Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪ੍ਰੋਜੈਕਟ ਅੰਮ੍ਰਿਤ” ਸਵੱਛ ਜਲ ਸਵੱਛ ਮਨ ਤਹਿਤ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਦਸੂਹਾ ਵਿਖੇ ਚਲਾਇਆ ਜਾਵੇਗਾ ਸਫਾਈ ਅਭਿਆਨ

ਪ੍ਰੋਜੈਕਟ ਅੰਮ੍ਰਿਤ” ਸਵੱਛ ਜਲ ਸਵੱਛ ਮਨ ਤਹਿਤ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਦਸੂਹਾ ਵਿਖੇ ਚਲਾਇਆ ਜਾਵੇਗਾ ਸਫਾਈ ਅਭਿਆਨ

ਦਸੂਹਾ, 19 ਫਰਵਰੀ ( ਚੌਧਰੀ )

: ਪ੍ਰੋਜੈਕਟ ਅੰਮ੍ਰਿਤ “ਸਵੱਛ ਜਲ ਸਵੱਛ ਮਨ” ਤਹਿਤ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਬਾਬਾ ਹਰਦੇਵ ਸਿੰਘ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੰਪੂਰਨ ਭਾਰਤ ਵਿੱਚ 22 ਫਰਵਰੀ ਦਿਨ ਐਤਵਾਰ ਨੂੰ ਲਗਭਗ 1500 ਥਾਵਾਂ ਤੇ ਮੈਗਾ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਲ ਸੰਚਾਲਕ ਦਸੂਹਾ ਪ੍ਰਕਾਸ਼ ਸਿੰਘ, ਉਂਕਾਰ ਸਿੰਘ ਸੇਵਾਦਲ ਸ਼ਿਕਸ਼ਕ ਨੇ ਦੱਸਿਆ ਕਿ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਨੇ ਕਿਹਾ ਸੀ “ਪ੍ਰਦੂਸ਼ਣ ਅੰਦਰ ਹੋਵੇ ਜਾਂ ਬਾਹਰ ਦੋਨੋਂ ਹਾਨੀਕਾਰਕ ਹਨ” ਜਿਸ ਨੂੰ ਸਾਫ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਬਾਬਾ ਹਰਦੇਵ ਸਿੰਘ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਨਿਰੰਕਾਰੀ ਮਿਸ਼ਨ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ 2023 ਵਿੱਚ ਪ੍ਰੋਜੈਕਟ ਅੰਮ੍ਰਿਤ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਦਾ ਮੁੱਖ ਮੰਤਵ ਜਲ ਸਰੋਤਾਂ ਦੀ ਸੰਭਾਲ ਬਾਰੇ ਜਾਗਰੂਕ ਕਰਕੇ ਆਉਣ ਵਾਲੀਆਂ ਪੀੜੀਆਂ ਨੂੰ ਸਿਹਤਮੰਦ ਭਵਿੱਖ ਦੇਣਾ ਹੈ। ਉਨ੍ਹਾਂ ਕਿਹਾ ਇਸੇ ਲੜੀ ਅਧੀਨ ਦਸੂਹਾ ਵਿਖੇ ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਦੇ ਸੰਯੋਜਕ ਡਾ.ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ 22 ਫਰਵਰੀ ਦਿਨ ਐਤਵਾਰ ਨੂੰ ਨਿਰੰਕਾਰੀ ਸ਼ਰਧਾਲੂਆਂ ਵੱਲੋਂ “ਪ੍ਰੋਜੈਕਟ ਅੰਮ੍ਰਿਤ” ਸਵੱਛ ਜਲ ਸਵੱਛ ਮਨ ਤਹਿਤ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਸਫਾਈ ਅਭਿਆਨ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਬਾਬਾ ਬਰਫਾਨੀ ਹਾਲ ਦਸੂਹਾ ਵਿਖੇ ਸਵੇਰੇ ਸਮਾਂ ਕਰੀਬ 8 ਵਜੇ ਪਹਿਲਾਂ ਪ੍ਰਾਰਥਨਾ ਕੀਤੀ ਜਾਵੇਗੀ ਉਪਰੰਤ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਮੈਗਾ ਸਫਾਈ ਅਭਿਆਨ ਦੀ ਆਰੰਭਤਾ ਕਰਕੇ ਸਰੋਵਰ ਦੇ ਆਲੇ ਦੁਆਲੇ ਦੀ ਸਫਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਇਸ ਸਬੰਧੀ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਫਾਈ ਅਭਿਆਨ ਉਪਰੰਤ ਬਰਫਾਨੀ ਹਾਲ ਦਸੂਹਾ ਵਿਖੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਪ੍ਰੋਜੈਕਟ ਦਾ ਮੁੱਖ ਮੰਤਵ ਸਥਾਨਕ ਲੋਕਾਂ ਨੂੰ ਜਲ ਸਰੋਤਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਅਤੇ ਸਾਫ ਕਰਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਸੰਤ ਨਿਰੰਕਾਰੀ ਮਿਸ਼ਨ ਲਗਾਤਾਰ ਸਮਾਜਿਕ ਅਤੇ ਕਲਿਆਣਕਾਰੀ ਗਤੀਵਿਧੀਆਂ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾ ਰਿਹਾ ਹੈ ਤੇ ਵਾਤਾਵਰਣ ਦੀ ਸੁਰੱਖਿਆ ਅਤੇ ਧਰਤੀ ਦੇ ਸੁੰਦਰੀਕਰਨ ਵਿੱਚ ਆਪਣਾ ਅਹਿਮ ਯੋਗਦਾਨ ਦੇ ਰਿਹਾ ਹੈ।