ ਸਮੂਹਿਕ ਤੌਰ ਤੇ ਪਹਿਲਾਂ ਸਵੇਰੇ ਦੇ ਸਮੇਂ ਪ੍ਰਾਰਥਨਾ ਕੀਤੀ ਗਈ।ਇਸ ਮੌਕੇ ਡਾ. ਸੁਰਿੰਦਰ ਪਾਲ ਸਿੰਘ ਨੇ ਕਿਹਾ ਇਹ ਅੰਮ੍ਰਿਤ ਪ੍ਰੋਜੈਕਟ ਬਾਬਾ ਹਰਦੇਵ ਸਿੰਘ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਹੈ ਅਤੇ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਨੇ ਕਿਹਾ ਸੀ “ਪ੍ਰਦੂਸ਼ਣ ਅੰਦਰ ਹੋਵੇ ਜਾਂ ਬਾਹਰ ਦੋਨੋਂ ਹਾਨੀਕਾਰਕ ਹਨ” ਜਿਸ ਨੂੰ ਸਾਫ ਕਰਨਾ ਸਾਡਾ ਫਰਜ਼ ਹੈ। ਤਾਂ ਜੋ ਚੌਗਿਰਦੇ ਦੀ ਸਾਫ ਸੰਭਾਲ ਹੋ ਸਕੇ। ਉਨ੍ਹਾਂ ਕਿਹਾ ਇਸ ਪ੍ਰੋਜੈਕਟ ਦਾ ਮੁੱਖ ਮੰਤਵ ਜਲ ਸਰੋਤਾਂ ਦੀ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਆਉਣ ਵਾਲੀਆਂ ਪੀੜੀਆਂ ਨੂੰ ਸਿਹਤਮੰਦ ਭਵਿੱਖ ਦੇਣਾ ਹੈ।ਉਨ੍ਹਾਂ ਕਿਹਾ ਸੰਤ ਨਿਰੰਕਾਰੀ ਮਿਸ਼ਨ ਲਗਾਤਾਰ ਸਮਾਜਿਕ ਅਤੇ ਕਲਿਆਣਕਾਰੀ ਗਤੀਵਿਧੀਆਂ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾ ਰਿਹਾ ਹੈ ਤੇ ਵਾਤਾਵਰਣ ਦੀ ਸੁਰੱਖਿਆ ਅਤੇ ਧਰਤੀ ਦੇ ਸੁੰਦਰੀਕਰਨ ਵਿੱਚ ਆਪਣਾ ਅਹਿਮ ਯੋਗਦਾਨ ਦੇ ਰਿਹਾ ਹੈ। ਇਸ ਸਬੰਧੀ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਵੱਲੋਂ ਸਰੋਵਰ ਦੇ ਚਾਰ ਚੁਫੇਰੇ ਸਫਾਈ ਕੀਤੀ ਗਈ ਅਤੇ ਇਸ ਮੈਗਾ ਸਫਾਈ ਅਭਿਆਨ ਅੰਦਰ 300 ਦੇ ਕਰੀਬ ਸ਼ਰਧਾਲੂਆਂ ਨੇ ਭਾਗ ਲਿਆ। ਇਸ ਮੌਕੇ ਸੇਵਾਦਲ ਸੰਚਾਲਕ, ਸ਼ਿਕਸ਼ਕ, ਸਹਾਇਕ ਸ਼ਿਕਸ਼ਕ, ਸੰਚਾਲਿਕਾ, ਸ਼ਿਕਸ਼ਕਾ , ਸੇਵਾਦਲ ਦੇ ਭੈਣ ਭਰਾਵਾਂ ਤੋਂ ਇਲਾਵਾ ਸਮੂਹ ਸਾਧ ਸੰਗਤ ਹਾਜ਼ਰ ਸੀ।